18.3 C
United Kingdom
Friday, June 26, 2026

More

    ਸਿਹਤ ਕੇਂਦਰ ਖ਼ਿਆਲਾ ਵਿਖੇ ਮਨਾਇਆ ਵਿਸ਼ਵ ਹੈਪੇਟਾਇਟਸ ਦਿਵਸ

     ਅਸ਼ੋਕ ਵਰਮਾ          

    ਮਾਨਸਾ, 28 ਜੁਲਾਈ  : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਹੇਠ ਸਿਹਤ ਕੇਂਦਰ ਬਲਾਕ ਖ਼ਿਆਲਾ ਵਿੱਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ।
      ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਹੈਪੇਟਾਇਟਸ, ਜਿਗਰ ਦੀ ਬਿਮਾਰੀ ਹੈ ਅਤੇ ਇਹ ਬਿਮਾਰੀ ਇਲਾਜਯੋਗ ਹੈ।ਉਨ੍ਹਾਂ ਦੱਸਿਆ ਕਿ ਪੀਲੀਏ ਦੀ ਬਿਮਾਰੀ ਦੂਸ਼ਿਤ ਸੂਈਆਂ ਦੀ ਵਰਤੋਂ ਨਾਲ ਸਰੀਰ ‘ਤੇ ਟੈਟੂ ਬਨਵਾਉਣ, ਬਿਨ੍ਹਾਂ ਟੈਸਟ ਕਰਵਾਏ ਮਰੀਜ਼ ਨੂੰ ਖੂਨ ਚੜਾਉਣ, ਸੂਈਆਂ, ਬਲੇਡ, ਬੁਰਛ, ਦੀ ਸਾਂਝੀ ਵਰਤੋਂ ਅਤੇ ਅਸੁਰੱਖਿਅਤ ਸੰਭੋਗ ਆਦਿ ਨਾਲ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਮੇਂ ਸਿਰ ਜਾਂਚ ਅਤੇ ਸਮੇਂ ਸਿਰ ਇਲਾਜ ਨਾ ਕਰਵਾਏ ਜਾਣ ਦੀ ਸੂਰਤ ਵਿੱਚ ਜਿਗਰ ਦੀ ਸੋਜਿਸ਼ ਤੋਂ ਇਲਾਵਾ ਜਿਗਰ ਦੇ ਕੈਂਸਰ ਦਾ ਵੀ ਖ਼ਤਰਾ ਹੋ ਸਕਦਾ ਹੈ।
    ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਪੇਟ ਵਿੱਚ ਪਾਣੀ ਭਰ ਜਾਣ ਜਾਂ ਸਰੀਰ ਦੇ ਕਿਸੇ ਹਿੱਸੇ ਵਿੱਚੋਂ ਖੂਨ ਵਗਣਾ ਆਦਿ ਨਿਸ਼ਾਨੀਆਂ ਹੋ ਸਕਦੀਆਂ ਹਨ ਇਸ ਲਈ ਸਮੇਂ ਸਿਰ ਖੂਨ ਦੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੀਲੀਏ ਬਾਰੇ ਲੋਕਾਂ ਵਿੱਚ ਕਈ ਤਰ੍ਹਾਂ ਦੇ ਅੰਧਵਿਸ਼ਵਾਸ ਹਨ। ਉਨ੍ਹਾਂ ਦੱਸਿਆ ਕਿ ਪੀਲੀਏ ਦੀ ਬਿਮਾਰੀ ਵਿੱਚ ਅਕਸਰ ਹੀ ਮਰੀਜ਼ ਅਣਗਹਿਲੀ ਕਰ ਜਾਂਦੇ ਹਨ, ਜਿਸ ਨਾਲ ਵੱਡੀ ਬਿਮਾਰੀ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ੳਪਰੋਕਤ ਲੱਛਣ ਹੋਣ ਦੀ ਸੂਰਤ ਵਿੱਚ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਜ਼ਰੂਰ ਕੀਤਾ ਜਾਵੇ।
    ਉਨ੍ਹਾਂ ਦੱਸਿਆ ਕਿ ਹੈਪੇਟਾਈਟਸ-ਸੀ ਕਾਲਾ ਪੀਲੀਆ ਇਲਾਜਯੋਗ ਬਿਮਾਰੀ ਹੈ ਅਤੇ ਇਹ ਬਿਮਾਰੀ 12 ਤੋਂ 24 ਹਫ਼ਤਿਆਂ ਵਿੱਚ ਠੀਕ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 22 ਜ਼ਿਲ੍ਹਾ ਹਸਪਤਾਲਾਂ ਅਤੇ ਤਿੰਨ ਮੈਡੀਕਲ ਕਾਲਜਾਂ ਵਿੱਚ ਪੰਜਾਬ ਦੇ ਵਸਨੀਕਾਂ ਲਈ ਮੁਫ਼ਤ ਟੈਸਟ ਅਤੇ ਇਲਾਜ ਦੀ ਸਹੂਲਤ ਹੈ।ਇਸ ਮੌਕੇ ਜਗਦੀਸ਼ ਸਿੰਘ ਅਤੇ ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!