ਅਸੋਕ ਵਰਮਾ
ਬਠਿੰਡਾ, 25 ਜੁਲਾਈ।
ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਤਰਾਂ ਦੇ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ।ਇਸ ਤਹਿਤ ਐਲਾਨੇ ਗਏ ਬਲਾਕ ਪੱਧਰੀ ਨਤੀਜਿਆਂ ਵਿਚੋਂ ਬਲਾਕ ਸੰਗਤ ਦੇ ਸਰਕਾਰੀ ਸੈਕੰਡਰੀ ਸਕੂਲ ਗਹਿਰੀ ਬੁੱਟਰ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਸਕੂਲ ਪਿ੍ਰੰਸੀਪਲ ਡਾ.ਜਸਪਾਲ ਸਿੰਘ ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ਵਿੱਚ ਸਕੂਲ ਦੇ 7 ਵਿਦਿਆਰਥੀਆਂ ਨੇ ਹਿੱਸਾ ਲਿਆ ਜਿਸ ਵਿੱਚੋਂ 6ਵੀਂ,8ਵੀਂ ਕਲਾਸ ਦੇ ਗਰੁੱਪ ਵਿੱਚ ਜਸਨੂਰ ਸਿੰਘ ਛੇਵੀਂ ਕਲਾਸ ਨੇ ਪਹਿਲਾ ਤੇ ਨੌਵੀਂ ਤੇ 12ਵੀਂ ਕਲਾਸ ਗਰੁੱਪ ਵਿੱਚ ਰਾਜਵੀਰ ਕੌਰ ਗਿਆਰਵੀਂ ਦੂਜੇ ਸਥਾਨ ਤੇ ਰਹੀ ਹੈ। ਪਿ੍ਰੰਸੀਪਲ ਅਤੇ ਸਮੂਹ ਸਟਾਫ ਨੇ ਜੇਤੂ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਤੇ ਵਧਾਈ ਦਿੰਦਿਆਂ ਬਾਕੀ ਵਿਦਿਅਕ ਮੁਕਾਬਲਿਆਂ ਵਿੱਚ ਵੀ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਪਿ੍ਰੰਸੀਪਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਸ ਸਕੂਲ ਦਾ ਬਾਰਵੀਂ ਦਾ ਨਤੀਜਾ ਵੀ ਸਾਨਦਾਰ ਰਿਹਾ ਹੈ ਅਤੇ ਸਾਰੇ ਬੱਚੇ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ।