3.8 C
United Kingdom
Friday, March 6, 2026

More

    ਸ਼੍ਰੀ ਗਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ

    3 ਤੋਂ 7ਅਗਸਤ ਤੱਕ ਕਰਵਾਏ ਜਾਣਗੇ ਕਵਿਤਾ ਮੁਕਾਬਲੇ

    ਅਸ਼ੋਕ ਵਰਮਾ 
    ਮਾਨਸਾ, 02 ਅਗਸਤ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨ ਲਾਈਨ ਵਿੱਦਿਅਕ ਮੁਕਾਬਲਿਆਂ ਦੀ ਤੀਸਰੀ ਪ੍ਰਤੀਯੋਗਤਾ ਕਵਿਤਾ ਉਚਾਰਨ 3 ਅਗਸਤ ਤੋਂ ਸ਼ੁਰੂ ਹੋਵੇਗੀ।
    ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਸੁਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇਨ੍ਹਾਂ ਮੁਕਾਬਲਿਆਂ ਦੀਆਂ ਪਹਿਲੀਆਂ ਦੋ ਪ੍ਰਤੀਯੋਗਤਾਵਾਂ ਸ਼ਬਦ ਤੇ ਗੀਤ ਗਾਇਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਸੈਂਕੜੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ਵਿੱਚ ਹਿੱਸਾ ਲਿਆ।
    ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਸੁਰਜੀਤ ਸਿੰਘ ਸਿੱਧੂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ਼੍ਰੀ ਸਰਬਜੀਤ ਸਿੰਘ ਮੋਹਲ ਨੇ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਨਿਰਦੇਸ਼ਕ ਜਗਤਾਰ ਸਿੰਘ ਕੂਲੜੀਆਂ ਦੀ ਨਿਰਦੇਸ਼ਨਾ ‘ਚ ਕਰਵਾਏ ਜਾ ਰਹੇ ਇਨ੍ਹਾਂ ਸਕੂਲ ਪੱਧਰ ਦੇ ਕਵਿਤਾ ਉਚਾਰਨ ਮੁਕਾਬਲਿਆਂ ‘ ਹਿੱਸਾ ਲੈਣ ਵਾਲੇ ਪ੍ਰਤੀਯੋਗੀ 3 ਤੋਂ 7 ਅਗਸਤ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ‘ਚ ਕਵਿਤਾ ਉਚਾਰਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ।
    ਉਨ੍ਹਾਂ ਕਿਹਾ ਕਿ ਕਵਿਤਾ ਪੂਰੀ ਤਰ੍ਹਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਨੁਸਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਪੇਸ਼ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਸਾਜ਼ ਵਜਾਉਣ ਅਤੇ ਪੜ੍ਹਕੇ ਕਵਿਤਾ ਉਚਾਰਨ ਕਰਨ ਦੀ ਪੂਰਨ ਮਨਾਹੀ ਹੋਵੇਗੀ।ਉਨ੍ਹਾਂ ਕਿਹਾ ਕਿ ਕਵਿਤਾ ਪੰਜਾਬੀ, ਅੰਗਰੇਜ਼ੀ , ਹਿੰਦੀ ਭਾਸ਼ਾ ‘ਚ ਉਚਾਰੀ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਕਵਿਤਾ ਦੀ ਲਗਾਤਾਰਤਾ ਵਿੱਚ ਵੀਡੀਓ ਬਣਾਉਣ ਸਮੇਂ ਸਿਰਫ਼ ਪ੍ਰਤੀਯੋਗੀ ਹੀ ਵੀਡੀਓ ‘ਚ ਦਿਖਾਈ ਦੇ ਸਕਦਾ ਹੈ।ਉਨ੍ਹਾਂ ਕਿਹਾ ਕਿ 8 ਅਗਸਤ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ 9 ਅਗਸਤ ਨੂੰ ਰਾਜ ਤਕਨੀਕੀ ਟੀਮ ਵੱਲੋਂ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਨਤੀਜਿਆਂ ਦੀ ਪ੍ਰਕ੍ਰਿਆ ਆਰੰਭ ਕੀਤੀ ਜਾਵੇਗੀ।
    ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ (ਸ) ਨਰਿੰਦਰ ਮੋਹਲ ਅਤੇ ਜ਼ਿਲ੍ਹਾ ਨੋਡਲ ਅਫ਼ਸਰ (ਅ) ਸੁਖਰਾਜ ਸਿੰਘ ਸੰਦੋਹਾ ਨੇ ਦੱਸਿਆ ਕਿ ਕਵਿਤਾ ਉਚਾਰਨ ਮੁਕਾਬਲਿਆਂ ‘ਚ ਮਾਨਸਾ ਜ਼ਿਲ੍ਹਾ ਮੋਹਰੀ ਸਥਾਨਾਂ ‘ਤੇ ਰਹਿਣ ਲਈ ਯਤਨ ਕਰੇਗਾ।  

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!