ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ )
ਬੈਲਜ਼ੀਅਮ ਵਿੱਚ ਪਿਛਲੇ 24 ਘੰਟਿਆਂ ਵਿੱਚ ਕਰੋਨਾ ਦੇ 1351 ਨਵੇਂ ਮਰੀਜਾਂ ਦੀ ਪਹਿਚਾਣ ਹੋਈ ਹੈ ਜਿਨ੍ਹਾਂ ਵਿੱਚੋਂ 421 ਹਸਪਤਾਲਾਂ ਵਿੱਚ ਦਾਖਲ ਕੀਤੇ ਗਏ ਹਨ। ਹੁਣ ਤੱਕ ਕੁੱਲ 28018 ਲੋਕ ਕਰੋਨਾ ਪੀੜਤ ਐਲਾਨੇ ਗਏ ਹਨ ਜਿਨ੍ਹਾਂ ਵਿੱਚੋਂ 3346 ਲੋਕ ਇਸ ਵਿਸ਼ਵ ਵਿਆਪੀ ਮਹਾਂਮਾਰੀ ਦੀ ਭੇਟ ਚੜ੍ਹ ਚੁੱਕੇ ਹਨ। ਬੈਲਜ਼ੀਅਮ ਦੇ ਹਸਪਤਾਲਾਂ ਵਿੱਚ ਹੁਣ ਤੱਕ 5635 ਕਰੋਨਾਂ ਵਾਇਰਸ ‘ਤੋਂ ਪੀੜਤ ਮਰੀਜ ਦਾਖਲ ਹਨ ਜਿਨ੍ਹਾਂ ‘ਚੋਂ 1262 ਦੀ ਹਾਲਤ ਗੰਭੀਰ ਹੈ।