16.9 C
United Kingdom
Sunday, June 7, 2026

More

    ਅਵਾਸ ਯੋਜਨਾ ਤਹਿਤ ਵਿੱਤੀ ਸਾਲ ਦੌਰਾਨ ਬਣਾਏ ਜਾਣਗੇ 765 ਘਰ

    ਪੇਂਡੂ ਗਰੀਬ ਲੋਕਾਂ ਨੂੰ ਮਿਲਣਗੇ ਪੱਕੇ ਘਰ :ਏਡੀਸੀ   
    ਅਸ਼ੋਕ ਵਰਮਾ
      
    ਮਾਨਸਾ, 08 ਅਗਸਤ : ਪੰਜਾਬ ਸਰਕਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਵਿੱਚ ਵਸਦੇ ਉਹ ਗਰੀਬ ਲੋਕ ਜਿਹੜੇ ਆਪਣਾ ਘਰ ਨਹੀਂ ਬਣਾ ਸਕਦੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਅਧੀਨ ਪੱਕੇ ਘਰਾਂ ਦੀ ਉਸਾਰੀ ਕਰਨ ਲਈ ਗਰਾਂਟ ਦਿੱਤੀ ਜਾ ਰਹੀ ਹੈ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀ   (ਵਿਕਾਸ) ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ  ਦੱਸਿਆ ਕਿ ਇਸ ਸਕੀਮ ਅਧੀਨ ਲਾਭਪਾਤਰੀਆਂ ਦੀ ਚੋਣ ਆਰਥਿਕ ਜਾਤੀ ਜਨਗਣਨਾ 2011 ਵਿੱਚ ਉਪਲਬਧ ਸੂਚੀ ਅਨੁਸਾਰ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੂਚੀ ਦੀ ਪੜਤਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਰਕੇ ਉਸ ਵਿੱਚੋਂ ਯੋਗ ਲਾਭਪਾਤਰੀਆਂ ਨੂੰ ਚੁਣਿਆ ਜਾਂਦਾ ਹੈ।
    ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਜਿਲ੍ਹਾ ਮਾਨਸਾ ਵਿੱਚ 765 ਪਰਿਵਾਰਾਂ ਨੂੰ ਇਸ ਸਕੀਮ ਅਧੀਨ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਰਿਵਾਰਾਂ ਨੂੰ ਤਿੰਨ ਕਿਸ਼ਤਾਂ ਵਿੱਚ 1,20,000/- ਰੁਪਏ ਦੀ ਗਰਾਂਟ ਜਾਰੀ ਕੀਤੀ ਜਾਵੇਗੀ, ਜਿਸ ਵਿੱਚ ਪਹਿਲੀ ਕਿਸ਼ਤ 30,000/- ਰੁਪਏ, ਦੂਸਰੀ ਕਿਸ਼ਤ 72,000 ਰੁਪਏ ਅਤੇ ਤੀਜੀ ਕਿਸ਼ਤ 18,000 ਰੁਪਏ ਦੀ ਦਿੱਤੀ ਜਾਂਦੀ ਹੈ।
    ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਗਨਰੇਗਾ ਸਕੀਮ ਅਧੀਨ ਕਨਵਰਜੈਂਸ ਅਧੀਨ 90 ਦਿਹਾੜੀਆਂ ਦੀ ਮਜ਼ਦੂਰੀ ਵੀ ਲਾਭਪਾਤਰੀ ਨੂੰ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਕੁੱਲ ਮਿਲਾ ਕੇ ਤਕਰੀਬਨ 150000 ਰੁਪਏ ਇੱਕ ਘਰ ‘ਤੇ ਸਰਕਾਰ ਵੱਲੋਂ ਖਰਚ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਅਜ਼ਾਦੀ ਹੁੰਦੀ ਹੈ ਕਿ ਉਹ ਆਪਣੇ ਘਰ ਦੀ ਉਸਾਰੀ ਆਪਣੀ ਇੱਛਾ ਅਨੁਸਾਰ ਕਰੇ ਪ੍ਰੰਤੂ ਕਵਰਡ ਏਰੀਆ ਘੱਟੋ ਘੱਟ 180 ਸਕੇਅਰ ਫੁੱਟ ਹੋਣਾ ਜ਼ਰੂਰੀ ਹੈ।
      ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਅਜਿਹਾ ਕਰਨ ਨਾਲ ਜਿਹੜੇ ਗਰੀਬ ਪਰਿਵਾਰ ਸਾਰੀ ਉਮਰ ਆਪਣਾ ਘਰ ਨਹੀਂ ਸੀ ਬਣਾ ਸਕਦੇ ਉਨ੍ਹਾਂ ਨੂੰ ਪੱਕੀ ਛੱਤ ਹੇਠਾਂ ਰਹਿਣ ਦਾ ਮੌਕਾ ਪ੍ਰਾਪਤ ਹੁੰਦਾ ਹੈ ਜਿਸ ਵਿੱਚ ਉਹ ਆਪਣੇ ਪਰਿਵਾਰ ਸਮੇਤ ਖੁਸ਼ਹਾਲ ਜੀਵਨ ਬਤੀਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਇਸ ਸਕੀਮ ਅਧੀਨ ਹੁਣ ਤੱਕ 765 ਘਰਾਂ ਵਿੱਚੋਂ 116 ਘਰ ਪੂਰਨ ਤੌਰ ‘ਤੇ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ 765 ਘਰਾਂ ਨੂੰ 31 ਮਾਰਚ 2021 ਤੱਕ ਹਰ ਹਾਲਤ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!