2.1 C
United Kingdom
Saturday, March 7, 2026

More

    ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਵੱਲੋਂ ਮਾਨਸਾ ਵਾਸੀਆਂ ਦੀ ਸ਼ਲਾਘਾ

    ਅਸ਼ੋਕ ਵਰਮਾ
    ਮਾਨਸਾ, 26 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਾ ਮਾਨਸਾ ਵਿੱਚ ਕੋਵਿਡ ਦੀ ਰੋਕਥਾਮ ਲਈ ਪ੍ਰਸ਼ਾਸਨਿਕ ਪੱਧਰ ਉੱਤੇ ਕੀਤੇ ਜਾ ਰਹੇ ਉਪਰਾਲਿਆਂ ਅਤੇ ਮਾਨਸਾ ਨਿਵਾਸੀਆਂ ਵਿੱਚ ਸਿਹਤ ਸਾਵਧਾਨੀਆਂ ਨੂੰ ਅਪਣਾਉਣ ਪ੍ਰਤੀ ਦਿਖਾਈ ਜਾ ਰਹੀ ਦਿਲਚਸਪੀ ਦੀ ਵਿਸ਼ੇਸ਼ ਤੌਰ ਉੱਤੇ ਸ਼ਲਾਘਾ ਕੀਤੀ ਹੈ।
    ਬੀਤੀ ਸ਼ਾਮ ਹਫ਼ਤਾਵਾਰੀ ਫੇਸਬੁੱਕ ਲਾਈਵ ਸੈਸ਼ਨ ‘ਕੈਪਟਨ ਨੂੰ ਸਵਾਲ‘ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਾਸੀਆਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਵਾਸਤੇ ਠੋਸ ਉਪਰਾਲੇ ਕਰ ਰਹੀ ਹੈ ਅਤੇ ਜਿਵੇਂ ਜ਼ਿਲਾ ਮਾਨਸਾ ਦੇ ਲੋਕਾਂ ਵੱਲੋਂ ਮਿਸ਼ਨ ਫ਼ਤਿਹ ਨੂੰ ਕਾਮਯਾਬ ਬਣਾਉਣ ਲਈ ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਸਲਾਹਾਂ ਦੀ ਪਾਲਣਾ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ ਉਸੇ ਤਰਜ਼ ਉੱਤੇ ਸਿਹਤ ਸਲਾਹਾਂ ਨੂੰ ਰਾਜ ਦੇ ਹੋਰਨਾਂ ਜ਼ਿਲਿਆਂ ਵਿਚ ਵੀ ਅਪਣਾਇਆ ਜਾਣਾ ਚਾਹੀਦਾ ਹੈ।
    ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਮਿਸ਼ਨ ਫ਼ਤਿਹ ਤਹਿਤ ਹਰੇਕ ਉਮਰ ਵਰਗ ਦੇ ਨਾਗਰਿਕਾਂ ਨੂੰ ਲੋਕ ਲਹਿਰ ਦੇ ਰੂਪ ਵਿੱਚ ਜਾਗਰੂਕ ਹੋਣ ਅਤੇ ਸਿਹਤ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਲੋੜ ਹੈ।
    ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੁਨੀਆਂ ਭਰ ਵਿੱਚ ਨਾਮੀ ਡਾਕਟਰਾਂ ਅਤੇ ਵਿਗਿਆਨੀਆਂ ਦੁਆਰਾ ਕੀਤੀਆਂ ਜਾ ਰਹੀਆਂ ਮਹੱਤਵਪੂਰਨ ਖੋਜ-ਕਾਰਜਾਂ ਅਤੇ ਸਿਹਤ ਸਲਾਹਾਂ ਨੂੰ ਸਮੇਂ ਸਮੇਂ ਤੇ ਲੋਕ ਹਿਤਾਂ ਲਈ ਲਾਗੂ ਕੀਤਾ ਜਾ ਰਿਹਾ ਹੈ ਜਿਨਾਂ ਨੂੰ ਧਿਆਨ ਨਾਲ ਸੁਣ ਕੇ ਵਿਅਕਤੀਗਤ ਅਤੇ ਸਮੂਹਿਕ ਪੱਧਰ ਉੱਤੇ ਲਾਗੂ ਕੀਤੇ ਜਾਣ ਪ੍ਰਤੀ ਪਾਬੰਦ ਹੋਣਾ ਚਾਹੀਦਾ ਹੈ ਜਿਨਾਂ ਵਿਚ ਮਾਸਕ ਪਾਉਣਾ, ਸਮਾਜਿਕ ਦੂਰੀ ਅਤੇ ਵਾਰ ਵਾਰ ਹੱਥ ਧੋਣ ਦੀ ਪ੍ਰਕਿਰਿਆ ਨੂੰ ਅਪਣਾਉਣ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਲੋੜ ਹੈ।
    ਮੁੱਖ ਮੰਤਰੀ ਦੁਆਰਾ ਮਾਨਸਾ ਵਾਸੀਆਂ ਅਤੇ ਪ੍ਰਸ਼ਾਸਨ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਦੀ ਕੀਤੀ ਗਈ ਸ਼ਲਾਘਾ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਕਿਹਾ ਕਿ ਪ੍ਰਸ਼ਾਸਨਿਕ ਪੱਧਰ ਉੱਤੇ ਮਿਸ਼ਨ ਫ਼ਤਿਹ ਤਹਿਤ ਜਾਗਰੂਕਤਾ ਮੁਹਿੰਮ ਨੂੰ ਵਿਆਪਕ ਪੱਧਰ ਉੱਤੇ ਜਾਰੀ ਰੱਖਿਆ ਜਾਵੇਗਾ ਅਤੇ ਪੂਰੀ ਚੌਕਸੀ ਵਰਤਦੇ ਹੋਏ ਜ਼ਿਲੇ ਨੂੰ ਛੇਤੀ ਹੀ ਮੁਕੰਮਲ ਤੌਰ ਉੱਤੇ ਕੋਰੋਨਾ ਮੁਕਤ ਕਰਨ ਲਈ ਯੋਜਨਾਬੱਧ ਢੰਗ ਨਾਲ ਸਿਹਤ ਸਲਾਹਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!