3.5 C
United Kingdom
Sunday, March 8, 2026

More

    ਥਾਣਾ ਮਹਿਲ ਕਲਾਂ ਦੇ ਮੁਖੀ ਅਤੇ ਇੱਕ ਹੌਲਦਾਰ ਦੀ ਰਿਪੋਰਟ ਪਾਜ਼ਟਿਵ ਆਈ- ਆਡਲੂ

    ਮਹਿਲ ਕਲਾਂ 26ਜੁਲਾਈ(ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮਿਸ਼ਨ ਫ਼ਤਿਹ ਮੁਹਿੰਮ ਤਹਿਤ ਸਿਵਲ ਸਰਜਨ ਬਰਨਾਲਾ ਡਾ ਗੁਰਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ ਹਰਜਿੰਦਰ ਸਿੰਘ ਆਂਡਲੂ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਕੁਝ ਵਿਅਕਤੀਆਂ ਦੇ ਜਾਂਚ ਲਈ ਸੈਂਪਲ ਭਰ ਕੇ ਭੇਜੇ ਜਾਣ ਤੋਂ ਬਾਅਦ ਥਾਣਾ ਮਹਿਲ ਕਲਾਂ ਦੇ ਮੁਖੀ ਸਮੇਤ ਇੱਕ ਹੌਲਦਾਰ ਦੀ ਰਿਪੋਰਟ ਪੋਜਟਿਵ ਆਈ ਇਸ ਮੌਕੇ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਹਰਜਿੰਦਰ ਸਿੰਘ ਆਂਡਲੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਮਹਿਲ ਕਲਾਂ ਦੇ ਮੁਖੀ ਸਮੇਤ ਇੱਕ ਹੌਲਦਾਰ ਦੀ ਜਾਂਚ ਰਿਪੋਰਟ ਪੌਜ਼ੇਟਿਵ ਆਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਰੱਖਿਆ ਗਿਆ ਉਨ੍ਹਾਂ ਕਿਹਾ ਕਿ ਮਹਿਲ ਕਲਾਂ ਥਾਣੇ ਨਾਲ ਸਬੰਧਤ ਚਾਰ ਪੁਲਿਸ ਕਰਮਚਾਰੀਆਂ ਨੂੰ ਕੀਤਾ ਗਿਆ ਇਕਾਂਤ ਵਾਸ ਇੱਥੇ ਪੁਲਿਸ ਮੁਖੀ ਅਤੇ ਕਰਮਚਾਰੀਆਂ ਦੀ ਰਿਪੋਰਟ ਪਾਜ਼ਟਿਵ ਆਉਣ ਤੋਂ ਬਾਅਦ ਪੁਲਸ ਕਰਮਚਾਰੀਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!