ਮਹਿਲ ਕਲਾਂ 11ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਗਰੀਬਾਂ ਦੇ ਹੱਕਾਂ ਉਪਰ ਡਾਕਾ ਮਾਰਨ ਲੱਗੀ ਹੋਈ ਹੈ ਇਹ ਵਿਚਾਰ ਯੂਥ ਅਕਾਲੀ ਦਲ ਬ ਦੇ ਕੋਮੀ ਆਗੂ ਤੇ ਸਰਪੰਚ ਅਮਨਦੀਪ ਸਿੰਘ ਕਾਂਝਲਾ ਨੇ ਅੱਜ ਪਾਰਟੀ ਦੇ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਦੇ ਗ੍ਰਹਿ ਵਿਖੇ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਹੇ ਉਨਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਅੰਦਰ ਅੰਦਰ ਬਣੀ ਹੈ ਉਦੋ ਤੋਂ ਹੀ ਗਰੀਬ ਪਰਿਵਾਰ ਨਾਲ ਧੱਕਾ ਹੁੰਦਾ ਆ ਰਿਹਾ ਹੈ ਅਤੇ ਕਾਂਗਰਸੀਆਂ ਨੂੰ ਮੌਜਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਸਰਕਾਰ ਮੌਕੇ ਲੋਕਾਂ ਨੂੰ ਮਿਲੀਆ ਸਹੂਲਤਾਂ ਤੋਂ ਕੈਪਟਨ ਸਰਕਾਰ ਨੇ ਵਾਂਝੇ ਕਰ ਦਿੱਤਾ ਹੈ ਉਹਨਾਂ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ ਉਨਾ ਨੇ ਕਿਹਾ ਅੱਜ ਸ਼੍ਰੋਮਣੀ ਅਕਾਲੀ ਦਲ ਬ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਅੰਦਰ ਕੱਟੇ ਗਏ ਨੀਲੇ ਕਾਰਡ ਬਹਾਲ , ਕੱਟੀਆਂ ਪੈਨਸ਼ਨਾਂ ਬਹਾਲ ਕਰਾਉਣ ਅਤੇ ਵਿਦਿਆਰਥੀਆਂ ਦੇ ਵਜ਼ੀਫੇ ਜ਼ਾਰੀ ਕਰਨ ਅਤੇ ਸ਼ਗਨ ਸਕੀਮ ਜ਼ਾਰੀ ਕਰਨ ਨਾਲ ਹੀਂ ਬਿਜਲੀ ਬਿਲਾਂ ਵਿੱਚ ਵਾਧਾ ਵਾਪਸ ਲੈਣ ਲਈ ਅਤੇ ਸੂਬੇ ਵਿੱਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਕਾਰਨ ਹੋਇਆ ਮੌਤਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਜਬਰਦਸਤ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ । ਇਸ ਮੌਕੇ ਪਾਰਟੀ ਦੇ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ,ਸਰਕਲ ਠੁੱਲੀਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਛਾਪਾ, ਸਰਕਲ ਸੇਰਪੁਰ ਦੇ ਸਹਿਰੀ ਪ੍ਰਧਾਨ ਜਸਵਿੰਦਰ ਸਿੰਘ ਦੀਦਾਰਗੜ, ਬਲਜਿੰਦਰ ਸਿੰਘ ਬਿੱਟੂ ਧਨੇਰ,ਜਥੇਦਾਰ ਗੁਰਦੇਵ ਸਿੰਘ ਮਹਿਲ ਖੁਰਦ, ਮੇਜਰ ਸਿੰਘ ਮਹਿਲ ਖੁਰਦ, ਅਮਰਜੀਤ ਸਿੰਘ ਬੱਸੀਆ ਵਾਲੇ ਆਦਿ ਅਕਾਲੀ ਆਗੂ ਸਾਮਲ ਸਨ।