4.4 C
United Kingdom
Saturday, March 7, 2026

More

    ਟਰੈਕਟਰ ਮਾਰਚ ਦੀ ਤਿਆਰੀ ਵਜੋਂ ਛੇਵੇਂ ਦਿਨ 92 ਥਾਂਈਂ ਸਾੜੀਆਂ ਅਰਥੀਆਂ

    ਅਸ਼ੋਕ ਵਰਮਾ
    ਬਠਿੰਡਾ, 25 ਜੁਲਾਈ। ਤਿੰਨੇ ਖੇਤੀ ਆਰਡੀਨੈਂਸ ਰੱਦ ਕਰਨ ਤੇ ਹੋਰ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ 13 ਕਿਸਾਨ ਜੱਥੇਬੰਦੀਆਂ ਨਾਲ ਤਾਲਮੇਲ ਵਾਲੇ 27 ਜੁਲਾਈ ਦੇ ਟ੍ਰੈਕਟਰ ਮਾਰਚਾਂ ਦੀ ਲਾਮਬੰਦੀ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਲਗਾਤਾਰ ਛੇਵੇਂ ਦਿਨ ਵੀ ਅੱਜ 13 ਜ਼ਿਲਿਆਂ ਦੇ 92 ਪਿੰਡਾਂ ਵਿੱਚ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਅਰਥੀ ਸਾੜ ਮੁਜ਼ਾਹਰੇ ਕੀਤੇ। ਜਥੇਬੰਦੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਨੇ ਪ੍ਰੈਸ ਰਿਲੀਜ਼ ਰਾਹੀਂ ਇਹ ਜਾਣਕਾਰੀ ਦਿੰਦਿਆਂ  ਦੱਸਿਆ ਕਿ ਇਸ ਮੌਕੇ 5 ਜੂਨ ਦੇ ਤਿੰਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ ਸਮੇਤ ਪੈਟ੍ਰੋਲ ਡੀਜ਼ਲ ਦਾ ਮੁਕੰਮਲ ਕੰਟਰੋਲ ਸਰਕਾਰੀ ਹੱਥਾਂ ਵਿੱਚ ਲੈਣ ਦੀ ਜ਼ੋਰਦਾਰ ਮੰਗ ਕੀਤੀ ਗਈ।  ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਕਾਰਜਕਾਰੀ ਸੂਬਾ ਆਗੂਆਂ ਅਮਰੀਕ ਸਿੰਘ ਗੰਢੂਆਂ, ਸੰਦੀਪ ਸਿੰਘ ਚੀਮਾ ਤੇ ਰਾਜਵਿੰਦਰ ਰਾਮ ਨਗਰ ਸਮੇਤ ਜ਼ਿਲਾ ਤੇ ਬਲਾਕ ਪੱਧਰ ਦੇ ਸਰਗਰਮ ਆਗੂ ਸ਼ਾਮਲ ਸਨ।  ਬੁਲਾਰਿਆਂ ਨੇ ਦਾਅਵਾ ਕੀਤਾ ਕਿ ਇਹ ਆਰਡੀਨੈਂਸ ਲਾਗੂ ਹੋਣ ਨਾਲ ਪੰਜਾਬ ਹਰਿਆਣੇ ਵਿੱਚ ਹੋ ਰਹੀ ਕਣਕ, ਝੋਨੇ, ਨਰਮੇ, ਗੰਨੇ ਦੀ ਸਰਕਾਰੀ ਖਰੀਦ ਵੀ ਠੱਪ ਹੋ ਜਾਏਗੀ।
                        ਉਨਾਂ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਕਣਕ,ਝੋਨੇ ਦਾ ਪੂਰਾ ਮੰਡੀਕਰਨ ਜਾਰੀ ਰੱਖਣ ਦੇ ਬਿਆਨ ਨੂੰ ਵੀ ਜੰੰੰਮ ਕੇ ਭੰਡਿਆ।  ਉਹਨਾਂ ਬਿਜਲੀ ਸੋਧ ਬਿੱਲ ਲਾਗੂ ਹੋਇਆ ਤਾਂ ਕਿਸਾਨਾਂ ਮਜ਼ਦੂਰਾਂ ਦੀ ਬਿੱਲ ਸਬਸਿਡੀ ਖਤਮ ਹੋਣ  ਅਤੇ ਖੇਤੀ ਘਾਟੇ ਹਵਧਣ ਦਾ ਖਦਸ਼ਾ ਜਤਾਇਆ।ਬੁਲਾਰਿਆਂ ਨੇ ਕਿਹਾ ਕਿ ਕੈਪਟਨ ਸਰਕਾਰ ਦੁਆਰਾ ਵੀ ਇਕੱਠਾਂ ‘ਤੇ ਪਾਬੰਦੀ ਲਾ ਕੇ ਮੋਦੀ ਹਕੂਮਤ ਨੂੰ ਕਿਸਾਨ ਰੋਹ ਤੋਂ ਬਚਾਉਣ ਦੇ ਯਤਨਾਂ ਦੀ ਸਖਤ ਨਿਖੇਧੀ ਕੀਤੀ ਅਤੇ ਸਾਵਧਾਨੀਆਂ ਦੀ ਪਾਲਣਾ ਸਹਿਤ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ।  ਇਸ ਮੌਕੇ ਮਤੇ ਪਾਸ ਕਰਕੇ ਵਰਵਰਾ ਰਾਓ ਤੇ ਅਨੰਦ ਤੇਲਤੁੰਬੜੇ ਸਮੇਤ ਸਮੂਹ ਬੁੱਧੀਜੀਵੀਆਂ , ਸ਼ਾਂਤਮਈ ਸੰਘਰਸ਼ ਕਰ ਰਹੇ ਖੇਤ ਮਜ਼ਦੂਰਾਂ, ਕਿਸਾਨਾਂ ਅਤੇ ਮੁਲਾਜ਼ਮਾਂ ਸਿਰ ਝੂਠੇ ਕੇਸ ਮੜਨ ਤੇ ਬਾਦਲ ਪਿੰਡ ਵਿੱਚ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੀ ਸਖਤ ਨਿਖੇਧੀ ਅਤੇ ਝੂਠੇ ਕੇਸ ਵਾਪਸ ਲੈ ਕੇ ਸਾਰੇ ਨਜ਼ਰਬੰਦਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਬੁਲਾਰਿਆਂ ਨੇ 27 ਨੂੰ ਭਾਜਪਾ ਅਕਾਲੀ ਆਗੂਆਂ ਦੇ ਘਰਾਂ ਤੱਕ ਕੀਤੇ ਜਾਣ ਵਾਲੇ ਟਰੈਕਟਰ ਮਾਰਚਾਂ ਵਿੱਚ ਵਧ ਚੜ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!