14.8 C
United Kingdom
Saturday, September 5, 2026

More

    ਸ਼੍ਰੋਮਣੀ ਅਕਾਲੀ ਦਲ ਟਕਸਾਲੀ ਸਤਲੁਜ ਯਮਨਾ ਲਿੰਕ ਨਹਿਰ ਕਿਸੇ ਵੀ ਹਾਲਤ ਵਿੱਚ ਨਹੀਂ ਬਨਣ ਦੇਵੇਗਾ- ਪੀਰ ਮੁਹੰਮਦ

    ਚੰਡੀਗੜ੍ਹ 19 ਅਗਸਤ (ਰਾਜਿੰਦਰ ਭਦੌੜੀਆ)

    ਅਕਾਲੀ ਦਲ ਟਕਸਾਲੀ ਨੇ ਪੰਜਾਬ ਵਾਸੀਆ ਨੂੰ ਅਪੀਲ ਕੀਤੀ ਹੈ ਕਿ ਹੁਣ ਜਦ ਇਹ ਪੂਰੀ ਤਰਾਂ ਨਾਲ ਸਪੱਸ਼ਟ ਹੋ ਗਿਆ ਹੈ ਕਿ ਸੁਪਰੀਮ ਕੋਰਟ ਐਸ ਵਾਈ ਐਲ ਨਹਿਰ ਨੂੰ ਤੁਰੰਤ ਮੁਕੰਮਲ ਕੀਤੇ ਜਾਣ ਦੇ ਹੁਕਮ ਦੇ ਸਕਦਾ ਹੈ । ਉਹਨਾ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਪੰਜਾਬ ਵਿਰੋਧੀ ਫ਼ੈਸਲੇ ਦਾ ਜਵਾਬ ਕਰਨਾਟਕ (ਕਰਨਾਟਕਾ ) ਦੀ ਤਰਜ਼ ਤੇ ਦੇਣਾ ਚਾਹੀਦਾ ਹੈ ਜਿਸਨੇ ਕਿ ਸਿਤੰਬਰ 2016 ਵਿੱਚ ਤਾਮਿਲਨਾਡੂ ਨੂੰ ਕਾਵੇਰੀ ਨਦੀ ਦਾ 6000 ਕਿਊਸਕ ਪਾਣੀ ਦੇਣ ਦੇ ਸੁਪਰੀਮ ਕੋਰਟ ਦੇ ਹੁਕਮ ਨੂੰ ਵਿਧਾਨ ਸਭਾ ਵਿੱਚ ਰੱਦ ਕਰ ਦਿੱਤਾ ਸੀ।ਸ੍ਰੌਮਣੀ ਅਕਾਲੀ ਦਲ ਦੇ ਸਬ ਆਫਿਸ ਚੰਡੀਗੜ੍ਹ ਤੋ ਜਾਰੀ ਬਿਆਨ ਵਿੱਚ ਪਾਰਟੀ ਦੇ ਮੁੱਖ ਬੁਲਾਰੇ ਅਤੇ ਜਨਰਲ ਸਕੱਤਰ ਸ੍ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਹੁਣ ਇਹ ਦੱਸਣ ਦੀ ਲੋੜ ਨਹੀਂ ਕਿ ਪੰਜਾਬ ਪਹਿਲਾਂ ਹੀ ਜ਼ਮੀਨ ਹੇਠਲੇ ਪਾਣੀ ਦੇ ਮਾਮਲੇ ਵਿੱਚ ਖਤਰੇ ਦੇ ਜੋਨ ਵਿੱਚ ਹੈ ਜੋ ਕਿ ਦਰਿਆਈ ਪਾਣੀ ਦੀ ਘਾਟ ਕਾਰਨ 14 ਲੱਖ ਟਿਊਬਵੈਲਾਂ ਰਾਹੀਂ ਨਿਰੰਤਰ ਜ਼ਮੀਨੀ ਪਾਣੀ ਦਾ ਇਸਤੇਮਾਲ ਕਰ ਰਿਹਾ ਹੈ। ਸਾਡੀ ਖੇਤੀਬਾੜੀ ਅਰਥਵਿਵਸਥਾ 1 ਲੱਖ ਕਰੋੜ ਰੁਪਏ ਦੇ ਭਾਰੀ ਕਰਜ਼ੇ ਦੀ ਮਾਰ ਹੇਠ ਹੈ ਜਿਸ ਕਾਰਨ ਕਿਸਾਨ ਵੱਡੀ ਗਿਣਤੀ ਵਿੱਚ ਖ਼ੁਦਕੁਸ਼ੀਆਂ ਕਰ ਰਹੇ ਹਨ ਇਸ ਲਈ ਅਸੀਂ ਪਾਣੀ ਦੇ ਹੋਰ ਨੁਕਸਾਨ ਨੂੰ ਸਹਿਣ ਯੋਗ ਨਹੀਂ ਰਹਿ ਗਏ । ਉਹਨਾ ਕਿਹਾ ਕਿ ਸ੍ਰੌਮਣੀ ਅਕਾਲੀ ਦਲ ਟਕਸਾਲੀ ਪੰਜਾਬ ਨਾਲ ਇੱਕ ਵਾਰ ਫਿਰ ਹੋਣ ਜਾ ਰਹੀ ਇਸ ਲੁੱਟ ਖਸੁੱਟ ਵਿਰੁੱਧ ਸੰਘਰਸ਼ ਕਰਨ ਲਈ ਪੰਜਾਬ ਵਾਸੀਆ ਨੂੰ ਤਿਆਰ ਬਰ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ । ਸ੍ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਿਨਾ ਕਿਸੇ ਦੇਰੀ ਦੇ ਸਰਬ ਪਾਰਟੀ ਮੀਟਿੰਗ ਬੁਲਾਕੇ ਸਰਬਸੰਮਤੀ ਨਾਲ ਠੋਸ ਫੈਸਲੇ ਲੈਣ ਦੀ ਲੋੜ ਹੈ ਤੇ ਪੰਜਾਬ ਦੀ ਵਿਧਾਨ ਸਭਾ ਵਿੱਚ ਪਹਿਲਾ ਵਾਗ ਸਤਲੁਜ ਯਮਨਾ ਲਿੰਕ ਨਹਿਰ ਤੇ ਮਤਾ ਪਾਸ ਕਰਕੇ ਸੁਪਰੀਮ ਕੋਰਟ ਨੂੰ ਪੰਜਾਬ ਦੇ ਲੋਕਾ ਦੇ ਦੁੱਖ ਦਰਦ ਤੋ ਚੰਗੀ ਤਰਾ ਜਾਣੂ ਕਰਵਾ ਦੇਣਾ ਚਾਹੀਦਾ ਹੈ । ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਸ ਸਬੰਧੀ ਪਾਰਟੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਬਹੁਤ ਜਲਦੀ ਕੋਰ ਕਮੇਟੀ ਦੀ ਮੀਟਿੰਗ ਬੁਲਾ ਰਹੇ ਹਨ ਜਿਸ ਵਿੱਚ ਪਾਰਟੀ ਪੰਜਾਬ ਦੇ ਹੱਕਾ ਤੇ ਡਾਕਾ ਮਾਰਨ ਵਾਲੀਆ ਕਾਰਵਾਈਆਂ ਖਿਲਾਫ ਠੋਸ ਫੈਸਲਾਕੁੰਨ ਰਾਜਸੀ ਲੜਾਈ ਲੜਨ ਦਾ ਐਲਾਨ ਕਰੇਗੀ ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!