9.6 C
United Kingdom
Saturday, March 7, 2026

More

    ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਦੁਕਾਨਾਂ ਤੋਂ ਮਠਿਆਈ ਤੇ ਰੱਖੜੀਆਂ ਖਰੀਦਣ ਵਾਲੇ ਗਾਹਕਾਂ ਨੂੰ ਮੁਫ਼ਤ ਮਾਸਕ ਵੰਡੇ

    ਮਹਿਲ ਕਲਾਂ 2 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ )

    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਵਾਇਰਸ ਦੇ ਚੱਲ ਰਹੇ ਕਰੋਪ ਦੇ ਮੱਦੇਨਜ਼ਰ ਰੱਖੜੀ ਦੇ ਤਿਉਹਾਰ ਮੌਕੇ ਮਠਿਆਈ ਦੀਆਂ ਦੁਕਾਨਾਂ ਖੋਲ੍ਹਣ ਦੇ ਦਿੱਤੇ ਗਏ ਹੁਕਮਾਂ ਤੋਂ ਬਾਅਦ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਐਸਐਸਪੀ ਬਰਨਾਲਾ ਸੰਦੀਪ ਗੋਇਲ ਦੀ ਅਗਵਾਈ ਹੇਠ ਅਤੇ ਏ ਐੱਸ ਪੀ ਮਹਿਲ ਕਲਾਂ ਪ੍ਰੱਗਿਆ ਜੈਨ ਰਹਿਨੁਮਾਈ ਹੇਠ ਥਾਣਾ ਮਹਿਲ ਕਲਾਂ ਦੇ ਅਡੀਸ਼ਨਲ ਇੰਚਾਰਜ ਹਰਜਿੰਦਰ ਸਿੰਘ ਦੀ ਦੇਖ ਰੇਖ ਹੇਠ ਪੁਲਿਸ ਵੱਲੋਂ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ਉੱਪਰ ਰੱਖੜੀ ਦੇ ਤਿਉਹਾਰ ਮੌਕੇ ਰੱਖੜੀਆਂ ਦੀਆਂ ਦੁਕਾਨਾਂ ਅਤੇ ਮਠਿਆਈ ਦੀਆਂ ਦੁਕਾਨਾਂ ਤੋਂ ਮਠਿਆਈ ਅਤੇ ਰੱਖੜੀਆਂ ਖਰੀਦਣ ਵਾਲੇ ਗਾਹਕਾਂ ਨੂੰ ਪੁਲਿਸ ਵੱਲੋਂ ਮੌਤ ਤੋਂ ਮਾਸਕ ਵੰਡੇ ਗਏ। ਇਸ ਮੌਕੇ ਥਾਣਾ ਮਹਿਲ ਕਲਾਂ ਦੇ ਅਡੀਸ਼ਨਲ ਇੰਚਾਰਜ ਹਰਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਤੇ ਡਿਪਟੀ ਕਮਿਸ਼ਨ ਬਰਨਾਲਾ ਦੇ ਹੁਕਮਾਂ ਅਨੁਸਾਰ ਕਸਬਾ ਮਹਿਲ ਕਲਾਂ ਵਿਖੇ ਰੱਖੜੀ ਦੀਆਂ ਦੁਕਾਨਾਂ ਅਤੇ ਮਿਠਾਈ ਦੀਆਂ ਦੁਕਾਨਾਂ ਖੁੱਲ੍ਹੀਆਂ ਰੱਖੀਆਂ ਗਈਆਂ ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਲੋਕਾਂ ਨੂੰ ਇਸ ਮਹਾਂਮਾਰੀ ਬਿਮਾਰੀ ਤੋਂ ਬਚਾਉਣ ਲਈ ਮਿਠਾਈ ਅਤੇ ਰੱਖੜੀਆਂ ਦੁਕਾਨਾਂ ਉੱਤੇ ਮਠਿਆਈਆਂ ਤੇ ਰੱਖੜੀਆਂ ਖਰੀਦਣ ਵਾਲੇ ਗਾਹਕਾਂ ਨੂੰ ਥਾਣਾ ਮਹਿਲ ਕਲਾਂ ਦੀ ਪੁਲਿਸ ਵੱਲੋਂ ਦੁਕਾਨਾਂ ਉਪਰ ਜਾ ਕੇ ਗਾਹਕਾਂ ਨੂੰ ਮੁਫ਼ਤ ਮਾਸਕ ਵੰਡੇ ਗਏ ਉਨ੍ਹਾਂ ਸਮੂਹ ਲੋਕਾਂ ਨੂੰ ਮਾਸਕ ਜਾਂ ਰੁਮਾਲ ਦੀ ਵਰਤੋਂ ਕਰਕੇ ਸਾਵਧਾਨੀਆਂ ਵਰਤਣ ਅਤੇ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਇਸ ਮੌਕੇ ੲੇ.ਅੈਸ.ਆਈ ਮਹਿੰਦਰ ਸਿੰਘ ਹੌਲਦਾਰ ਸੁਰਿੰਦਰ ਸਿੰਘ ਹੌਲਦਾਰ ਮਨਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!