ਮਲੇਰਕੋਟਲਾ, 13 ਅਗਸਤ (ਥਿੰਦ/ਜੌੜਾ)
ਮੈਡਮ ਰਜੀਆ ਸੁਲਤਾਨਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਕਿਲ੍ਹਾ ਰਹਿਮਤ ਗੜ੍ਹ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਭਵਨ ਤੱਕ ਸੀਵਰੇਜ ਲਾਈਨ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਾਰਡ ਇੰਚਾਰਜ ਮਾਸਟਰ ਮੇਲਾ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਮੈਡਮ ਰਜੀਆ ਸੁਲਤਾਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਕਾਰਜ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਇਸ ਮੌਕੇ ਵਾਰਡ ਵਾਸੀ ਵੀ ਮੌਜੂਦ ਸਨ।