25 C
United Kingdom
Thursday, June 25, 2026

More

    ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰੀ ਨਤੀਜੇ ਐਲਾਨੇ

    – ਅਸ਼ੋਕ ਵਰਮਾ                            
    ਮਾਨਸਾ, 28 ਜੁਲਾਈ  : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲੇ ਸ਼ਬਦ ਗਾਇਨ ਮੁਕਾਬਲਿਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ  ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੁਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਮਾਨਸਾ ਦੇ ਛੇਵੀਂ ਤੋਂ ਅੱਠਵੀਂ ਵਰਗ ਦੇ ਮੁਕਾਬਲੇ ਵਿੱਚ ਹਰਪ੍ਰੀਤ ਕੌਰ ਸ ਹ ਸ ਦੋਦੜਾ ਨੇ ਪਹਿਲਾ ਅਤੇ ਅਰਸ਼ਦੀਪ ਕੌਰ ਸਹਸ ਹਮੀਰਗੜ੍ਹ ਢੈਪਈ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਨੋਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਰਗ ਵਿੱਚ ਮਹਿਕਦੀਪ ਸਿੰਘ ਸਰਕਾਰੀ ਮਾਡਲ ਸਕੂਲ ਕੁਲਰੀਆਂ ਨੇ ਪਹਿਲਾ ਅਤੇ ਕਿਰਨਾਂ ਖਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
    ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਸੁਰਜੀਤ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ਼੍ਰੀ ਸਰਬਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਰੂਪ ਭਾਰਤੀ ਅਤੇ ਗੁਰਲਾਭ ਸਿੰਘ ਨੇ ਰਾਜ ਸਿੱਖਿਆ ਖੋਜ਼ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ਦੇ ਜੇਤੂਆਂ ‘ਚੋਂ ਸਿਖਰਲੇ ਦੋ-ਦੋ ਪ੍ਰਤੀਯੋਗੀ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।
    ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਨਰਿੰਦਰ ਸਿੰਘ ਮੋਹਲ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਸੰਚਾਲਨ ‘ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਯੋਗਦਾਨ ਰਿਹਾ।    

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!