12.5 C
United Kingdom
Sunday, June 7, 2026

More

    ਕਿਸਾਨ ਆਗੂ ਬਲਜਿੰਦਰ ਸਿੰਘ ਹਥਨ ਨਮਿਤ ਸ਼ਰਧਾਂਜਲੀ ਸਮਾਗਮ

    ਬੁਲਾਰਿਆਂ ਵੱਲੋਂ ਖੇਤੀ ਆਰਡੀਨੈਂਸਾਂ ਸਮੇਤ ਹੋਰਨਾਂ ਲੋਕ ਮੁੱਦਿਆਂ ‘ਤੇ ਲੋਕ ਲਹਿਰ ਉਸਾਰਨ ਦਾ ਸੱਦਾ।

    ਮਾਲੇਰਕੋਟਲਾ, 15 ਅਗਸਤ (ਥਿੰਦ)

    ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਮਾਲੇਰਕੋਟਲਾ ਇਕਾਈ ਦੇ ਪ੍ਰਧਾਨ ਬਲਜਿੰਦਰ ਸਿੰਘ ਹਥਨ, ਜੋ ਕਿ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ 5 ਅਗਸਤ ਨੂੰ ਸਦੀਵੀ ਵਿਛੋੜਾ ਦੇ ਗਏ ਸਨ , ਦੀ ਯਾਦ ‘ਚ  ਉਨ੍ਹਾਂ ਦੇ ਜੱਦੀ ਪਿੰਡ ਹਥਨ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ। ਇਸ ਮੌਕੇ ਬਲਜਿੰਦਰ ਸਿੰਘ ਨੂੰ ਸਰਧਾਂਜਲੀ ਭੇਟ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾਈ ਕਾਰਜਕਾਰੀ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਪੰਜਾਬ ਲੋਕ ਸੱਭਿਆਚਾਰਕ ਮੰਚ ਦੇ ਪ੍ਰਧਾਨ ਅਮੋਲਕ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਬਲਜਿੰਦਰ ਸਿੰਘ ਦੀ ਭੈਣ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਕਾਰਕੁਨ ਬਲਜੀਤ ਕੌਰ ਭੱਠਲ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਬਲਜਿੰਦਰ ਸਿੰਘ ਦੀ ਜ਼ਿੰਦਗੀ ਦੱਬੇ- ਕੁਚਲੇ ਲੋਕਾਂ ਦੀ ਮੁਕਤੀ ਲਈ ਜੂਝਦੇ ਕਾਫ਼ਲਿਆਂ ਨੂੰ ਸਦਾ ਰੌਸ਼ਨੀ ਦਿੰਦੀ ਰਹੇਗੀ। ਬੁਲਾਰਿਆਂ ਨੇ ਖੇਤੀ ਆਰਡੀਨੈਂਸਾਂ, ਸਿੱਖਿਆ, ਸਿਹਤ, ਰੁਜ਼ਗਾਰ ਉਜਾੜੇ, ਲੇਖਕਾਂ, ਬੁੱਧੀਜੀਵੀਆਂ, ਕਵੀਆਂ ਦੀ ਗ੍ਰਿਫ਼ਤਾਰੀਆਂ ਖ਼ਿਲਾਫ਼ ਅਤੇ ਕਿਸਾਨ-ਮਜ਼ਦੂਰ ਏਕਤਾ ਲਈ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ।ਬੁਲਾਰਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰਹਿਣ ਦੀਆਂ ਸਾਵਧਾਨੀਆਂ ਵਰਤਕੇ ਉਹ ਨਵੀਆਂ ਮਾਰੂ ਨੀਤੀਆਂ ਦੀ ਮਾਰ ਹੇਠ ਆ ਕੇ ਮਾਰੇ ਜਾਣਗੇ। ਸਮਾਗਮ ‘ਚ ਮੁਸਲਿਮ ਭਾਈਚਾਰੇ ਦੀ ਸ਼ਮੂਲੀਅਤ ਸੀਏਏ, ਐਨਪੀਆਰ ਅਤੇ ਐਨਆਰਸੀ ਖ਼ਿਲਾਫ਼ ਬਲਜਿੰਦਰ ਸਿੰਘ ਵੱਲੋਂ ਲੋਕ ਲਹਿਰ ਖੜੀ ਕਰਨ ਦੀ ਕਮਾਈ ਦਾ ਪ੍ਰਮਾਣ ਦੇ ਰਹੀ ਸੀ।ਇਸ ਮੌਕੇ ਜੁੜੇ ਇਕੱਠ ਦਾ ਸੰਕੇਤ ਸੀ ਕਿ ਲੋਕ ਬਹੁਤੀ ਦੇਰ ਕੋਰੋਨਾ ਦੀ ਆੜ ‘ਚ ਪਾਸ ਕੀਤੇ ਜਾ ਰਹੇ ਜਨਤਕ ਇਕੱਠਾਂ ਉਪਰ ਪਾਬੰਦੀਆਂ ਨੂੰ ਪ੍ਰਵਾਨ ਨਹੀਂ ਕਰਨਗੇ।ਬਲਜਿੰਦਰ ਕੌਰ ਦੀ ਭੈਣ ਬਲਜੀਤ ਕੌਰ ਨੇ ਆਪਣੇ ਸੰਬੋਧਨ ‘ਚ ਵਿਸਵਾਸ਼ ਦਿਵਾਇਆ ਕਿ ਉਹ ਆਪਣੇ ਭਰਾ ਵੱਲੋਂ ਕਿਸਾਨ-ਮਜ਼ਦੂਰਾਂ ਦੀ ਬਿਹਤਰੀ ਲਈ ਚੁੱਕੇ ਝੰਡੇ ਨੂੰ ਹੋਰ ਬੁਲੰਦ ਕਰੇਗੀ।ਬਲਜਿੰਦਰ ਸਿੰਘ ਦੇ ਪੁੱਤਰ ਵਰਿੰਦਰ ਸਿੰਘ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਬੈਜ ਲਗਾਇਆ ਗਿਆ।ਇਸ ਮੌਕੇ ਮੰਚ ਸੰਚਾਲਨ ਕਿਸਾਨ ਆਗੂ ਸਰਬਜੀਤ ਸਿੰਘ ਭੁਰਥਲਾ ਨੇ ਕੀਤਾ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!