14.8 C
United Kingdom
Saturday, September 5, 2026

More

    ਬਠਿੰਡਾ ਦੇ ਐਸਐਸਪੀ ਤੇ ਹਲਕਾ ਸੇਵਾਦਾਰ ਕਰੋਨਾ ਪਾਜ਼ਿਟਿਵ

    ਡੀਸੀ ਨੇ ਖੁਦ ਨੂੰ ਕੀਤਾ ਇਕਾਂਤਵਾਸ
    ਅਸ਼ੋਕ ਵਰਮਾ

    ਬਠਿੰਡਾ ,17 ਅਗਸਤ। ਬਠਿੰਡਾ ਦੇ ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ ਅਤੇ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਆਗੂ ਖੁਸ਼ਬਾਜ ਜਟਾਣਾ ਦੇ ਕਰੋਨਾ ਪਾਜ਼ਿਟਿਵ ਆਉਣ ਨਾਲ ਬਠਿੰਡਾ ਪ੍ਰਸ਼ਾਸ਼ਨ ’ਚ ਖਲਬਲੀ ਮੱਚ ਗਈ ਹੈ। ਇਹ ਦੋਵੇਂ ਅਜਾਦੀ ਦਿਵਸ ਸਮਾਗਮਾਂ ’ਚ ਸ਼ਾਮਲ ਹੋਏ ਸਨ ਜਿੱਥੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਝੰਡਾ ਲਹਿਰਾਇਆ ਸੀ।  ਬਦਲੇ ਹਾਲਾਤਾਂ ਨੂੰ ਦੇਖਦਿਆਂ ਸਮਾਗਮ ’ਚ ਸ਼ਾਮਲ ਡਿਪਟੀ ਕਮਿਸ਼ਨਰ ਬਠਿੰਡਾ ਬੀ ਸ੍ਰੀ ਨਿਵਾਸਨ ਨੇ ਖੁਦ ਨੂੰ ਆਪਣੇ ਘਰ ’ਚ ਇਕਾਂਤਵਾਸ ਕਰ ਲਿਆ ਹੈ। ਡਿਪਟੀ ਕਮਿਸ਼ਨਰ ਨੇ ਇੰਨਾਂ ਦੇ ਸੰਪਰਕ ’ਚ ਆਉਣ ਵਾਲਿਆਂ ਨੂੰ ਕਰੋਨਾ ਟੈਸਟ ਕਰਵਾ ਲੈਣ ਦੀ ਸਲਾਹ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਵੀ ਕਰੋਨਾ ਦੇ ਬੱਦਲ ਮੰਡਰਾਉਣ ਲੱਗੇ ਹਨ। ਹਾਲਾਂਕਿ ਅਜੇ ਸਰਕਾਰੀ ਤੌਰ ਤੇ ਇਸ ਸਬੰਧੀ ਕੋਈ ਤੱਥ ਸਾਹਮਣੇ ਨਹੀਂ ਆਇਆ ਪਰ ਸੂਤਰ ਇਸ ਨੂੰ ਖਤਰੇ ਦੀ ਘੰਟੀ ਨਾਲ ਜੋੜ ਕੇ ਦੇਖ ਰਹੇ ਹਨ। ਦੱਸਣਯੋਗ ਹੈ ਕਿ ਅਜਾਦੀ ਦਿਵਸ ਵਾਲੇ ਦਿਨ ਕਰਵਾਏ ਸਮਾਗਮ ’ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ ’ਚ ਆਈਜੀ ਜਸਕਰਨ ਸਿੰਘ , ਐਸਐਸਪੀ ਅਤੇ ਡੀਸੀ ਤੋਂ ਇਲਾਵਾ ਸ਼ਹਿਰ ਦੇ ਕਾਫੀ ਕਾਂਗਰਸੀ ਨੇਤਾ ਮੌਜੂਦ ਸਨ ਜਿੰਨਾਂ ’ਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ.ਕੇ. ਅਗਰਵਾਲ, ਮਾਰਕਿਟ ਕਮੇਟੀ ਦੇ ਚੇਅਰਮੈਨ ਮੋਹਨ ਲਾਲ ਝੂੰਬਾ, ਅਰੁਣ ਵਧਾਵਨ, ਖ਼ੁਸ਼ਬਾਜ ਸਿੰਘ ਜਟਾਣਾ, ਪਵਨ ਮਾਨੀ, ਅਨਿਲ ਭੋਲਾ , ਏਡੀਸੀ ਜਨਰਲ  ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਜਨਰਲ ਮੈਡਮ ਮਨਿੰਦਰਜੀਤ ਕੌਰ, ਤਹਿਸੀਲਦਾਰ ਬਠਿੰਡਾ  ਸੁਖਬੀਰ ਸਿੰਘ ਬਰਾੜ ਤੋਂ ਇਲਾਵਾ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਆਦਿ ਸ਼ਾਮਲ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!