19.8 C
United Kingdom
Sunday, September 6, 2026

More

    ਭਾਈ ਘਨੱਈਆ ਸੁਸਾਇਟੀ ਵੱਲੋਂ ਕਰੋਨਾ ਪ੍ਰਤੀ ਜਾਗਰੂਕਤਾ ਮੁਹਿੰਮ

    ਅਸ਼ੋਕ ਵਰਮਾ
    ਬਠਿੰਡਾ 25 ਜੁਲਾਈ।ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਨੰੂ ਕਾਮਯਾਬ ਕਰਨ ਲਈ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੀ ਪ੍ਰੇਰਣਾ ਅਤੇ ਸਹਿਯੋਗ ਨਾਲ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਭਾਗੂ ਰੋਡ ਵੱਲੋ ਜਿੱਥੇ ਲੋਕਾਂ ਨੰੂ ਕੋਵਿਡ-19 ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ, ਉੱਥੇ ਲੋਕਾਂ ਨੰੂ ਮਾਸਕ ਅਤੇ ਜਾਗਰੂਕਤਾ ਪਰਚੇ ਵੀ ਵੰਡੇ ਜਾ ਰਹੇ ਹਨ।
             ਸੇਵਾ ਸੁਸਾਇਟੀ ਵੱਲੋਂ ਕਰੋਨਾ ਤੋਂ ਬਚਾਅ ਹਿੱਤ ਕੀਤੇ ਜਾ ਰਹੇ ਨਿਸ਼ਕਾਮ ਕਾਰਜਾਂ ਬਾਰੇ  ਇਸ ਦੇ ਸੇਵਾਦਾਰ ਕੁਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੇ ਫਸਟ ਏਡ ਟ੍ਰੇਨਰ ਨਰੇਸ਼ ਪਠਾਣੀਆ ਦੇ ਸਹਿਯੋਗ ਨਾਲ ਬਠਿੰਡਾ ਸ਼ਹਿਰ ਦੇ ਆਰ ਐੱਮ ਪੀਜ਼ ਨੰੂ ਕੋਵਿਡ-19 ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ ਅਤੇ ਇਸ ਤੋਂ ਬਚਾਅ ਦੇ ਟਿਪਸ ਦਿੱਤੇ ਗਏ। ਇਸ ਦੌਰਾਨ ਲੋੜਵੰਦਾਂ ਨੂੰ  ਲਾਗ ਤੋਂ ਬਚਣ ਲਈ ਹੱਥ ਧੋਣ ਦੇ ਤਰੀਕੇ ਅਤੇ ਮਾਸਕ ਦੀ ਸਹੀ ਢੰਗ ਨਾਲ ਵਰਤੋਂ ਕਰਨ ਦੇ ਗੁਰ ਵੀ ਸਿਖਾਏ ਗਏ।  
    ਉਹਨਾਂ ਅੱਗੇ ਇਹ ਵੀ  ਦੱਸਿਆ ਕਿ ਸੁਸਾਇਟੀ ਵੱਲੋਂ ਕਲੀਨਿਕ ਵਿੱਚ ਆਉਣ ਵਾਲੇ ਮਰੀਜਾਂ, ਭਾਗੂ ਰੋਡ ਵਾਲੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੰੂ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕਤਾ ਪਰਚੇ ਲਗਾਤਾਰ ਵੰਡੇ ਜਾ ਰਹੇ ਹਨ। ਲੋਕਾਂ ਦੇ ਘਰਾਂ ਦੇ ਬਾਹਰ ਕੋਵਿਡ-19 ਤੋਂ ਬਚਾਅ ਸੰਬੰਧੀ ਸਟੀਕਰ ਵੀ ਚਿਪਕਾਏ ਜਾ ਰਹੇ ਹਨ।
            ਇਸ ਦੌਰਾਨ ਰੈੱਡ ਕਰਾਸ ਸੁਸਾਇਟੀ ਦੇ ਫਸਟ ਏਡ ਟ੍ਰੇਨਰ ਨਰੇਸ਼ ਪਠਾਣੀਆ ਨੇ ਭਾਈ ਘਨੱਈਆ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਕੋਵਿਡ-19 ਤੋਂ ਬਚਣ ਲਈ ਘਰੋਂ ਬਾਹਰ ਨਿਕਲਣ ਵੇਲੇ ਮੰੂਹ ਤੇ ਮਾਸਕ ਜਰੂਰ ਲਗਾਓ, ਹੱਥਾਂ ਨੰੂ ਚੰਗੀ ਤਰਾਂ ਸਾਬਣ ਪਾਣੀ ਨਾਲ ਬਾਰ-ਬਾਰ ਧੋਵੋ, ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖੋ ਅਤੇ ਭੀੜ ਭਾੜ ਵਾਲੀਆਂ ਥਾਵਾਂ ਵਿੱਚ ਜਾਣ ਤੋਂ ਪਰਹੇਜ਼ ਕਰੋ। ਬੁਖ਼ਾਰ, ਖੰਘ ਜਾਂ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਅਤੇ ਚੈਕਅੱਪ ਕਰਵਾਓ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!