17 C
United Kingdom
Sunday, June 21, 2026

More

    ਪਿੰਡ ਲੋਹਗੜ੍ਹ ਦੀ ਵਸਨੀਕ ਏਐਨਐਮ ਦੀ ਕਰੋਨਾ ਵਾਇਰਸ ਨਾਲ ਮੌਤ

    ਸਿਹਤ ਵਿਭਾਗ ਦੀ ਟੀਮ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਪੀ ਪੀ ਕਿੱਟਾ ਮਹੁੱਈਆ ਕਰਵਾ ਕੇ ਪਰਿਵਾਰਕ ਮ੍ਰਿਤਕ ਦੀ ਦੇਹ ਦੇਖਣ ਲਈ ਖੁੱਲ੍ਹਾ ਸਮਾਂ ਦਿੱਤਾ ਗਿਆ

    ਮਹਿਲ ਕਲਾਂ30ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਬਲਾਕ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਲੋਹਗੜ੍ਹ ਨਾਲ ਸਬੰਧਤ ਇਕ ਮਹਿਲਾ ਸਿਹਤ ਕਰਮੀ ਦੀ ਕੋਰੋਨਾ ਵਾਇਰਸ ਕਾਰਨ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਨ.ਐਮ. ਵਜੋਂ ਸੇਵਾਵਾਂ ਨਿਭਾਉਂਦੀ ਆ ਰਹੀ ਮਹਿਲਾ ਕਰਮਚਾਰੀ ਵਾਸੀ, ਲੋਹਗੜ੍ਹ ਜੋ ਕਿ ਕੁਝ ਦਿਨ ਪਹਿਲਾਂ ਬਿਮਾਰ ਹੋਏ ਤਾਂ ਪਰਿਵਾਰਕ ਮੈਂਬਰਾਂ ਵਲੋਂ ਉਨ੍ਹਾਂ ਨੂੰ ਲੁਧਿਆਣਾ ਦੇ ਇਕ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ, ਡਾਕਟਰਾਂ ਨੇ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਜਿੱਥੇ ਬੀਤੀ ਰਾਤ (29 ਜੁਲਾਈ ਨੂੰ) ਉਹ ਜ਼ਿੰਦਗੀ ‘ਤੇ ਮੌਤ ਦੀ ਲੜਾਈ ਲੜਦੀ ਹੋਈ ਦਮ ਤੋੜ ਗਈ। ਸਿਹਤ ਵਿਭਾਗ ਮਹਿਲ ਕਲਾਂ ਦੀ ਟੀਮ ਵਲੋਂ ਏ.ਐਨ.ਐਮ. ਦੀ ਮ੍ਰਿਤਕ ਦੇਹ ਨੂੰ ਪਿੰਡ ਲੋਹਗੜ੍ਹ (ਬਰਨਾਲਾ) ਵਿਖੇ ਲਿਆਂਦਾ ਗਿਆ ਹੈ ਓੁਥੇ ਕਮਿਊਨਿਟੀ ਹੈੱਲਥ ਸੈਂਟਰ ਮਹਿਲ ਕਲਾਂ ਦੇ ਮੈਡੀਕਲ ਡਾਕਟਰ ਅਗਨੀਹੋਤਰੀ ਦੀ ਟੀਮ ਦੀ ਦੇਖ-ਰੇਖ ‘ਸਿਹਤ ਵਿਭਾਗ ਦੀ ਟੀਮ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਪੀ ਪੀ ਕਿੱਟਾਂ ਮੁਹੱਈਆ ਕਰਵਾ ਕੇ ਮਿ੍ਤਕ ਦੀ ਦੇਹ ਨੂੰ ਦੇਖਣ ਲਈ ਪੂਰਾ ਟਾਇਮ ਦਿੱਤਾ ਗਿਆ ਅਤੇ ਬਾਅਦ ਵਿੱਚ ਮਹਿਲਾ ਕਰਮਚਾਰੀ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਮੌਕੇ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਮੈਡੀਕਲ ਡਾਕਟਰ ਸਿਪਲਾ ਅਗਨੀਹੋਤਰੀ ਨੇ ਕਿਹਾ ਕਿ ਪਰਮਜੀਤ ਕੌਰ ਪਤਨੀ ਨਿਰਭੈ ਸਿੰਘ ਵਾਸੀ ਲੋਹਗੜ੍ਹ ਕਿਉਂਕਿ ਪਿਛਲੇ ਸਮੇਂ ਤੋਂ ਸਿਹਤ ਵਿਭਾਗ ਵਿੱਚ ੲੇ.ਅੈਨ ਐਮ ਵਜੋਂ ਬਲਾਕ ਸੁਧਾਰ ਦੇ ਪਿੰਡ ਕਾਲਸਾਂ ਜ਼ਿਲ੍ਹਾ ਲੁਧਿਆਣਾ ਵਿਖੇ ਆਪਣੀ ਡਿਊਟੀ ਦੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਸਨ ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਖੰਘ ਜ਼ੁਕਾਮ ਅਤੇ ਬੁਖਾਰ ਹੋਣ ਤੋਂ ਬਾਅਦ ਇਲਾਜ ਲਈ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਡਾਕਟਰੀ ਟੀਮ ਵੱਲੋਂ ਮਹਿਲਾ ਕਰਮਚਾਰੀ ਦੀ ਮੈਡੀਕਲ ਜਾਂਚ ਕਰਕੇ ਸੈਂਪਲ ਭਰੇ ਗਏ ਜਿਸ ਵਿੱਚ ਓੁਨਾ ਦੀ ਜਾਚ ਰਿਪੋਰਟ ਕਰੋਨਾ ਪੌਜੇਟਿਵ ਆਉਣ ਤੇ ਸਿਵਲ ਹਸਪਤਾਲ ਲੁਧਿਆਣਾ ਵਿਖੇ ਭਰਤੀ ਕਰਵਾਇਆ ਉਨ੍ਹਾਂ ਕਿਹਾ ਕਿ ਸਿਹਤ ਕਰਮਚਾਰੀ ਪਰਮਜੀਤ ਕੌਰ ਦੀ ਜ਼ਿਆਦਾ ਹਾਲਤ ਖ਼ਰਾਬ ਹੁੰਦੀ ਦੇਖਦੇ ਹਨ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕੀਤਾ ਗਿਆ ਜਿੱਥੇ ਉਨ੍ਹਾਂ ਨੇ ਆਖਰੀ ਦਮ ਤੱਕ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਦਿਆਂ ਆਪਣਾ ਦਮ ਤੋੜ ਦਿੱਤਾ ਉਨ੍ਹਾਂ ਕਿਹਾ ਕਿ ਸਿਹਤ ਭਾਗ ਦੀ ਟੀਮ ਵੱਲੋਂ ਮ੍ਰਿਤਕ ਮਹਿਲਾ ਸਿਹਤ ਕਰਮਚਾਰੀ ਦੇ ਸਾਰੇ ਪਰਿਵਾਰਕ ਮੈਂਬਰਾਂ ਦੀ ਮੈਡੀਕਲ ਜਾਂਚ ਕਰਕੇ ਸੈਂਪਲ ਜਾਂਚ ਲਈ ਭਰੇ ਜਾਣਗੇ ਇਸ ਮੌਕੇ ਮਿ੍ਤਕ ਸਿਹਤ ਮਹਿਲਾ ਕਰਮਚਾਰੀ ਦੇ ਪਤੀ ਨਿਰਭੈ ਸਿੰਘ ਵਾਸੀ ਲੋੜ ਨੇ ਕਿਹਾ ਕਿ ਮੇਰੀ ਪਤਨੀ ਪਰਮਜੀਤ ਕੌਰ ਨੇ ਸਿਹਤ ਵਿਭਾਗ ਵਿੱਚ ਪਿਛਲੇ 22 ਸਾਲਾਂ ਦੇ ਸਮੇਂ ਤੋ ਆਪਣੀ ਡਿਊਟੀ ਦੀਆਂ ਸੇਵਾਵਾਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈਆਂ ਸਰਕਾਰ ਦੇ ਹੁਕਮਾਂ ਅਨੁਸਾਰ ਉਨ੍ਹਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਫਰੰਟ ਲਾਇਨ ਉਪਰ ਦਲੇਰੀ ਨਾਲ ਕੰਮ ਕਰਕੇ ਸਮਾਜ ਦੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਸਨ ਉਨ੍ਹਾਂ ਕਿਹਾ ਕਿ ੲੇ.ਅੈਨ.ਅੈਮ ਪਰਮਜੀਤ ਕੌਰ ਆਪਣੀ ਡਿਊਟੀ ਕਰਕੇ ਜਦੋਂ ਘਰ ਆਏ ਉਨ੍ਹਾਂ ਨੂੰ ਖੰਘ ਜ਼ੁਕਾਮ ਦੀ ਸ਼ਿਕਾਇਤ ਆਈ ਤਾਂ ਤੁਰੰਤ ਅਸੀਂ ਉਨ੍ਹਾਂ ਨੂੰ ਲੁਧਿਆਣਾ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਉਨ੍ਹਾਂ ਦੀ ਜਾਂਚ ਰਿਪੋਰਟ ਪਾਜ਼ਟਿਵ ਆਉਣ ਤੋਂ ਬਾਅਦ ਸਿਵਲ ਹਸਪਤਾਲ ਲੁਧਿਆਣਾ ਦੀ ਡਾਕਟਰੀ ਟੀਮ ਵੱਲੋਂ ਉਨ੍ਹਾਂ ਦੀ ਜ਼ਿਆਦਾ ਹਾਲਤ ਖਰਾਬ ਹੁੰਦੀ ਦੇਖਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਉਨ੍ਹਾਂ ਨੇ 29 ਜੁਲਾਈ ਨੂੰ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਦਿਆਂ ਆਪਣਾ ਦਮ ਤੋੜ ਦਿੱਤਾ ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰਾਂ ਅਜਿਹੇ ਕਰਮਚਾਰੀਆਂ ਲਈ ਸਹਾਇਤਾ ਦੇਣ ਦੇ ਦਾਅਵੇ ਕਰਦੀਆਂ ਹਨ ਉੱਥੇ ਸਾਡੇ ਪਰਿਵਾਰ ਨੂੰ ਸਹਾਇਤਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ ਇਸ ਮੌਕੇ ਇੰਸਪੈਕਟਰ ਜਸਵੀਰ ਸਿੰਘ ਬੂਟਾ ਸਿੰਘ ਮਨਜਿੰਦਰ ਸਿੰਘ ਅੈਸ.ਡੀ.ਅੈਮ ਦਫਤਰ ਵੱਲੋਂ ਟਿੱਕਾ ਸਿੰਘ ਸਰਪੰਚ ਦਲਬਾਗ ਸਿੰਘ ਰਿੰਕਾ ਕੁਤਬਾ ਬਾਹਮਣੀਆਂ ਭਜਨ ਸਿੰਘ ਸੁਖਵਿੰਦਰ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!