10.2 C
United Kingdom
Monday, May 20, 2024

More

    400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ ਗਾਇਨ ਮੁਕਾਬਲਿਆਂ ਦੇ ਐਲਾਨੇ ਨਤੀਜੇ

    ਅਸ਼ੋਕ ਵਰਮਾ
    ਮਾਨਸਾ, 06 ਅਗਸਤ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਪਿਛਲੇ ਦਿਨੀਂ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਸ਼੍ਰੀ ਕਿ੍ਰਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲੀ ਵਿਦਿਆਰਥੀਆਂ ਦੇ ਆਨ-ਲਾਈਨ ਪ੍ਰਣਾਲੀ ਰਾਹੀਂ ਗੀਤ ਗਾਇਨ ਮੁਕਾਬਲੇ ਕਰਵਾਏ ਗਏ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ (ਸ) ਸੁਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਨਾਂ ਗੀਤ ਗਾਇਨ ਮੁਕਾਬਲਿਆਂ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 6ਵੀਂ ਤੋਂ 8ਵੀਂ ਜਮਾਤ ਅਤੇ 9ਵੀਂ ਤੋਂ 12ਵੀਂ ਜਮਾਤ ਦੇ 601 ਵਿਦਿਆਰਥੀਆਂ ਵੱਲੋਂ ਪੂਰੀ ਸ਼ਰਧਾ ਨਾਲ ਹਿੱਸਾ ਲਿਆ ਗਿਆ।
    ਜ਼ਿਲਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਇਨਾਂ ਗੀਤ ਗਾਇਨ ਮੁਕਾਬਲਿਆਂ ਵਿੱਚ 6ਵੀਂ ਤੋਂ 8ਵੀਂ ਜਮਾਤ ਦੇ ਹੋਏ ਮੁਕਾਬਲਿਆਂ ਵਿੱਚ ਬੁਢਲਾਡਾ ਬਲਾਕ ਦੇ ਸਰਕਾਰੀ ਹਾਈ ਸਕੂਲ ਗੁੜੱਦੀ ਦੇ ਵਿਦਿਆਰਥੀ ਹਰਮੀਤ ਸਿੰਘ ਨੇ ਪਹਿਲਾ ਅਤੇ ਜੀ.ਜੀ.ਐਸ.ਐਸ.ਐਸ. ਬੁਢਲਾਡਾ ਦੀ ਮੰਨਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਉਨਾਂ ਦੱਸਿਆ ਕਿ ਇਸੇ ਤਰਾਂ ਬਲਾਕ ਬਰੇਟਾ ਦੇ ਸਰਕਾਰੀ ਸਕੂਲ ਕਾਹਨਗੜ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਹਾਕਮਵਾਲਾ ਦੇ ਵਿਦਿਆਰਥੀ ਨਵਜੋਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।ਉਨਾਂ ਦੱਸਿਆ ਕਿ ਬਲਾਕ ਝੁਨੀਰ ਦੇ ਸਰਕਾਰੀ ਹਾਈ ਸਕੂਲ ਬਹਿਣੀਵਾਲ ਦੀ ਵਿਦਿਆਰਥਣ ਅਨਮੋਲ ਕੌਰ ਨੇ ਪਹਿਲਾ ਅਤੇ ਸਰਕਾਰੀ ਸਕੂਲ ਆਲਮਪੁਰ ਮੰਦਰਾਂ ਦੀ ਵਿਦਿਆਰਥਣ ਗੀਤਾ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਉਨਾਂ ਦੱਸਿਆ ਕਿ ਸਰਦੂਲਗੜ ਬਲਾਕ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਘਾ ਦੀ ਵਿਦਿਆਰਥਣ ਸੁਮਨਦੀਪ ਕੌਰ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ (ਮੁੰਡੇ) ਦੇ ਜਸ਼ਨਦੀਪ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ।ਉਨਾਂ ਦੱਸਿਆ ਕਿ ਮਾਨਸਾ ਬਲਾਕ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਭਾ ਬੁਰਜ ਢਿੱਲਵਾਂ ਦੇ ਵਿਦਿਆਰਥੀ ਜ਼ਸ਼ਨਦੀਪ ਸਿੰਘ ਨੇ ਪਹਿਲਾ ਅਤੇ ਸਰਕਾਰੀ ਸੈਕੰਡਰੀ ਸਕੂਲ ਖ਼ਾਰਾ ਦੇ ਮਨਪ੍ਰੀਤ ਸਿੰਘ ਵੱਲੋਂ ਦੂਜਾ ਸਥਾਨ ਹਾਸਲ ਕੀਤਾ ਗਿਆ।
    ਉਨਾਂ ਦੱਸਿਆ ਕਿ ਇਸੇ ਤਰਾਂ 9ਵੀਂ ਤੋਂ 12ਵੀਂ ਜਮਾਤ ਦੇ ਕਰਵਾਏ ਗੀਤ ਗਾਇਨ ਮੁਕਾਬਲਿਆਂ ਵਿੱਚ ਬੁਢਲਾਡਾ ਬਲਾਕ ਵਿਖੇ ਸਰਕਾਰੀ ਹਾਈ ਸਕੂਲ ਦੀ ਵਿਦਿਆਰਥਣ ਵੀਰਪਾਲ ਕੌਰ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਬੋੜਾਵਾਲ ਦੀ ਪਰਨੀਤ ਕੌਰ ਵੱਲੋਂ ਦੂਜਾ ਸਥਾਨ ਪ੍ਰਾਪਤ ਕੀਤਾ ਗਿਆ। ਇਸੇ ਤਰਾਂ ਬਰੇਟਾ ਬਲਾਕ ਵਿੱਚ ਸਰਕਾਰੀ ਸੈਕੰਡਰੀ ਸਕੂਲ ਰੰਘੜਿਆਲ ਦੇ ਬੋਬੀ ਖਾਨ ਨੇ ਪਹਿਲਾ ਅਤੇ ਸਰਕਾਰੀ ਸੈਕੰਡਰੀ ਸਕੂਲ ਰਾਮਗੜ ਸ਼ਾਹਪੁਰੀਆ ਦੇ ਵਿਦਿਆਰਥੀ ਸੁਖਪ੍ਰੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਝੁਨੀਰ ਬਲਾਕ ਵਿਖੇ ਸਰਕਾਰੀ ਸਕੂਲ ਆਲਮਪੁਰ ਮੰਦਰਾਂ ਦੀ ਵਿਦਿਆਰਥਣ ਮਨਪ੍ਰੀਤ ਕੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਹਿਲਾਂਵਾਲੀ ਦੇ ਵਿਦਿਆਰਥੀ ਸੰਦੀਪ ਕੁਮਾਰ ਨੇ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਬਲਾਕ ਸਰਦੂਲਗੜ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੱਤਾ ਮਾਲੋਕਾ ਦੀ ਮਰਜ਼ੀਨਾ ਨੇ ਪਹਿਲਾ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੀਆਂ ਦੀ ਨਾਨਕੀ ਕੌਰ ਅਤੇ ਸਰਕਾਰੀ ਸੈਕੰਡਰੀ ਸਕੂਲ ਝੰਡੂਕੇ ਦੇ ਰਮਨਪ੍ਰੀਤ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਨਸਾ ਦੀ ਨਿਧਾ ਨੇ ਬਲਾਕ ਮਾਨਸਾ ਵਿੱਚ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਨਸਾ ਦੇ ਰਿਹਾਨ ਖਾਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

    PUNJ DARYA

    Leave a Reply

    Latest Posts

    error: Content is protected !!