ਬੈਲਜ਼ੀਅਮ ਵਿੱਚ ਨਵੀਆਂ 283 ਮੌਤਾਂ ਬਾਅਦ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 2523
ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ )
ਬੈਲਜ਼ੀਅਮ ਵਿੱਚ ਪਿਛਲੇ 24 ਘੰਟਿਆਂ ਵਿੱਚ ਕਰੋਨਾ ਦੇ 459 ਨਵੇਂ ਮਰੀਜ ਹਸਪਤਾਲਾਂ ਵਿੱਚ ਦਾਖਲ ਕੀਤੇ ਗਏ ਹਨ। ਹੁਣ ਤੱਕ ਕੁੱਲ 24983 ਲੋਕ ਕਰੋਨਾ ਪੀੜਤ ਐਲਾਨੇ ਗਏ ਹਨ ਜਿਨ੍ਹਾਂ ਵਿੱਚੋਂ 2523 ਲੋਕ ਇਸ ਮਹਾਂਮਾਰੀ ਦੀ ਭੇਟ ਚੜ੍ਹ ਚੁੱਕੇ ਹਨ। ਬੈਲਜ਼ੀਅਮ ਦੇ ਹਸਪਤਾਲਾਂ ਵਿੱਚ ਹੁਣ 5590 ਕਰੋਨਾਂ ਵਾਇਰਸ ‘ਤੋਂ ਪੀੜਤ ਮਰੀਜ ਦਾਖਲ ਹਨ ਜਿਨ੍ਹਾਂ ‘ਚੋਂ 1285 ਦੀ ਹਾਲਤ ਗੰਭੀਰ ਹੈ ਤੇ 5164 ਤੰਦਰੁਸਤ ਹੋ ਘਰ ਪਰਤ ਚੁੱਕੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਮੌਤਾਂ ਦੀ ਗਿਣਤੀ ਜਿਆਦਾ ਹੋ ਸਕਦੀ ਹੈ ਤੇ ਅਸਲੀ ਗਿਣਤੀ ਲਕੋਈ ਜਾਣ ਦੇ ਚਰਚੇ ਵੀ ਹਨ।