13.1 C
United Kingdom
Sunday, September 6, 2026

More

    ਕੋਵਿਡ ਦੇ ਸਿਖਰ ਵੱਲ ਜਾਣ ‘ਤੇ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਇਹ ਹੁਕਮ

    ਕੋਵਿਡ ਦੇ ਸਿਖਰ ਵੱਲ ਜਾਣ ‘ਤੇ ਮੁੱਖ ਮੰਤਰੀ ਵੱਲੋਂ ਟੈਸਟਿੰਗ ਵਧਾਉਣ ਅਤੇ ਸਾਰੇ ਕੋਵਿਡ ਮਰੀਜ਼ਾਂ ਦੇ 10 ਸੰਪਰਕ ਵਾਲੇ ਵਿਅਕਤੀਆਂ ਦੇ ਟੈਸਟ ਕੀਤੇ ਜਾਣ ਸਬੰਧੀ ਹੁਕਮ
    • ਪ੍ਰਾਈਵੇਟ ਹਸਪਤਾਲਾਂ ਨੂੰ ਮੁਫ਼ਤ ਵੈਂਟੀਲੇਟਰ ਅਤੇ ਮਨੁੱਖੀ ਸਮਰੱਥਾ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਨੂੰ ਨਿਰਦੇਸ਼
    ਚੰਡੀਗੜ•, 20 ਅਗਸਤ ( ਰਾਜਿੰਦਰ ਭਦੌੜੀਆ )

    ਕੋਵਿਡ ਮਾਮਲਿਆਂ ਵਿੱਚ ਹੋਏ ਵਾਧੇ ਦਰਮਿਆਨ ਸੂਬੇ ਦੀ ਇਸ ਮਹਾਂਮਾਰੀ ਖਿਲਾਫ ਜੰਗ ਨੂੰ ਹੋਰ ਮਜ਼ਬੂਤ ਕਰਨ ਦੇ ਯਤਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਟੈਸਟਿੰਗ ਦੀ ਰੋਜ਼ਾਨਾ ਸਮਰੱਥਾ 30,000 ਕਰਨ ਅਤੇ ਹਰ ਕੋਵਿਡ ਮਰੀਜ਼ ਦੇ ਨਜ਼ਦੀਕੀ ਘੇਰੇ ਦੇ ਘੱਟੋ-ਘੱਟ 10 ਵਿਅਕਤੀਆਂ ਦੇ ਟੈਸਟ ਕਰਨ ਲਈ ਹੁਕਮ ਦਿੱਤੇ ਗਏ ਹਨ।
    ਉੱਚ ਪੱਧਰੀ ਸਿਹਤ ਤੇ ਮੈਡੀਕਲ ਮਾਹਿਰਾਂ ਅਤੇ ਅਧਿਕਾਰੀਆਂ ਨਾਲ ਵੀਡੀਓ ਕਾਨਫਰਿੰਸਗ ਜ਼ਰੀਏ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਮੈਡੀਕਲ ਕਾਲਜਾਂ ਅਤੇ ਨਿੱਜੀ ਹਸਪਤਾਲਾਂ ਲਈ ਵੈਂਟੀਲੈਟਰ ਮੁਫਤ ਮੁਹੱਈਆ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ। ਉਨ•ਾਂ ਅੱਗੇ ਵਿਭਾਗ ਨੂੰ ਇਨ•ਾਂ ਹਸਪਤਾਲਾਂ ਲਈ ਮਨੁੱਖੀ ਸਮਰੱਥਾ ਜਿਵੇਂ ਐਨਸਥੀਸੀਆ ਮਾਹਿਰ ਆਦਿ ਮੁਹੱਈਆ ਕਰਵਾਉਣ ਲਈ ਆਖਿਆ ਹੈ ।
    ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ 9 ਹੋਰ ਆਰ.ਟੀ-ਪੀ.ਸੀ.ਆਰ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਕੱਢੇ ਜਾ ਚੁੱਕੇ ਹਨ ਅਤੇ ਇਨ•ਾਂ ਦੇ ਅਗਲੇ ਹਫਤੇ ਤੱਕ ਪ੍ਰਾਪਤ ਹੋਣ ਦੀ ਉਮੀਦ ਹੈ। ਉਨ•ਾਂ ਰੈਪਿਡ ਐਂਟੀਜਨ ਟੈਸਟਿੰਗ ਵਧਾਉਣ ਅਤੇ ਤੀਜੇ ਦਰਜੇ ਦੀ ਬੈੱਡ ਸਮਰੱਥਾ ਵਧਾਏ ਜਾਣ ‘ਤੇ ਵੀ ਜ਼ੋਰ ਦਿੱਤਾ।
    ਮੁੱਖ ਸਕੱਤਰ ਨੇ ਕਿਹਾ ਕਿ ਇਕ ਨਿੱਜੀ ਹਸਪਤਾਲ ਵੱਲੋਂ ਇਸ ਦੇ ਐਨਸਥੀਸੀਆ ਮਾਹਿਰ ਦੇ ਪਾਜ਼ੇਟਿਵ ਆਉਣ ਕਾਰਨ ਮਰੀਜ਼ਾਂ ਨੂੰ ਲੈਣਾ ਬੰਦ ਕਰ ਦਿੱਤਾ ਗਿਆ ਜਦੋਂ ਕਿ ਜ਼ਿਆਦਾਤਰ ਐਨਸਥੀਸੀਆ ਮਾਹਿਰ 55-60 ਸਾਲਾ ਦੇ ਸੰਵੇਦਨਸ਼ੀਲ ਉਮਰ ਵਰਗ ਨਾਲ ਸਬੰਧਤ ਹਨ। ਉਨ•ਾਂ ਕਿਹਾ ਕਿ ਆਈ.ਐਮ.ਏ ਵੱਲੋਂ ਇਸ ਮਸਲੇ ਨੂੰ ਵਿਚਾਰਨ ਲਈ ਸੂਬੇ ਦੇ ਸਿਹਤ ਮੰਤਰੀ ਨਾਲ ਮੁਲਾਕਾਤ ਕੀਤੀ ਗਈ ਹੈ।
    ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਕਹਿੰਦਿਆਂ ਸਹਿਮਤੀ ਪ੍ਰਗਟਾਈ ਗਈ, ”ਤੈਅ ਫੀਸ ਤੇ ਹੋਰ ਬੰਦਿਸ਼ਾਂ ਲਾਗੂ ਕਰਨ ਪ੍ਰਤੀ ਸਖਤ ਰਹਿੰਦਿਆਂ ਸਾਨੂੰ ਉਨ•ਾਂ ਦੀਆਂ ਜ਼ਰੂਰਤਾਂ ਨੂੰ ਸਵੀਕਾਰਦਿਆਂ ਪੂਰੀ ਸਹਾਇਤਾ ਕਰਨੀ ਚਾਹੀਦੀ ਹੈ”।
    ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ ਕੋਵਿਡ ਤੋਂ ਸਿਹਤਯਾਬ ਹੋਏ ਅੱਠ ਪੀ.ਸੀ.ਐਸ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ ਜਿਨ•ਾਂ ਵੱਲੋਂ ਦੂਜਿਆਂ ਦੀਆਂ ਜਾਨਾਂ ਬਚਾਉਣ ਲਈ ਪਲਾਜ਼ਮਾ ਦੇਣ ਲਈ ਲਿਖਤੀ ਰੂਪ ਵਿੱਚ ਇੱਛਾ ਜ਼ਾਹਿਰ ਕੀਤੀ ਗਈ ਹੈ।
    ਇਸ ਤੋਂ ਪਹਿਲਾਂ ਡਾ. ਕੇ.ਕੇ.ਤਲਵਾੜ ਵੱਲੋਂ ਦੱਸਿਆ ਗਿਆ ਕਿ ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਤੀਜੇ ਦਰਜੇ ਦੀ ਇਲਾਜ ਸੁਵਿਧਾ ਲਈ 300 ਤੋਂ ਵਧੇਰੇ ਮਰੀਜ਼ ਸਾਹਮਣੇ ਆਏ ਅਤੇ 48 ਵੈਂਟੀਲੇਟਰਾਂ ‘ਤੇ ਹਨ ਜੋ ਗਿਣਤੀ 10 ਦਿਨ ਪਹਿਲਾਂ ਮਹਿਜ਼ 27 ਸੀ। ਭਾਵੇਂ ਪ੍ਰਤੀ ਮਿਲੀਅਨ ਮਗਰ ਮੌਤ ਦਰ ਪੰਜਾਬ ਵਿੱਚ 30.8 ਹੈ ਜੋ ਭਾਰਤ ਦੀ 39.9 ਨਾਲੋਂ ਘੱਟ ਹੈ ਪਰ 920 ਲੋਕਾਂ ਦੀਆਂ ਕੋਵਿਡ ਕਾਰਨ ਜਾਨਾਂ ਜਾਣ ਕਰਕੇ ਸਥਿਤੀ ਚਿੰਤਾਜਨਕ ਹੈ। ਸੂਬੇ ਦੀ ਰਿਕਵਰੀ ਦਰ 62.9 ਫੀਸਦ ਹੈ ਜੋ ਕੌਮੀ ਦਰ 73.9 ਫੀਸਦ ਨਾਲੋਂ ਘੱਟ ਹੈ। ਮੌਤਾਂ ਦੀ ਗਿਣਤੀ ਵਧਣ ਬਾਰੇ ਦੱਸਦਿਆਂ ਉਨ•ਾਂ ਕਿਹਾ ਕਿ ਪੰਜਾਬ ਵਿੱਚ ਹਰਿਆਣਾ ਦੇ ਮੁਕਾਬਲੇ ਹੋਰ ਗੰਭੀਰ ਬਿਮਾਰੀਆਂ ਤੋਂ ਪ੍ਰਭਾਵਿਤ ਮਰੀਜ਼ ਜ਼ਿਆਦਾ ਹਨ।
    ਉਨ•ਾਂ ਕਿਹਾ ਕਿ ਸੂਬੇ ਦੇ 36000 ਤੋਂ ਵਧੇਰੇ ਕੇਸਾਂ ਦਾ ਵੱਡਾ ਹਿੱਸਾ ਚਾਰ ਜ਼ਿਲਿ•ਆਂ ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਲੁਧਿਆਣਾ ਨਾਲ ਸਬੰਧਤ ਹੈ ਜਿਸ ਕਰਕੇ ਇਨ•ਾਂ ਖੇਤਰਾਂ ਵਿੱਚ ਮਰੀਜ਼ਾਂ ਦੇ ਸੰਪਰਕ ਵਾਲੇ ਵਿਅਕਤੀਆਂ ਦਾ ਪਤਾ ਲਗਾਉਣ ਦੇ ਕੰਮ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਰੂਰਤ ਹੈ।
    ਸਕੱਤਰ ਸਿਹਤ ਵਿਭਾਗ ਹੁਸਨ ਲਾਲ ਨੇ ਦੱਸਿਆ ਕਿ ਟੈਸਟ ਸਮਰੱਥਾ ਕਰੀਬ 20,000 ਤੱਕ ਵੱਧ ਚੁੱਕੀ ਹੈ ਅਤੇ 11 ਤੋਂ 18 ਅਗਸਤ ਦੇ ਹਫਤੇ ਦੌਰਾਨ ਪਾਜ਼ੇਟਿਵ ਨਿਕਲਣ ਦੀ ਦਰ ਥੋੜ•ੀ ਘੱਟ ਕੇ 8.05 ਫੀਸਦ ਹੋਈ ਹੈ ਜੋ ਕਿ 3 ਤੋਂ 10 ਅਗਸਤ ਤੱਕ 9.31 ਫੀਸਦ ਸੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!