7.5 C
United Kingdom
Sunday, March 8, 2026

More

    ਬੇਰੁਜ਼ਗਾਰ ਜਥੇਬੰਦੀਆਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

    ਅਸ਼ੋਕ ਵਰਮਾ
     ਬਠਿੰਡਾ

    ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਪੰਜਾਬ ਅਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਜ਼ ਯੂਨੀਅਨ ਨੇ ਅੱਜ ਸਾਂਝੇ ਤੌਰ ‘ਤੇ ਕੇਂਦਰ ਅਤੇ ਸੂਬਾ ਸਰਕਾਰਾਂ ਖ਼ਿਲਾਫ਼ ਫੌਜੀ ਚੌਂਕ ਬਠਿੰਡਾ ਵਿਖੇ ਰੋਸ-ਪ੍ਰਦਰਸ਼ਨ ਕੀਤਾ ਅਤੇ ਤਿੱਖੇ ਸੰਘਰਸ਼ ਦੀਆਂ ਚਿਤਾਵਨੀਆਂ ਦਿੱਤੀਆਂ। ਬੀ.ਐਡ ਯੂਨੀਅਨ ਦੇ ਜਿਲਾ ਪ੍ਰਧਾਨ ਯੁੱਧਜੀਤ ਬਠਿੰਡਾ ਤੇ ਸੂਬਾ ਕਮੇਟੀ ਮੈਂਬਰ ਤਜਿੰਦਰ ਮਾਨਵਾਲਾ ਨੇ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਦੀ ਸਖ਼ਤ ਨਿਖੇਧੀ ਕਰਦਿਆਂ ਇਸਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਹੈਲਥ ਵਰਕਰ ਯੂਨੀਅਨ ਦੇ ਪੱਪੂ ਬਾਲਿਆਂਵਾਲੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ, ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਨਾਲ ਜਿਹੜੇ ਵਾਅਦੇ ਕਰਕੇ 2017 ਦੀ ਵਿਧਾਨ-ਸਭਾ ਚੋਣ ਜਿੱਤਕੇ ਸਰਕਾਰ ਦਾ ਗਠਨ ਕੀਤਾ ਗਿਆ ਸੀ, ਉਹ ਵਾਅਦੇ ਪਰਾਂ ਸੁੱਟਦਿਆਂ ਮੁਲਾਜ਼ਮਾਂ ਦੀ ਸੰਘੀ ਘੁੱਟੀ ਜਾ ਰਹੀ ਹੈ।  ਉਨਾਂ ਆਖਿਆ ਕਿ ਤਨਖਾਹ ਸਕੇਲਾਂ ਨੂੰ ਤਿਲਾਂਜਲੀ ਦੇ ਕੇ ਕੇਂਦਰ ਸਰਕਾਰ ਦੇ ਪੈਟਰਨ ਅਨੁਸਾਰ ਤਨਖਾਹ ਸਕੇਲ ਦੇਣ ਦਾ ਵਿੱਤ ਵਿਭਾਗ ਵੱਲੋਂ ਜਾਰੀ ਕੀਤਾ ਪੱਤਰ ਬੇਰੁਜ਼ਗਾਰ ਨੌਜਵਾਨਾਂ ਅਤੇ ਸਰਕਾਰੀ ਅਦਾਰਿਆਂ ਲਈ ਖਤਰੇ ਦੀ ਘੰਟੀ ਹੈ।
    ਉਨਾਂ ਕਿਹਾ ਕਿ ਇਸ ਪੱਤਰ ਨਾਲ ਖਾਸ ਤੌਰ ‘ਤੇ ਨਵੀਆਂ ਭਰਤੀਆਂ ਪ੍ਰਭਾਵਿਤ ਹੋਣਗੀਆਂ। ਆਗੂਆਂ ਨੇ ਕਿਹਾ ਕਿ  ਪੰਜਾਬ ਸਰਕਾਰ ਹੈ, ਜੋ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ‘ਚ ਨਾਕਾਮਯਾਬ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਕੱਢੀਆਂ ਮਲਟੀਪਰਪਜ਼-ਹੈਲਥ ਵਰਕਰਾ ਦੀਆਂ 200(ਮੇਲ), 600(ਫੀਮੇਲ) ਅਸਾਮੀਆਂ, ਸਿੱਖਿਆ ਵਿਭਾਗ ਵੱਲੋਂ ਕੱਢੀਆਂ ਮਾਸਟਰ ਕਾਡਰ ਦੀਆਂ ਕੁੱਲ 3282 ਅਸਾਮੀਆਂ, ਪਰ ਸਮਾਜਿਕ ਸਿੱਖਿਆ 54, ਪੰਜਾਬੀ 62 ਅਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਕੱਢੀਆਂ ਹਨ। ਇਹਨਾਂ ਅਸਾਮੀਆਂ ‘ਚ ‘ਚ ਉਮਰ-ਹੱਦ 37 ਤੋਂ 42 ਸਾਲ ਕਰਨ ਅਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਕਰਦਿਆਂ ਬੇਰੁਜ਼ਗਾਰ ਜਥੇਬੰਦੀਆਂ ਨੇ ਮੰਗਾਂ ਦਾ ਹੱਲ ਨਾ ਹੋਣ ‘ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸੇ ਤਰਾਂ ਕੇਂਦਰ ਸਰਕਾਰ ਵੱਲੋਂ ਲਿਆਂਦੀ ਨਵੀਂ ਨੀਤੀ ਤਹਿਤ ਅਧਿਆਪਕਾਂ ਦੀ ਭਰਤੀ ਲਈ ਇੰਟਰਵਿਊ ਅਤੇ ਡੈਮੋ ਦਾ ਜ਼ਿਕਰ ਹੈ, ਜੋ ਸਰਾਸਰ ਗਲਤ ਤਰੀਕਾ ਹੈ। ਉਨਾਂ ਕਿਹਾ ਕਿ ਅਜਿਹੀ ਪ੍ਰਕਿਰਿਆ ਅਧਿਆਪਕ ਭਰਤੀ ਨੂੰ ਪੱਖਪਾਤ ਦਾ ਸ਼ਿਕਾਰ ਬਣਾ ਸਕਦੀ ਹੈ। ਇਸ ਮੌਕੇ ਡੀ ਟੀ ਐਫ ਦੇ ਰੇਸਮ ਸਿੰਘ,ਹਰਦੀਪ ਬਠਿੰਡਾ,ਗੁਰਪ੍ਰੀਤ ਪੱਕਾ ਕਲਾਂ ,ਗੁਰਪ੍ਰੀਤ ਬਾਜਕ,ਸੰਦੀਪ ਸਰਮਾਂ,ਗੁਰਮੁੱਖ ਨਸੀਬਪੁਰਾ,ਰਾਜਾ ਢੱਡੇ,ਜਸਪਾਲ ਘੁੰਮਣ ਆਦਿ ਸਾਮਲ ਹੋਏ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!