ਮਹਿਲ ਕਲਾਂ, 28 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਪੰਜਾਬ ਅੰਦਰ ਸਿੱਖ ਨੋਜਵਾਨਾਂ ਤੇ ਪਾਰਟੀ ਆਗੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਰੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੋਮੀ ਪ੍ਰਧਾਨ ਸ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪੰਜਾਬ ਅੰਦਰ ਪੁਲਿਸ ਥਾਣਿਆਂ ਵਿੱਚ ਡੀ. ਜੀ. ਪੀ ਨਾਅ ਦੇ ਮੰਗ ਪੱਤਰ ਦਿੱਤਾ ਗਿਆ ਹੈ ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਬਰਨਾਲਾ ਦੇ ਸੀਨੀਅਰ ਆਗੂ ਭਾਈ ਗੁਰਤੇਜ ਸਿੰਘ ਅਸਪਾਲ ਖੁਰਦ ਤੇ ਯੂਥ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਭਾਈ ਗੁਰਪਿਆਰ ਸਿੰਘ ਭੱਠਲ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਪਿਛਲੇ ਕਾਫੀ ਸਮੇਂ ਤੋਂ ਗੈਰਕਾਨੂੰਨੀ ਤਰੀਕੇ ਨਾਲ ਵਿਧਾਨ ਦੀ ਧਾਰਾ 21ਸੈਕਸਨ50(1) ਆਰਟੀਕਲ22(1) ਅਤੇ ਕੌਮਾਤਰੀ ਕਾਨੂੰਨ ਦੀ ਉਲੰਘਣਾ ਕਰਕੇ ਪੰਜਾਬ ਅੰਦਰ ਸਿੱਖ ਨੋਜਵਾਨਾਂ ਤੇ ਪਾਰਟੀ ਆਗੂਆਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਥਾਣਿਆਂ ਅੰਦਰ ਬੁਲਾ ਕੇ ਜਲੀਲ ਕੀਤਾ ਜਾ ਰਿਹਾ ਹੈ ਇਸ ਲਈ ਅੱਜ ਸਾਡੀ ਜੱਥੇਬੰਦੀ ਦੇ ਕੋਮੀ ਪ੍ਰਧਾਨ ਸ ਸਿਮਰਨਜੀਤ ਸਿੰਘ ਦੇ ਸੱਦੇ ਡੀ ਜੀ ਪੀ ਨਾਅ ਦੇ ਮੰਗ ਪੱਤਰ ਪੁਲਿਸ ਥਾਣਾ ਧਨੌਲਾ ਦੇ ਇੰਚਾਰਜ ਰਾਹੀ ਭੇਜਿਆ ਗਿਆ ।ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਸਿੱਖ ਕੌਮ ਨੂੰ ਅਧਿਕਾਰ ਨੂੰ ਦਬਾਇਆ ਜਾ ਰਿਹਾ ਹੈ ਉਨਾ ਨੇ ਦੱਸਿਆ ਕਿ ਦੇਸ਼ ਦੇ ਸੁਪਰੀਮ ਕੋਰਟ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਖਾਲਿਸਤਾਨ ਲਿਖਣ ਦਾ ਤੇ ਖਾਲਿਸਤਾਨ ਕਹਿਣ ਦੇ ਨਾਂ ਤੇ ਸਿੱਖ ਨੌਜਵਾਨਾਂ ਦੀ ਫੜੋ ਫੜੀ ਬੰਦ ਕਰਨ ਦੀ ਬੇਨਤੀ ਕੀਤੀ, ਨਹੀ ਤਾਂ ਸਾਡੀ ਜੱਥੇਬੰਦੀ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਉਲੀਕਣ ਲਈ ਮਜਬੂਰ ਹੋਵੇਗੀ ਇਸ ਮੌਕੇ ਜਰਨੈਲ ਸਿੰਘ ਉਪਲੀ, ਯੂਥ ਵਿੰਗ ਦੇ ਆਗੂ ਜਸਪ੍ਰੀਤ ਸਿੰਘ ਜੱਸੀ, ਸਰਕਲ ਜਥੇਦਾਰ ਭੋਲਾ ਸਿੰਘ ਭੂਰੇ, ਕਰਮਜੀਤ ਸਿੰਘ ਭੂਰੇ ਆਦਿ ਆਗੂ ਹਾਜ਼ਰ ਸਨ।