9.8 C
United Kingdom
Monday, June 8, 2026

More

    ਕਿਸਾਨ ਆਗੂਆਂ ਵਲੋਂ ਗੰਨੇ ਦੇ ਭਾਅ ਵਿੱਚ ਕੀਤਾ ਵਾਧਾ ਰੱਦ- ਪੁੰਨਾਵਾਲ

    ਮਹਿਲ ਕਲਾਂ 24 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਗੁਰਚੇਤਨ ਸਿੰਘ ਬਾਸੀ ਅਤੇ  ਜਨਰਲ ਸਕੱਤਰ ਮੇਜਰ ਸਿੰਘ ਪੁੰਨਾਵਾਲ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਮੰਡਲ ਵੱਲੋਂ ਗੰਨੇ ਦੇ ਭਾਅ ਵਿੱਚ  10 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਵਾਧਾ ਬਹੁਤ ਥੋੜ੍ਹਾ ਹੈ। ਕਾਮਰੇਡ ਬਾਸੀ ਨੇ ਕਿਹਾ ਕਿ  ਕਿਸਾਨਾਂ ਨੂੰ ਗੰਨੇ ਦਾ ਡਾਕਟਰ ਸਵਾਮੀ ਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 500 ਰੁਪਏ ਕੁਇੰਟਲ ਦੇ ਹਿਸਾਬ ਨਾਲ ਮੁੱਲ ਮਿਲਣਾ ਚਾਹੀਦਾ ਹੈ ।ਉਨ੍ਹਾਂ ਕਿਹਾ ਕਿ ਗੰਨੇ ਦੇ ਭਾਅ ਵਿਚ ਕੀਤਾ ਗਿਆ ਇਹ ਨਿਗੂਣਾ ਵਾਧਾ ਕਿਸਾਨਾਂ ਨਾਲ ਮਜ਼ਾਕ ਹੈ । ਕਿਉਂਕਿ ਮੋਦੀ ਸਰਕਾਰ ਨੇ ਦੋ ਸਾਲ ਬਾਅਦ ਗੰਨੇ ਦੇ ਭਾਅ ਵਿੱਚ ਵਾਧਾ ਕੀਤਾ ਉਹ ਵੀ ਮਾਮੂਲੀ । ਸਾਥੀਆਂ  ਨੇ ਕਿਹਾ ਹੈ ਕਿ ਮੋਦੀ ਸਰਕਾਰ ਵੱਲੋਂ ਲਗਾਤਾਰ ਕਿਸਾਨ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਪਹਿਲਾਂ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕਰਕੇ ਤੇ ਹੁਣ ਗੰਨੇ ਦੇ ਭਾਅ ਵਿਚ ਨਿਗੂਣਾ ਵਾਧਾ ਕਰਕੇ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ । ਉਨ੍ਹਾਂ ਕਿਹਾ ਕਿ ਲਾਗਤ ਮੁੱਲ ਵਿੱਚ ਲਗਾਤਾਰ ਵਾਧਾ ਹੋਣ ਕਾਰਨ ਕਿਸਾਨੀ ਪਹਿਲਾਂ ਹੀ ਘਾਟੇ ਦਾ ਧੰਦਾ ਬਣਦੀ ਜਾ ਰਹੀ ਹੈ। ਪਰ ਸਰਕਾਰਾਂ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਉਨ੍ਹਾਂ ਦੇ ਵਿਰੋਧ ਵਿੱਚ ਫੈਸਲੇ ਲੈ ਰਹੀਆਂ ਹਨ। ਕਾਮਰੇਡ ਬਾਸੀ,ਪੁੰਨਾਵਾਲ ਨੇ ਕਿਹਾ ਕਿ ਕਿਸਾਨੀ ਨੂੰ ਬਚਾਉਣ ਲਈ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਫੌਰੀ ਵਾਧਾ ਕਰਨਾ ਅਤੀ ਜ਼ਰੂਰੀ ਹੈ । ਕਿਉਂਕਿ ਗੰਨੇ ਦੇ ਲਾਗਤ ਖਰਚੇ ਵਿੱਚ ਲੇਬਰ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਪੱਧਰ ਤੇ ਵਧੀਆ ਹਨ। ਉਨ੍ਹਾਂ ਕਿਹਾ ਕਿ ਇਹ ਵਾਧਾ ਡਾਕਟਰ ਸਵਾਮੀ ਨਾਥਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸੰਕਟ ਗ੍ਰਸਤ ਕਿਸਾਨੀ ਨੂੰ ਪੈਰਾਂ ਸਿਰ ਕਰਨ ਲਈ ਡਾਕਟਰ ਸਵਾਮੀਨਾਥਨ ਦੀਆਂ  ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਹੀ ਇਕੋ ਇਕ ਹੱਲ ਹੈ ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਡਾਕਟਰ ਸਵਾਮੀ ਨਾਥਨ ਕਮਿਸ਼ਨ ਦੀਆਂ  ਸਿਫ਼ਾਰਸਾਂ ਨੂੰ ਲਾਗੂ ਕੀਤਾ ਜਾਵੇਗਾ। ਪਰ ਸੱਤਾ ਤੇ ਕਾਬਜ਼ ਹੋਣ ਮਗਰੋਂ ਦੇਸ਼ ਦੀ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰ ਦਿੱਤਾ ਹੈ ਕਿ ਸਰਕਾਰ ਲਈ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ  ਸਿਫਾਰਸ਼ਾਂ ਲਾਗੂ  ਕਰਨਾ ਸੰਭਵ ਨਹੀਂ ਹੈ ।ਕਾਮਰੇਡ ਬਾਸੀ,ਤੇ  ਪੁੰਨਾਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਇਹ ਗੱਲ ਨਹੀਂ ਭੁੱਲਣੀ ਚਾਹੀਦੀ ਕਿ ਦੇਸ਼ ਦੇ ਅੰਨ ਭੰਡਾਰ ਕਰਨ ਵਾਲਾ ਕਿਸਾਨ ਹੀ ਹੈ ਨਾ ਕਿ ਉਸ ਦੇ ਚਹੇਤੇ ਕਾਰਪੋਰੇਟ ਘਰਾਣੇ ਜਿਨ੍ਹਾਂ ਨੂੰ  ਲਾਭ ਪਹੁੰਚਾਉਣ ਲਈ ਕਿਸਾਨ ਵਿਰੋਧੀ  ਫੈਸਲੇ ਲਏ ਜਾ ਰਹੇ ਹਨ। ਸਾਥੀਆਂ ਨੇ ਮੰਗ ਕੀਤੀ ਹੈ ਕਿ ਗੰਨੇ ਦਾ ਜੋ ਪਿਛਲਾ ਬਕਾਇਆ ਹੈ ਸਮੇਤ ਵਿਆਜ ਕਿਸਾਨਾਂ ਨੂੰ ਦਿੱਤਾ ਜਾਵੇ ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ  ਕਿਸਾਨੀ ਦੀਆਂ ਮੰਗਾਂ ਲਈ ਸੰਘਰਸ਼ ਕਰਦੀ ਆਈ ਹੈ, ਅਗੋਂ ਵੀ ਜਥੇਬੰਦੀ ਕਿਸਾਨੀ ਮੰਗਾਂ ਲਈ ਲਾਮਬੰਦੀ ਕਰਕੇ ਤਿੱਖਾ ਸੰਘਰਸ਼ ਕਰੇਗੀ ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!