15.2 C
United Kingdom
Saturday, June 6, 2026

More

    ਕਿਸਾਨਾਂ ਨੇ ਘੇਰੀ ਲੋਡ ਚੈਕ ਕਰਨ ਆਈ ਪਾਵਰਕੌਮ ਦੀ ਟੀਮ

    ਅਸ਼ੋਕ ਵਰਮਾ
    ਬਠਿੰਡਾ,6 ਜੁਲਾਈ। ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਅਗਵਾਈ ਹੇਠ ਅੱਜ ਪਿੰਡ ਗੋਨਿਆਣਾ ਕਲਾਂ ਵਿੱਚ ਘਰਾਂ ਦਾ ਲੋਢ ਚੈੱਕ ਕਰਨ ਆਏ ਪਾਵਰਕਾਮ ਅਧਿਕਾਰੀਆਂ ਦਾ ਘਿਰਾਓ ਕਰ ਲਿਆ। ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੂਬਾ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ ਨੇ ਦੱਸਿਆ ਕਿ ਕਰੀਬ ਸਾਢੇ ਦਸ ਵਜੇ ਸਵੇਰੇ ਪਾਵਰਕਾਮ ਦੇ ਐਕਸੀਅਨ ਬੀ ਆਰ ਸਿੰਗਲਾ ਅਤੇ ਐੱਸਡੀਓ ਜਗਜੀਤ ਸਿੰਘ ਭੁੱਲਰ ਆਪਣੀ ਟੀਮ ਸਮੇਤ ਕਿਸਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਤਾਂ ਬਲਾਕ ਪ੍ਰਧਾਨ ਰੇਸਮ ਸਿੰਘ ਜੀਦਾ ,ਪਿੰਡ ਇਕਾਈ ਦੇ ਪ੍ਰਧਾਨ ਗਗਨਦੀਪ ਸਿੰਘ  ਅਤੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਨੇ ਮੁਲਾਜ਼ਮਾਂ ਦਾ ਘਿਰਾਓ ਕਰ ਲਿਆ ਜੋਕਿ ਲੱਗਭਗ ਚਾਰ ਘੰਟੇ ਜਾਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬਲਾਕ ਟੀਮ ਵੀ ਪਿੰਡਾਂ ਵਿੱਚ ਝੰਡਾ ਮਾਰਚ ਕਰਦੀ ਹੋਈ ਮੌਕੇ ਤੇ ਪਹੁੰਚ ਗਈ ਅਤੇ ਕਿਸਾਨਾਂ ਦਾ ਸਾਥ ਦਿੱਤਾ। ਇਸ ਮੌਕੇ ਵੱਡੀ ਗਿਣਤੀ ਲੋਕ ਘਿਰਾਓ ਵਾਲੀ ਥਾਂ ਤੇ ਇਕੱਠੇ ਹੋ ਗਏ ਤੇ ਧਰਨਾ ਲਗਾ ਦਿੱਤਾ । ਮੌਕੇ ਤੇ ਪੁੱਜੇ ਪੁਲਿਸ ਮੁਲਾਜਮਾਂ ਨੇ ਮਾਮਲਾ ਸ਼ਾਂਤ ਕਰਵਾਇਆ।
                       ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੂਬਾ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ ਨੇ ਦੱਸਿਆ ਕਿ ਜਿੱਥੇ ਇੱਕ ਪਾਸੇ ਕੇਜਰੀਵਾਲ ਸਰਕਾਰ ਦਿੱਲੀ ਵਿੱਚ ਇੱਕ ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾ ਰਹੀ ਹੈ ਉੱਥੇ ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ  ਨਾਲ ਬਿਜਲੀ ਦੇ ਸਮਝੌਤੇ  ਕਰਕੇ ਨੌਂ ਰੁਪਏ ਪ੍ਰਤੀ ਯੂਨਿਟ ਤੱਕ ਰੇਟ ਵਧਾ ਦਿੱਤੇ ਹਨ ਜੋ ਕਿ ਆਮ ਲੋਕਾਂ ਅਤੇ ਕਿਸਾਨਾਂ ’ਤੇ ਬਹੁਤ ਵੱਡਾ ਬੋਝ ਸਾਬਤ ਹੋ ਰਹੇ ਹਨ। ਉਨਾਂ ਨੇ ਕਿਸਾਨਾਂ ਨੂੰ ਖੇਤੀ ਆਰਡੀਨੈਂਸਾਂ ਤੇ ਹੋਰ ਕਿਸਾਨ ਮਾਰੂ ਫੈਸਲਿਆਂ ਦੇ ਵਿਰੋਧ ਵਿਚ ਲਾਮਬੰਦ ਹੋਣ ਦੀ ਅਪੀਲ ਵੀ  ਕੀਤੀ।ਇਸ ਸਮੇਂ ਜਿਲਾ ਜਨਰਲ ਸਕੱਤਰ ਸੁਖਦਰਸ਼ਨ ਸਿੰਘ ਖੇਮੂਆਣਾ, ਰਣਜੀਤ ਸਿੰਘ ਜੀਦਾ, ਗੁਰਪ੍ਰੀਤ ਸਿੰਘ ਖੇਮੂਆਣਾ, ਕੁਲਵੰਤ ਸਿੰਘ ਨੇਹੀਆਂਵਾਲਾ, ਸੁਖਮੰਦਰ ਸਿੰਘ ਲੱਖੀ ਜੰਗਲ, ਦਲਬੀਰ ਸਿੰਘ ਕੋਠੇ,ਹਰਪ੍ਰੀਤ ਸਿੰਘ ਆਦਿ ਕਿਸਾਨ ਆਗੂਆਂ ਤੋਂ ਬਿਨਾਂ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਔਰਤਾਂ ਹਾਜਰ ਸਨ। ਓਧਰ ਪਾਵਰਕੌਮ ਦੇ ਐਕਸੀਅਨ ਇਨਫੋਰਸਮੈਂਟ ਬੀਆਰ ਸਿੰਗਲਾ ਦਾ ਕਹਿਣਾ ਸੀ ਕਿ ਉਹ ਇਸ ਬਾਰੇ ਪੁਲਿਸ ਨੂੰ ਸ਼ਕਾਇਤ ਭੇਜ ਰਹੇ ਹਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!