ਮਹਿਲ ਕਲਾਂ 7 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬਲਾਕ ਮਹਿਲ ਕਲਾਂ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਕਿਸਾਨ ਆਗੂਆਂ ਤੇ ਵਰਕਰਾਂ ਵੱਲੋਂ 80 ਦੇ ਕਰੀਬ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਪਿੰਡ ਸਹਿਜੜਾ ,ਸਹੋਰ, ਖਿਆਲੀ, ਕੁਰੜ, ਮਾਂਗੇਵਾਲ, ਹਮੀਦੀ, ਵਜੀਦਕੇ, ਮਹਿਲ ਖੁਰਦ, ਪਡੋਰੀ, ਛਾਪਾ ਲੋਹਗੜ੍ਹ, ਹਰਦਾਸਪੁਰਾ, ਕੁਤਬਾ, ਬਾਹਮਣੀਆਂ, ਨਿਹਾਲੂਵਾਲ ਆਦਿ ਪਿੰਡਾਂ ਵਿੱਚ ਜਥੇਬੰਦੀ ਵੱਲੋਂ ਸੂਬਾ ਕਮੇਟੀ ਦੇ ਸੱਦੇ ਉੱਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਆਰਡੀਨੈੱਸਾ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਲੈ ਕੇ 10 ਅਗਸਤ ਨੂੰ ਸ਼ੁਰੂ ਕੀਤੇ ਜਾ ਰਹੇ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਪਿੰਡਾਂ ਅੰਦਰ ਝੰਡਾ ਮਾਰਚ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਇਸ ਮੌਕੇ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਰੂਪ ਸਿੰਘ ਢਿੱਲਵਾਂ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲ ਮਾਜਰਾ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ ਜਰਨਲ ਸਕੱਤਰ ਨਛੱਤਰ ਸਿੰਘ ਸਹੌਰ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਕਮੇਟੀ ਦੇ ਸੱਦੇ ਉੱਪਰ 10 ਅਗਸਤ ਨੂੰ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਫ਼ੈਸਲਿਆਂ ਖਿਲਾਫ਼ ਸ਼ੁਰੂ ਕੀਤੇ ਜਾ ਰਹੇ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਸਬੰਧੀ ਪਿੰਡਾਂ ਅੰਦਰ ਝੰਡਾ ਮਾਰਚ ਕਰਕੇ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਲਗਾਤਾਰ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਦੋ ਦਿਨਾਂ ਦੇ ਲਗਾਤਾਰ ਝੰਡਾ ਮਾਰਚ ਕਰਨ ਦੇ ਓੁਲੀਕੇ ਗਏ ਪ੍ਰੋਗ੍ਰਾਮ ਤਹਿਤ ਕਿਸਾਨਾਂ ਨੂੰ ਪਿੰਡ ਪੱਧਰ ਤੇ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਫ਼ੈਸਲਿਆਂ ਖਿਲਾਫ਼ ਲਾਮਬੰਦ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਲੋਕ ਕਰੋਨਾ ਸੰਕਟ ਦੌਰਾਨ ਮੋਦੀ ਸਰਕਾਰ ਵੱਲੋਂ ਜਬਰੀ ਠੋਸੇ ਲਾਕਡਾਊਨ ਨੇ ਸਭ ਦੇ ਕੰਮ ਧੰਦੇ ਚੌਪਟ ਕਰ ਦਿੱਤੇ ਹਨ, ਲੋਕ ਦੋ ਡੰਗ ਦੀ ਰੋਟੀ ਤੋਂ ਵੀ ਮੁਥਾਜ ਹਨ ਪਰ ਦੂਜੇ ਪਾਸੇ ਕੇਂਦਰ ਸਰਕਾਰ ਕਰੋਨਾ ਦੀ ਆੜ ਹੇਠ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕਰਕੇ ਕਿਸਾਨਾਂ ਦੇ ਉਜਾੜੇ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀਆ ਹਨ ਕਿ ਐਮ.ਐਸ.ਪੀ. ਖਤਮ ਨਹੀਂ ਕੀਤੀ ਜਾ ਰਹੀ ਉਲਟਾ ਜੱਥੇਬੰਦੀਆਂ ਤੇ ਦੋਸ਼ ਲਾਇਆ ਜਾ ਰਿਹਾ ਕਿ ਇਹ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਅਸਲ ਸਚਾਈ ਇਹ ਹੈ ਕਿ ਜੇ ਕਰ ਖੁੱਲੀ• ਮੰਡੀ ਦਾ ਸਿਧਾਂਤ ਲਾਗੂ ਕੀਤਾ ਗਿਆ ਤਾਂ ਸਰਕਾਰੀ ਖਰੀਦ ਬੰਦ ਹੋ ਜਾਵੇਗੀ ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਪੱਖ ਤੋਂ ਕਮਜੋਰ ਹੋਣ ਕਾਰਨ ਕਰਜ਼ੇ ਦੀ ਮਾਰ ਨਾ ਝੱਲਦਾ ਹੋਇਆ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੈ।ਦੂਜੇ ਪਾਸੇ ਅਨਾਜ, ਦਾਲਾਂ’ਤੇ ਤੇਲ ਬੀਜਾਂ ਨੂੰੰ ਜ਼ਰੂਰੀ ਵਸਤਾਂ ਕੰਟਰੋਲ ਵਿੱਚੋਂ ਬਾਹਰ ਕਰਕੇ ਵਪਾਰੀਆਂ ਨੂੰ ਜਖੀਰੇਬਾਜੀ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਇਆ ਜਾ ਰਿਹਾ ਹੈ ਸਿੱਧੇ ਕਿਸਾਨਾਂ ਨੂੰ ਆਪਣੀ ਮੌਤ ਦੇ ਵਰੰਟ ਦਿਸ ਰਹੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਖਤ ਲਹਿਜੇ ਵਿੱਚ ਚਿਤਾਵਨੀ ਦਿੱਤੀ ਗਈ ਕਿ ਅਜਿਹੇ ਹਥੱਕੰਡਿਆਂ ਤੋਂ ਬਾਜ ਆਵੇ ਉਨ੍ਹਾਂ ਸਮੂਹ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ 10 ਅਗਸ਼ਤ ਤੋ ਰਾਜ ਭਰ ਅੰਦਰ ਸ਼ੁਰੂ ਕੀਤੇ ਜਾ ਰਹੇ ਜੇਲ੍ਹ ਭਰੋ ਅੰਦੋਲਨ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ਜੇਲ ਇਸ ਮੌਕੇ ਕਿਸਾਨ ਆਗੂ ਕੁਲਦੀਪ ਸਿੰਘ ਸਹਿਜੜਾ, ਯਾਦਵਿੰਦਰ ਸਿੰਘ ਚੁਹਾਣਕੇ ,ਪਵਿੱਤਰ ਸਿੰਘ ਸੁਖਦੇਵ ਸਿੰਘ ਖਿਆਲੀ ,ਮੋਹਨ ਸਿੰਘ ਫ਼ੌਜੀ , ਗੁਰਪ੍ਰੀਤ ਸਿੰਘ ਸਹੌਰ ,ਪਵਿੱਤਰ ਸਿੰਘ ਚੁਣਹਾਣਕੇ ਖੁਰਦ ,ਨੰਬਰਦਾਰ ਮਹਿੰਦਰ ਸਿੰਘ ,ਰਘਵੀਰ ਸਿੰਘ ,ਦਰਸ਼ਨ ਸਿੰਘ ਕਲਾਲ ਮਾਜਰਾ ,ਨੇਕ ਦਰਸ਼ਨ ਸਿੰਘ, ਭਾਈ ਮਨਜੀਤ ਸਿੰਘ ਸਹਿਜੜਾ ,ਹਰਦਿਆਲ ਸਿੰਘ ਹਰਦਾਸਪੁਰਾ ,ਬਲਦੇਵ ਸਿੰਘ ਮੂੰਮ ,ਭੋਲਾ ਸਿੰਘ ਕਲਾਲਾ ,ਮਹਿੰਦਰ ਸਿੰਘ ਕੁਰੜ ,ਜੋਰਾ ਸਿੰਘ ਸਹਿਜੜਾ ਮੋਹਨ ਸਿੰਘ ਮੂੰਮ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ

