15.3 C
United Kingdom
Saturday, June 27, 2026

More

    ਮਲੇਰਕੋਟਲਾ ਸ਼ਹਿਰ ਦੇ 33 ਵਾਰਡਾਂ ਵਿਚ ਮੁਹੱਲਾ ਕਮੇਟੀਆਂ ਨੇ ਘਰ-ਘਰ ਪਹੁੰਚਾਇਆ ਮਿਸ਼ਨ ਫਤਹਿ ਦਾ ਸੁਨੇਹਾ।

    ਮਲੇਰਕੋਟਲਾ ਅੰਦਰ ਕੋਰੋਨਾਵਾਇਰਸ ਨੂੰ ਹਰਾਉਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਨੂੰ ਪਿਆ ਬੂਰ-ਵਧੀਕ ਡਿਪਟੀ ਕਮਿਸ਼ਨਰ
    ਮਲੇਰਕੋਟਲਾ, 24 ਜੁਲਾਈ (ਥਿੰਦ, ਜੌੜਾ)-

    ਮਲੇਰਕੋਟਲਾ ਸ਼ਹਿਰ ਅੰਦਰ ਕੋਰੋਨਾਵਾਇਰਸ ਨੂੰ ਹਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਮਲੇਰਕੋਟਲਾ ਸ਼ਹਿਰ ਅੰਦਰ ਰਹਿਨੁਮਾ ਬਣਕੇ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨੇ ਮਿਸ਼ਨ ਫ਼ਤਹਿ ਨੂੰ ਕਾਮਯਾਬ ਬਣਾ ਕੇ ਕੋਵਿਡ-19 ਦਾ ਖਾਤਮਾ ਕਰਨ ਦਾ ਪ੍ਰਣ ਕੀਤਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਅੱਜ ਮਲੇਰਕੋਟਲਾ ਸ਼ਹਿਰ ਦੀਆਂ ਮੁਹੱਲਾ ਕਮੇਟੀਆਂ ਵੱਲੋਂ ਘਰ ਘਰ ਮਿਸ਼ਨ ਫਤਹਿ ਦਾ ਲਿਖਤੀ ਸੁਨੇਹਾ ਪਹੁੰਚਾਉਣ ਅਤੇ ਮਾਸਕ ਵੰਡਣ ਦੇ ਉਲੀਕੇ ਪ੍ਰੋਗਰਾਮ ਤਹਿਤ 33 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ।


    ਸ੍ਰੀ ਤ੍ਰਿਪਾਠੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਜ਼ਿਲ੍ਹੇ ਦੇ ਨਾਲ-ਨਾਲ ਮਲੇਰਕੋਟਲਾ ਸ਼ਹਿਰ ਅੰਦਰ ਸ਼ੁਰੂ ਕੀਤੀ ਲੜੀਵਾਰ ਜਾਗਰੂਕਤਾ ਮੁਹਿੰਮ ਦੀ ਪੂਰੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹਰੇਕ ਜ਼ਿਲ੍ਹਾ ਵਾਸੀ ਨੂੰ ਵਧੀਆ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਬਹੁਤ ਜਲਦ ਕੋਰੋਨਾ ਨੂੰ ਹਰਾ ਕੇ ਜਿੰਦਗੀ ਆਮ ਵਾਂਗ ਪਟੜੀ ਤੇ ਆਏਗੀ।
    ਉਨ੍ਹਾਂ ਸ਼ਹਿਰ ਵਾਸੀਆਂ ਦੀ ਭਲਾਈ ਲਈ ਪ੍ਰਸ਼ਾਸਨ ਨਾਲ ਜੁੜ ਕੇ ਇਸ ਲੋਕ ਲਹਿਰ ‘ਚ ਯੋਗਦਾਨ ਪਾਉਣ ਵਾਲੀਆਂ ਸਮੂਹ ਵਰਗਾਂ ਦਾ ਵਿਸੇਸ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਜਾਗਰੂਕਤਾ ਮੁਹਿੰਮ ‘ਚ ਕੈਬਰਿਜ਼ ਸਕੂਲ ਧੂਰੀ ਦੇ ਪ੍ਰਬੰਧਕ ਸ੍ਰੀ ਮੱਖਣ ਲਾਲ ਵੱਲੋਂ ਹਰੇਕ ਵਾਰਡ ਅੰਦਰ ਪ੍ਰਚਾਰ ਕਰਨ ਲਈ ਗੱਡੀਆਂ, ਮਾਸਕ ਅਤੇ ਜੈ ਦੁਰਗਾ ਪੇਪਰ ਮਿਲ ਦੇ ਪ੍ਰਬੰਧਕ ਸ੍ਰੀ ਵਿਸ਼ਾਲ ਵੱਲੋਂ ਮਾਸਕ ਮੁਹੱਈਆ ਕਰਵਾਉਣ ਦੀ ਸ਼ਲਾਘਾ ਕੀਤੀ।


    ਇਸ ਮੌਕੇ ਐਸ.ਡੀ.ਐਮ ਮਲੇਰਕੋਟਲਾ ਵਿਕਰਮਜੀਤ ਪਾਂਥੇ ਨੇ ਦੱਸਿਆ ਕਿ 33 ਮਹੁੱਲਾ ਕਮੇਟੀਆਂ ਨੇ ਸ਼ਹਿਰ ਦੇ ਸਾਰੇ ਵਾਰਡਾਂ ਅੰਦਰ ਪਹੁੰਚ ਕਰਕੇ ਲੋਕਾਂ ਨੂੰ ਕੋਵਿਡ-19 ਦੇ ਬਚਾਅ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਹਰੇਕ ਮੁਹੱਲਾ ਕਮੇਟੀ ਦੀ ਟੀਮ ਅੰਦਰ ਕਰੀਬ 10 ਨੁਮਾਇੰਦੇ ਜਾਗਰੂਕਤਾ ਅਭਿਆਨ ਦਾ ਹਿੱਸਾ ਬਣੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਘਰਾਂ ਤੋਂ ਬਾਹਰ ਨਿਕਲਣ ਵੇਲੇ ਮਾਸਕ ਪਾਉਣ ਦੀ ਅਪੀਲ ਕੀਤੀ ਅਤੇ ਸਾਮਾਜਿਕ ਦੂਰੀ ਦਾ ਵਿਸ਼ੇਸ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ।
    ਇਸ ਮੌਕੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਲਤੀਫ ਅਹਿਮਦ, ਐਸ.ਪੀ ਮਲੇਰਕੋਟਲਾ ਮਨਜੀਤ ਸਿੰਘ ਬਰਾੜ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਦੇਵਦਰਸ਼ਦੀਪ ਸਿੰਘ, ਤਹਿਸੀਲਦਾਰ ਬਾਦਲਦੀਨ, ਕਾਰਜਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਤੋਂ ਇਲਾਵਾ ਵੱਖ-ਵੱਖ ਵਰਗਾਂ ਦੇ ਨੁਮਾਇੰਦੇ ਵਾਤਾਵਰਨ ਪਰੇਮੀ ਇੰਦਰਜੀਤ ਸਿੰਘ ਮੁੰਡੇ, ਡਾ. ਮੁਹੰਮਦ ਰਫੀ ਆਦਿ ਹਾਜ਼ਰ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!