17 C
United Kingdom
Saturday, June 27, 2026

More

    ਨਹਿਰੂ ਯੁਵਾ ਕੇਂਦਰ ਵੱਲੋਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

    ਅਸ਼ੋਕ ਵਰਮਾ
    ਮਾਨਸਾ,24 ਜੁਲਾਈ। ਨਹਿਰੂ ਯੁਵਾ ਕੇਂਦਰ ਮਾਨਸਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰਵੀਂ ਦੇ ਨਤੀਜੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਬਾਜੇਵਾਲਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਦਾ ਸਨਮਾਨ ਕੀਤਾ ਹੈ ਜਿਸ ਨੇ 450 ਵਿੱਚੋਂ 448 ਅੰਕ ਪ੍ਰਾਪਤ ਕਰਕੇ ਜ਼ਿਲੇ ਦਾ ਨਾਮ ਪੰਜਾਬ ਭਰ ਚ ਚਮਕਾਇਆ ਹੈ। ਜ਼ਿਲਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਅਤੇ ਸੀਨੀਅਰ ਲੇਖਾਕਾਰ ਸੰਦੀਪ ਘੰਡ ਨੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨਜਿਨਾਂ ਨੇ ਅੱਗੇ ਜਾਕੇ ਚੰਗੇ ਸਮਾਜ ਦੀ ਸਿਰਜਣਾ ਕਰਨੀ ਹੈ। ਉਨਾਂ ਕਿਹਾ ਕਿ ਚੰਗੇ ਨਤੀਜੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਉਤਸ਼ਾਹਿਤ ਕਰਦੇ ਹਨ।
    ਓਧਰ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ ਜਗਮੋਹਨ ਸਿੰਘ ਨੇ  ਇਸ ਹੋਣਹਾਰ ਬੱਚੀ ਦੀ ਅਗਲੀ ਪੜਾਈ ਦੇ ਸਾਰੇ ਖਰਚੇ ਅਤੇ ਸ਼ਹੀਦ ਭਗਤ ਸਿੰਘ ਦਾ ਸਕਾਲਰਸ਼ਿਪ ਐਵਾਰਡ ਵੀ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਇਸ ਸਨਮਾਨ ਸਮਾਰੋਹ ਮੌਕੇ ਹਰਿੰਦਰ ਸਿੰਘ ਮਾਨਸ਼ਾਹੀਆ ਪ੍ਰਧਾਨ ਸ਼ੋਸ਼ਲਿਸਟ ਪਾਰਟੀ ਪੰਜਾਬ ਨੇ ਪਰਿਵਾਰ ਨਾਲ ਸਾਂਝੀ ਕੀਤੀ ਹੈ। ਪਰਿਵਾਰ ਵੱਲੋ ਪਿਤਾ ਬਲਦੇਵ ਸਿੰਘ ਅਤੇ ਮਾਤਾ ਮਨਦੀਪ ਕੌਰ ਨੇ ਸ਼ਹੀਦ ਦੇ ਪਰਿਵਾਰ ਵੱਲੋਂ ਉਨਾਂ ਦੀ ਬੱਚੀ ਲਈ ਇਸ ਵੱਡੇ ਉਪਰਾਲੇ ਪ੍ਰਤੀ ਧੰਨਵਾਦ ਕੀਤਾ  ਹੈ।
              ਵਿਦਿਆਰਥਣ ਜਸਪ੍ਰੀਤ ਕੌਰ ਨੇ ਭਰੋਸਾ ਦਿੱਤਾ ਕਿ ਅਗਲੀ ਪੜਾਈ ਲਈ ਪੂਰੀ ਮਿਹਨਤ ਤੇ ਲਗਨ ਨਾਲ ਪੜੇਗੀ ਅਤੇ ਸ਼ਹੀਦ ਦੇ ਪਰਿਵਾਰ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਬਦਲੇ ਉਹ  ਉਨਾਂ ਦੀਆਂ ਉਮੀਦਾਂ ਤੇ ਖਰਾ ੳੁੱਤਰੇਗੀ। ਇਸ ਮੌਕੇ ਪਿੰਡ ਦੇ ਸਰਪੰਚ ਪੋਹਲੋਜੀਤ ਸਿੰਘ ਬਾਜੇਵਾਲਾ, ਸਿੱਖਿਆ ਵਿਭਾਗ ਦੇ ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ,ਪ੍ਰਧਾਨ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ੳੁੱਡਤ ਭਗਤ ਰਾਮ ਅਵਤਾਰ ਸ਼ਰਮਾਂ ਨੇ ਇਸ ਉਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਪੰਚਾਇਤ ਅਤੇ ਸਿੱਖਿਆ ਵਿਭਾਗ ਵੱਲੋਂ ਹਰ ਸਹਿਯੋਗ  ਦੇਣ ਦਾ ਐਲਾਨ ਕੀਤਾ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!