13.1 C
United Kingdom
Sunday, September 6, 2026

More

    ਸਰਪੰਚ ਵੱਲੋਂ ਹੋਣਹਾਰ ਵਿਦਿਆਰਥੀ ਦਾ ਸਨਮਾਨ

    ਅਸ਼ੋਕ ਵਰਮਾ
        ਬਠਿੰਡਾ   ,23 ਅਗਸਤ। ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਆਨ ਲਾਈਨ ਵਿਦਿਅਕ ਮੁਕਾਬਲਿਆਂ ਤਹਿਤ ਕਵਿਤਾ ਉਚਾਰਨ ਮੁਕਾਬਲੇ ਵਿੱਚ ਹਰਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਨੰਦਗੜ ਕੋਟੜਾ ਨੇ ਬਲਾਕ ਮੌੜ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਹੈੱਡ ਟੀਚਰ ਸ੍ਰੀਮਤੀ ਹਰਜਿੰਦਰ ਕੌਰ ਨੇ ਸਮੂਹ ਸਟਾਫ ਬੱਚੇ ਦੇ ਮਾਤਾ ਪਿਤਾ ਅਤੇ ਨਗਰ ਨਿਵਾਸੀਆਂ ਨੂੰ ਇਸ ਪ੍ਰਾਪਤੀ ਦੀ ਮੁਬਾਰਕਬਾਦ ਦਿੱਤੀ । ਇਸ ਮੌਕੇ ਸਰਪੰਚ ਅਵਤਾਰ ਸਿੰਘ ਮਾਨ ਨੇ ਹਰਮਨਦੀਪ ਸਿੰਘ  ਨੂੰ ਮੋਮੈਂਟੋ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ। ਵਿੱਦਿਅਕ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਵਿੱਚ ਜਸਨਪ੍ਰੀਤ ਕੌਰ ,ਪ੍ਰਦੀਪ ਕੌਰ, ਖੁਸ਼ਦੀਪ ਕੌਰ ਅਤੇ ਹਰਪ੍ਰੀਤ ਕੌਰ ਦਾ ਵਿਸ਼ੇਸ਼ ਇਨਾਮ ਨਾਲ ਸਨਮਾਨ ਕੀਤਾ ਗਿਆ । ਸਮਾਗਮ ਵਿੱਚ ਜਗਸੀਰ ਸਿੰਘ ਪੰਚ, ਜਿਲਾ ਕੋਆਰਡੀਨੇਟਰ ਨਿਰਭੈ ਸਿੰਘ ਭੁੱਲਰ, ਇੰਦਰ ਸਿੰਘ , ਹਰਪ੍ਰੀਤ ਸਿੰਘ , ਅਮਰਿੰਦਰ ਸਿੰਘ ,ਮੈਡਮ ਪਰਮਜੀਤ  ਕੌਰ, ਮਿਸ ਨਮਜੋਤ ਕੌਰ, ਅਮਨਦੀਪ ਕੌਰ, ਸੁਖਪ੍ਰੀਤ ਕੌਰ,ਗੁਰਪ੍ਰੀਤ ਕੌਰ ਹਾਜਰ ਸਨ।   

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!