ਮਹਿਲ ਕਲਾਂ 3 ਅਗਸਤ (ਜਗਸੀਰ ਸਿੰਘ ਸਹਿਜੜਾ)
ਕੇਦਰ ਦੀ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਦਾ ਵਤੀਰਾ ਕਿਸਾਨਾਂ ਪ੍ਰਤੀ ਹੇਜ ਜਗਾਉਣ ਵਾਲਾ ਹੈ ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਿਲਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਛੀਨੀਵਾਲ ਕਲਾਂ ਨੇ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਨੇ ਦੱਸਿਆ ਕਿ ਅਕਾਲੀ ਭਾਜਪਾ ਗਠਜੋੜ ਦੀ ਅਗਵਾਈ ਵਾਲੀ ਮੋਦੀ ਸਰਕਾਰ ਕਿਸਾਨਾਂ ਦੀਆਂ ਜਮੀਨਾਂ ਸਮੇਤ ਦੇਸ ਦੇ ਸਮੁੱਚੇ ਖੇਤੀ ਢਾਂਚੇ ਉੱਤੇ ਦੇਸ ਵਿਦੇਸ਼ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਾਉਣ ਤੇ ਤੁਲੀ ਹੋਈ ਹੈ ਉਨਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਕਰਜੇ ਹੇਠਾ ਦੱਬਿਆ ਹੋਣ ਕਰਕੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਿਹਾ ਹੈ ਉਹਨਾਂ ਨੇ ਕਿਹਾ ਕਿ ਪੰਜਾਬ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਰਜਿਆ ਹੇਠੋ ਕੱਢਣ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਭ ਤੋਂ ਪਹਿਲਾਂ ਕਿਸਾਨਾਂ ਦੇ ਕਰਜੇ ਮਾਫ ਕੀਤੇ ਚਾਹੀਦੇ ਹਨ ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਉਪਰ ਤਿੰਨ ਆਰਡੀਨੈਂਸ ਲਿਆਉਣ ਦੀ ਤਿਆਰੀ ਕਰ ਰਹੀ ਹੈ ਇਸ ਨਾਲ ਪੰਜਾਬ ਦੀ ਕਿਸਾਨੀ ਖਤਮ ਹੋ ਜਾਵੇਗੀ ਅਤੇ ਕਿਸਾਨਾਂ ਨੂੰ ਪੁੱਤਰ ਵਾਗ ਪਾਲੀ ਫਸਲ ਦਾ ਸਹੀ ਭਾਅ ਨਹੀਂ ਮਿਲਣਾ। ਉਹਨਾਂ ਨੇ ਕਿਹਾ ਕਿ ਜਦੋਂ ਕੋਈ ਕੰਪਨੀ ਆਪਣੀ ਦਵਾਈ ਤੇ ਵਸਤਾ ਨੂੰ ਤਿਆਰ ਕਰਕੇ ਉਸ ਦਾ ਰੇਟ ਆਪ ਤੈਅ ਕਰਦੀ ਹੈ ਪਰ ਇਸ ਦੇ ਉਲਟ ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਦੇ ਭਾਅ ਤੈਅ ਕਰਨ ਦੇ ਅਧਿਕਾਰ ਸਰਕਾਰਾਂ ਕੋਲ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀਆ ਫਸਲਾਂ ਦੇ ਭਾਅ ਡਾ ਸੁਆਮੀ ਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਲਾਗੂ ਕੀਤੇ ਜਾਣੇ ਚਾਹੀਦੇ ਹਨ ਉਨਾ ਨੇ ਕਿਹਾ ਕਿ ਸਾਡੀ ਜੱਥੇਬੰਦੀ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਕੇਦਰ ਦੀ ਭਾਜਪਾ ਸਰਕਾਰ ਵਲੋਂ ਖੇਤੀਬਾੜੀ ਤੇ ਤਿੰਨ ਆਰਡੀਨੈਂਸ ਬਿਲਾ ਦਾ ਸਖਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਹਨਾਂ ਆਰਡੀਨੈਂਸ ਦੇ ਖਿਲਾਫ ਹਰ ਕੁਰਬਾਨੀ ਦੇਣ ਲਈ ਹਮੇਸ਼ਾ ਹਮੇਸ਼ਾ ਤਿਆਰ ਬੈਠੇ ਹਾਂ। ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਖੇਤੀ ਬਾੜੀ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ, ਸਾਧੂ ਸਿੰਘ, ਜਗਤਾਰ ਸਿੰਘ, ਜਸਮੇਲ ਸਿੰਘ ਚੰਨਣਵਾਲ, ਹਾਕਮ ਸਿੰਘ ਕੁਰੜ ਆਦਿ ਹਾਜ਼ਰ ਸਨ