ਚੰਡੀਗੜ੍ਹ (ਰਾਜਿੰਦਰ ਭਦੌੜੀਆ)
ਅਕਾਲੀ ਦਲ ਟਕਸਾਲੀ ਦੇ ਜਿਲਾ ਅੰਮ੍ਰਿਤਸਰ ਦੇ ਪ੍ਰਧਾਨ ਸ੍ ਗੁਰਪ੍ਰੀਤ ਸਿੰਘ ਕਲਕੱਤਾ ਦੇ ਸਤਿਕਾਰਯੋਗ ਮਾਤਾ ਜੀ ਅਤੇ ਸਵਰਗਗਵਾਸੀ ਸ੍ ਮਨਜੀਤ ਸਿੰਘ ਕਲਕੱਤਾ ਸਾਬਕਾ ਕੈਬਨਿਟ ਮੰਤਰੀ ਦੇ ਧਰਮਸੁਪਤਨੀ ਬੀਬੀ ਸਤੌਖ ਕੋਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ । ਇਸ ਦੁਖਦਾਈ ਮੌਕੇ ਤੇ ਸ੍ਰੌਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ , ਕੋਰ ਕਮੇਟੀ ਮੈਬਰਾ ਜਥੇਦਾਰ ਉਜਾਗਰ ਸਿੰਘ ਬਡਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ , ਸ੍ ਮੱਖਣ ਸਿੰਘ ਨੰਗਲ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਮਨਮੋਹਨ ਸਿੰਘ ਸਠਿਆਲਾ , ਸ੍ ਹਰਸੁਖਇੰਦਰ ਸਿੰਘ ਬੱਬੀ ਬਾਦਲ, ਵੱਲੋ ਕਲਕੱਤਾ ਪ੍ਰੀਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਅਤੇ ਜਨਰਲ ਸਕੱਤਰ ਸ੍ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸਰਦਾਰਨੀ ਸੰਤੋਖ ਕੌਰ ਨੇ ਆਖਰੀ ਸੁਆਸ ਕਲਕੱਤਾ ਵਿਖੇ ਛੱਡੇ ਉਹ ਆਪਣੇ ਪਰਿਵਾਰ ਵਿੱਚ ਦੋ ਧੀਆਂ ਤੇ ਇੱਕ ਪੁੱਤਰ ਸ੍ ਗੁਰਪ੍ਰੀਤ ਸਿੰਘ ਕਲਕੱਤਾ ਛੱਡ ਗਏ ਹਨ । ਉਹਨਾ ਦਾ ਅੰਤਿਮ ਸੰਸਕਾਰ ਅੱਜ ਸਾਮ ਕਲਕੱਤਾ ਵਿਖੇ ਕਰ ਦਿੱਤਾ ਗਿਆ ਹੈ ।