ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)
ਬਰਤਾਨਵੀ ਪ੍ਰਧਾਨ ਮੰਤਰੀ ਪਿਛਲੇ ਤਿੰਨ ਦਿਨਾਂ ਤੋਂ ਵੈਸਟਮਿਨਸਟਰ ਦੇ ਸੇਟ ਥਾਮਸ ਹਸਪਤਾਲ ਵਿੱਚ ਦਾਖਲ ਹਨ। ਲਗਾਤਾਰ ਦਸ ਦਿਨ ਇਕਾਂਤਵਾਸ ਵਿੱਚ ਰਹਿਣ ਤੋਂ ਬਾਅਦ ਉਹ ਜਾਂਚ ਕਰਵਾਉਣ ਲਈ ਹਸਪਤਾਲ ਗਏ ਸਨ, ਉੱਥੇ ਉਹਨਾਂ ਨੂੰ ਭਰਤੀ ਕਰ ਲਿਆ ਗਿਆ ਸੀ। ਪ੍ਰਧਾਨ ਮੰਤਰੀ ਦਫ਼ਤਰ ਦੇ ਬੁਲਾਰੇ ਦਾ ਕਹਿਣਾ ਹੈ ਕਿ ਉਹਨਾਂ ਦੀ ਸਿਹਤ ਸਹਿਜ ਹੈ। ਫਿਕਰ ਵਾਲੀ ਕੋਈ ਗੱਲ ਨਹੀਂ ਹੈ। ਉਹ ਨਾਂ ਦਾ ਇਲਾਜ਼ ਲਗਾਤਾਰ ਚੱਲ ਰਿਹਾ ਹੈ। ਉਹਨਾਂ ਨੂੰ ਆਕਸੀਜਨ ਦਿੱਤੀ ਜਾ ਰਹੀ ਹੈ ਪਰ ਉਹ ਕਿਸੇ ਸਾਧਨ ਦੇ ਬਗੈਰ ਖੁਦ ਸਾਹ ਲੈ ਰਹੇ ਹਨ। ਪ੍ਰਧਾਨ ਮੰਤਰੀ ਦੀ ਗ਼ੈਰਹਾਜ਼ਰੀ ਵਿੱਚ ਉਹਨਾਂ ਦੇ ਦਫ਼ਤਰ ਦਾ ਕੰਮਕਾਜ਼ ਵਿਦੇਸ਼ ਸਕੱਤਰ ਡਾਮਿਨਿਕ ਰਾਬ ਸੰਭਾਲ ਰਹੇ ਹਨ।