4 C
United Kingdom
Friday, March 6, 2026

More

    ਅਕਾਲੀ ਦਲ ਨੇ ਵੀਰਪਾਲ ਕੌਰ ਇੰਸਾ ਖਿਲਾਫ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ

    ਭਦੌੜ 4 ਅਗਸਤ (ਰਾਜਿੰਦਰ ਵਰਮਾ)
    ਹਲਕਾ ਭਦੌੜ ਦੇ ਇੰਚਾਰਜ ਸਤਨਾਮ ਸਿੰਘ ਰਾਹੀ ਦੀ ਅਗਵਾਈ ਵਿਚ ਭਦੌੜ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਭਦੌੜ ਪੁਲੀਸ ਨੂੰ ਇਕ ਮੰਗ ਪੱਤਰ ਦੇ ਕੇ ਵੀਰਪਾਲ ਕੌਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਵੀਰਪਾਲ ਕੌਰ ਇੰਸਾ ਵੱਲੋਂ ਡੇਰਾ ਸਿਰਸਾ ਮੁਖੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਹੋਰ ਗੁਰੂ ਸਾਹਿਬਾਨ ਨਾਲ ਕਰਨ ’ਤੇ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲੇ ਵਿਚ ਬਣਦੀਆਂ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਡੇਰਾ ਪ੍ਰੇਮਣ ਵੀਰਪਾਲ ਕੌਰ ਨੇ ਜਾਣਬੁਝ ਕੇ ਅਜਿਹੀਆਂ ਘਟੀਆ ਟਿੱਪਣੀਆਂ ਕੀਤੀਆਂ ਹਨ। ਇਸ ਮੌਕੇ ਸ੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ, ਹਰੀ ਸਿੰਘ ਬਾਵਾ, ਗੁਰਵਿੰਦਰ ਸਿੰਘ ਗੋਰਾ, ਪਾਲ ਸਿੰਘ ਢੁੱਡੀਕੇ, ਜਸਵੀਰ ਸਿੰਘ ਧੰਮੀ, ਬਿੰਦਰ ਸਿੰਘ ਲਧਰੋਈਆ, ਸੋਹਣ ਸਿੰਘ, ਲਾਭਾ ਸਿੰਘ ਲੁਹਾਰ, ਸੁਖਦੇਵ ਸਿੰਘ ਜੈਦ ਆਦਿ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!