ਬਰਨਾਲਾ ( ਰਾਜਿੰਦਰ ਵਰਮਾ )
ਯੂ.ਪੀ.ਐਸ.ਸੀ. ਵੱਲੋਂ ਅੱਜ ਐਲਾਨੇ ਸਿਵਲ ਸਰਵਿਸਿਜ਼ ਪ੍ਰੀਖਿਆ 2019 ਦੇ ਨਤੀਜਿਆਂ ‘ਚ ਜ਼ਿਲ੍ਹਾ ਬਰਨਾਲਾ ਦੇ ਕਸਬਾ ਸ਼ਹਿਣਾ ਦੀ ਹੋਣਹਾਰ ਧੀ ਮਨਿੰਦਰਜੀਤ ਕੌਰ ਗਿੱਲ ਨੇ ਆਈ.ਏ.ਐੱਸ ਦੀ ਪ੍ਰੀਖਿਆ ਵਿਚੋਂ 246 ਵਾਂ ਰੈਂਕ ਹਾਸਿਲ ਕਰਕੇ ਮਾਪਿਆਂ ਅਤੇ ਜ਼ਿਲ੍ਹਾ ਬਰਨਾਲਾ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਮਨਿੰਦਰਜੀਤ ਕੌਰ ਗਿੱਲ ਨੇ ਪਿਛਲੇ ਸਮੇਂ ਪੀ.ਸੀ.ਐਸ. (ਸੂਬਾਈ ਸਿਵਲ ਸੇਵਾ ਪੰਜਾਬ )ਚੋਂ ਪੰਜਵਾਂ ਰੈਂਕ ਪ੍ਰਾਪਤ ਕੀਤਾ ਸੀ ਤੇ ਅੱਜ ਕੱਲ੍ਹ ਉਹ ਬਤੌਰ ਅਸੈਸਿਟੈਂਟ ਕਮਿਸ਼ਨਰ ਬਠਿੰਡਾ ਵਿਖੇ ਸੇਵਾਵਾਂ ਨਿਭਾ ਰਹੀ ਹੈ ।