ਅਸ਼ੋਕ ਵਰਮਾ
ਬਠਿੰਡਾ,17ਅਗਸਤ। ਅਜਾਦੀ ਦਿਵਸ ਸਮਾਗਮਾਂ ’ਚ ਸ਼ਾਮਲ ਐਸਐਸਪੀ ਬਠਿੰਡਾ ਭੁੂਪਿੰਦਰਜੀਤ ਸਿੰਘ ਵਿਰਕ ਦੇ ਕਰੋਨਾ ਪਾਜ਼ਿਟਿਵ ਆਉਣ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਦ ਨੂੰ ਘਰ ’ਚ ਇਕਾਂਤਵਾਸ ਕਰ ਲਿਆ ਹੈ। ਵਿੱਤ ਮੰਤਰੀ ਨੇ ਅਗਲੇ ਦਿਨਾਂ ਦੌਰਾਨ ਆਪਣੇ ਰੁਝੇਵੇਂ ਰੱਦ ਕਰ ਦਿੱਤੇ ਹਨ। ਵਿੱਤ ਮੰਤਰੀ ਨੇ ਆਪਣੇ ਫੇਸਬੁੱਕ ਅਕਾਊਂਟ ਤੇ ਲਿਖਿਆ ਹੈ ਕਿ ਬਠਿੰਡਾ ਦੇ ਐਸਐਸਪੀ. ਕਰੋਨਾ ਪਾਜ਼ੇਟਿਵ ਆਏ ਹਨ ਅਤੇ ਮੈਂ ਉਨਾਂ ਨੂੰ 15 ਅਗਸਤ ਨੂੰ ਜਿਲਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿਚ ਮਿਲਿਆ ਸੀ। ਡਾਕਟਰੀ ਸਲਾਹ ਅਨੁਸਾਰ ਅਤੇ ਆਪਣੇ ਪਰਿਵਾਰ ਅਤੇ ਪਾਰਟੀ ਵਰਕਰਾਂ ਦੀ ਸੁਰੱਖਿਆ ਲਈ ਮੈਂ ਸਵੈ ਇਕਾਂਤਵਾਸ ਵਿਚ ਜਾ ਰਿਹਾ ਹਾਂ ਅਤੇ ਇਸ ਸਮੇਂ ਦੌਰਾਨ ਮੇਰੇ ਵੱਲੋਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੀ ਜਾਵੇਗੀ।