ਮਹਿਲ ਕਲਾਂ 24 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਰਾਸਟਰੀ ਪੱਧਰ ਤੇ ਸਕੂਲਾਂ ਅਤੇ ਕਾਲਜਾਂ ਵਿੱਚ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ ਇਸ ਪ੍ਰੀਖਿਆ ਵਿੱਚ 70 /:ਤੋਂ ਉੱਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਵਜੀਫਾ ਰਾਸੀ ਪ੍ਰਦਾਨ ਕੀਤੀ ਜਾਂਦੀ ਹੈ ਮਾਤਾ ਸਾਹਿਬ ਕੌਰ ਗਰਲਜ ਕਾਲਜ /ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਦੁਆਰਾ ਸਾਲ 2019.20ਲਈ ਹੋਈ ਧਾਰਮਿਕ ਪ੍ਰੀਖਿਆ ਵਿਚੋਂ ਚੰਗੇ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਗਿਆ ਹੈ ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ ਗੁਰਵੀਰ ਸਿੰਘ ਜੀ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥਣ ਗਗਨਦੀਪ ਕੋਰ ਅਤੇ ਕਿਰਨਵੀਰ ਕੋਰ (+1ਸਾਇਸ)ਹਰਪ੍ਰੀਤ ਕੋਰ(+ਕਮਰਸ) ਡਿੰਪੀ ਕੋਰ ਅਤੇ ਜਸਵੰਤ ਕੌਰ (ਬੀ ਏ ਭਾਗ ਤੀਸਰਾ) ਅਤੇ ਰਮਨਦੀਪ ਕੌਰ (ਐਮ ਏ ਭਾਗ ਦੂਜਾ) ਨੇ ਪ੍ਰੀਖਿਆ ਵਿੱਚ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸਹਿਬ ਨੇਂ ਜਿੱਥੇ ਇਨਾ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵੱਡਮੁੱਲੀ ਪ੍ਰਾਪਤੀ ਤੇ ਹੌਸਲਾ ਅਫਜ਼ਾਈ ਕੀਤੀ। ਉਥੇ ਧਾਰਮਿਕ ਅਧਿਆਪਕ ਡਾ ਗੁਰਪ੍ਰੀਤ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਵੱਲੋਂ ਕੀਤੀ ਪੜਾਈ ਦਾ ਫਲ ਹੈ ਉਨਾ ਨੇ ਕਿਹਾ ਕਿ ਇਸੇ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਅੰਦਰ ਨੈਤਿਕ ਗੁਣਾਂ ਨੂੰ ਪੈਦਾ ਕਰਦਿਆ ਹੋਇਆ ਉਨਾ ਦੀ ਸਰਬਪੱਖੀ ਸਖਸੀਅਤ ਦਾ ਵਿਕਾਸ ਕਰਨ ਵਿੱਚ ਸਹਾਈ ਹੁੰਦਾ ਹੈ ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਗੁਰਵੀਰ ਸਿੰਘ ਵੱਲੋਂ ਸਕਾਲਰਸ਼ਿਪ ਰਾਸੀ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ ਗਰਪ੍ਰੀਤ ਸਿੰਘ, ਡਾ ਜਸਮੀਤ ਸਿੰਘ, ਡਾ ਗੁਰਦੀਪ ਸਿੰਘ, ਮੈਡਮ ਹਰਜੋਤ ਕੌਰ ਲਾਇਬਰੀਅਨ,ਅਤੇ ਗੁਰਜੰਟ ਸਿੰਘ ਗਹਿਲ ਆਦਿ ਹਾਜ਼ਰ ਸਨ।