ਵਾਤਾਵਰਨ ਤੇ ਚੌਗਿਰਦੇ ਦੀ ਸੰਭਾਲ ਲਈ ਵੱਧ ਤੋ ਵੱਧ ਰੁੱਖ ਲਗਾਏ ਜਾਣ -ਇੰਦਰਜੀਤ ਸਿੰਘ ਮੱਕੜ
ਲੁਧਿਆਣਾ, 3 ਅਗਸਤ (ਖਾਲਸਾ)
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਮੁੱਖ ਸੇਵਾਦਾਰ ਸ ਇੰਦਰਜੀਤ ਸਿੰਘ ਮੱਕੜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਵ. ਜੱਥੇਦਾਰ ਅਵਤਾਰ ਸਿੰਘ ਮੱਕੜ ਦੀ ਯਾਦ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ (ਰਜਿ )
ਦੇ ਵੱਲੋਂ ਆਰੰਭ ਕੀਤੀ ਗਈ ਰੁੱਖ ਲਗਾਉ ਮੁਹਿੰਮ ਦੀ ਆਰੰਭਤਾ ਕਰਦਿਆਂ ਕਿਹਾ ਕਿ ਕੁਦਰਤੀ ਸਮਤੋਲ ਨੂੰ ਕਾਇਮ ਰੱਖਣ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਹਰ ਮੁਨੱਖ ਨੂੰ ਆਪੋ ਆਪਣੇ ਤੋਰ ਤੇ ਵੱਡੇ ਪੱਧਰ ਤੇ ਰੁੱਖ ਲਗਾਉਣੇ ਚਾਹੀਦੇ ਹਨ ਤਾ ਕਿ ਸਮੁੱਚੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ।ਇਸ ਤੋ ਪਹਿਲਾਂ ਗੁਰਦੁਆਰਾ ਸਾਹਿਬ ਦੇ ਪਾਰਕ ਵਿਖੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭਪਿੰਦਰ ਸਿੰਘ ਦੀ ਅਗਵਾਈ ਹੇਠ ਇੱਕਤਰ ਹੇਏ ਸੁਸਾਇਟੀ ਦੇ ਮੈਬਰਾਂ ਅਤੇ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਅਹੁਦੇਦਾਰਾਂ ਨੂੰ ਵੱਖ ਵੱਖ ਕਿਸਮਾਂ ਦੇ ਰੁੱਖਾਂ ਦੇ ਬੂਟੇ ਪ੍ਰਦਾਨ ਕਰਦਿਆਂ ਸ.ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਨਿਸ਼ਕਾਮ ਸੁਸਾਇਟੀ ਵੱਲੋ ਜੱਥੇ.ਅਵਤਾਰ ਸਿੰਘ ਮੱਕੜ ਦੀ ਯਾਦ ਵਿਚ ਆਰੰਭ ਕੀਤੀ ਗਈ ਰੁੱਖ ਲਗਾਉਣ ਦੀ ਮੁਹਿੰਮ ਇੱਕ ਸ਼ਲਾਘਾ ਯੋਗ ਕਾਰਜ ਹੈ। ਜਿਸ ਨੂੰ ਸਫਲ ਬਣਾਉਣ ਵਿੱਚ ਸੰਗਤਾਂ ਨੂੰ ਵੱਧ ਤੋ ਵੱਧ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਇਸ ਰੁੱਖ ਲਗਾਉ ਮੁਹਿੰਮ ਨੂੰ ਸਫਲ ਕਰਨ ਵਿੱਚ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਪਣਾ ਭਰਵਾ ਸਹਿਯੋਗ ਦੇਵੇਗੀ ਅਤੇ ਸੰਗਤਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਅਤੇ ਸੰਭਾਲ ਕਰਨ ਪ੍ਰਤੀ ਜਾਗਰੂਕ ਕਰਨ ਲਈ ਇੱਕ ਜਾਗਰੂਕਤਾ ਮੁਹਿੰਮ ਵੀ ਆਰੰਭ ਕਰੇਗੀ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਸ.ਇੰਦਰਜੀਤ ਮੱਕੜ ਦਾ ਧੰਨਵਾਦ ਪ੍ਰਗਟ ਕੀਤਾ, ਉੱਥੇ ਨਾਲ ਹੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਨਕਸਰ ਸੰਪਰਦਾ ਦੇ ਮੁੱਖੀ ਸੰਤ ਬਾਬਾ ਲੱਖਾ ਸਿੰਘ ਜੀ ਦੇ ਨਿੱਘੇ ਸਹਿਯੋਗ ਨਾਲ ਵਾਤਾਵਰਣ ਦੀ ਸ਼ੁੱਧਤਾ ਅਤੇ ਸੰਭਾਲ ਲਈ ਆਰੰਭ ਕੀਤੀ ਗਈ ਰੁੱਖ ਲਗਾਉ ਮੁਹਿੰਮ ਦੇ ਅੰਤਰਗਤ ਅਸੀਂ ਕਿੱਕਰ, ਆਮਲੇ ,ਅਮਲਤਾਸ, ਜਾਮਨ,ਜੰਡ ,ਕਹਿਰ,ਬੋਹੜ, ਆਦਿ ਦੇ ਰੁੱਖ ਵੱਡੀ ਗਿਣਤੀ ਵਿੱਚ ਲਗਾਵਾਗੇ। ਇਸ ਸਮੇਂ ਉਨ੍ਹਾਂ ਦੇ ਨਾਲ ਸ.ਕਰਨੈਲ ਸਿੰਘ ਬੇਦੀ, ਸ. ਪ੍ਰਿਤਪਾਲ ਸਿੰਘ, ਏ.ਪੀ ਸਿੰਘ ਅਰੋੜਾ, ਸ.ਅਤਰ ਸਿੰਘ ਮੱਕੜ,ਸ.ਮਹਿੰਦਰ ਸਿੰਘ ਡੰਗ, ਸ.ਮਨਮੋਹਨ ਸਿੰਘ ਵਾਲੀਆ, ਸ.ਰਜਿੰਦਰ ਸਿੰਘ ਡੰਗ, ਗੁਰਪਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ,ਅਦਿ ਹਾਜਰ ਸਨ।