ਮਾਲੇਰਕੋਟਲਾ, 25 ਅਗਸਤ (ਥਿੰਦ)-ਦੁਨੀਆਂ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆਂ ‘ਚ ਆਪਣਾ ਪ੍ਰਕੋਪ ਫੈਲਾਇਆ ਹੈ, ਇਸੇ ਪ੍ਰਕੋਪ ਦੀ ਚਪੇੜ ‘ਚ ਆਏ ਇੱਥੋਂ ਦੇ ਡੀ.ਐਸ.ਪੀ. ਸੁਮਿਤ ਸੂਦ ਵੀ ਆ ਗਏ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਹੋਮ ਕੁਆਰਟੀਨ ਕਰਕੇ ਆਪਣਾ ਇਲਾਜ ਕਰਵਾਉਣਾ ਸ਼ੁਰੂ ਕਰ ਦਿੱਤਾ, ਜਿਸ ਉਪਰੰਤ ਉਹ ਸਿਹਤਯਾਬ ਹੋ ਕੇ ਸ਼ੁਕਰਾਨੇ ਵਜੋਂ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੋਰੋਨਾ ਮਹਾਂਮਾਰੀ ਦੀ ਜੰਗ ਨੂੰ ਲੈ ਕੇ ਲੋਕ ਸੁਚੇਤ ਰਹਿਣ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ । ਇਸ ਮੌਕੇ ‘ਤੇ ਸਰਬਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਡੀ.ਐਸ.ਪੀ ਸੁਮਿਤ ਸੂਦ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਨਰਿੰਦਰਪਾਲ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਹਾਦਰ ਸਿੰਘ, ਸੇਵਾ ਮੁਕਤ ਐਸ.ਪੀ. ਮਨਜੀਤ ਸਿੰਘ ਬਰਾੜ, ਐਡਵੋਕੇਟ ਗੁਰਮੁੱਖ ਸਿੰਘ ਟਿਵਾਣਾ, ਭਾਜਪਾ ਪ੍ਰਧਾਨ ਅਮਨ ਥਾਪਰ, ਸਿਟੀ-1 ਦੇ ਐਸ.ਐਚ.ਓ. ਹਰਜਿੰਦਰ ਸਿੰਘ ਆਦਿ ਵੀ ਮੌਜੂਦ ਸਨ।