2.1 C
United Kingdom
Saturday, March 7, 2026

More

    ਨਸ਼ਿਆਂ ਵਿਰੁੱਧ ਕਾਰਵਾਈ ਤਹਿਤ 12 ਵਿਅਕਤੀ ਗਿ੍ਰਫਤਾਰ

    ਅਸ਼ੋਕ ਵਰਮਾ
    ਮਾਨਸਾ, 25ਅਗਸਤ: ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 12 ਵਿਅਕਤੀ ਗਿ੍ਰਫਤਾਰ ਕਰਕੇ ਉਹਨਾਂ ਵਿਰੁੱਧ 15 ਮੁਕੱਦਮੇ ਦਰਜ਼ ਕੀਤੇ ਹਨ। ਪੁਲਿਸ ਨੇ ਉਨਾਂ ਪਾਸੋੋਂ 260 ਬੋਤਲਾਂ ਸ਼ਰਾਬ ਸਮੇਤ 2 ਕਾਰਾਂ ਅਤੇ 180 ਲੀਟਰ ਲਾਹਣ ਬਰਾਮਦ ਕੀਤੀ ਹੈ। ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਰਿੰਦਰਪਾਲ ਸਿੰਘ ਉਰਫ ਨਿੰਦੀ ਵਾਸੀ ਚੀਮਾਂ ਮੰਡੀ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਅਤੇ ਛਾਪਾ ਮਾਰਕੇ  ਮਾਰੂਤੀ ਕਾਰ ਵਿੱਚੋੋ 120 ਬੋਤਲਾਂ ਸ਼ਰਾਬ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ, ਪਰ ਗਿ੍ਰਫਤਾਰੀ ਬਾਕੀ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਅਵਤਾਰ ਸਿੰਘ ਉਰਫ ਕਾਲਾ ਪੁੱਤਰ ਅਜੈਬ ਸਿੰਘ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ 90 ਲੀਟਰ ਲਾਹਣ ਬਰਾਮਦ ਕਰਕੇ ਥਾਣਾ ਸਿਟੀ-1 ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ ਹੈ।
                         ਥਾਣਾ ਭੀਖੀ ਦੀ ਹੀ ਪੁਲਿਸ ਪਾਰਟੀ ਨੇ ਜਗਦੀਪ ਸਿੰਘ ਪੁੱਤਰ ਸੀਤਾ ਸਿੰਘ ਵਾਸੀ ਫਫੜੇ ਭਾਈਕੇ ਨੂੰ ਗਿ੍ਰਫਤਾਰ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ ਦੀਆਂ ਪੁਲਿਸ ਪਾਰਟੀਆਂ ਨੇ ਤੇਜਵਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਕਲੀਪੁਰ ਨੂੰ ਗਿ੍ਰਫਤਾਰ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ, ਬੇਅੰਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕਲੀਪੁਰ  ਪਾਸੋ 40 ਲੀਟਰ ਲਾਹਣ ਬਰਾਮਦ ਕੀਤੀ ਪਰ ਗਿ੍ਰਫਤਾਰੀ ਬਾਕੀ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਅਮਰੀਕ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਜੋਗਾ ਨੂੰ ਗਿ੍ਰਫਤਾਰ ਕਰਕੇ 8 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹੀਰ (ਹਰਿਆਣਾ) ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀਆ ਪੁਲਿਸ ਪਾਰਟੀਆਂ ਨੇ ਅਕਾਸ਼ਦੀਪ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਕੋਟਲੀ ਕਲਾਂ ਨੂੰ ਗਿ੍ਰਫਤਾਰ ਕਰਕੇ 9 ਬੋਤਲਾਂ ਸ਼ਰਾਬ , ਜਗਤਾਰ ਸਿੰਘ ਉਰਫ ਤਾਰ ਪੁੱਤਰ ਮੁਖਤਿਆਰ ਸਿੰਘ ਵਾਸੀ ਤਾਮਕੋਟ ਨੂੰ ਗਿ੍ਰਫਤਾਰ ਕਰਕੇ 9 ਬੋਤਲਾਂ ਸ਼ਰਾਬ ਅਤੇ ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਗੁਰਬਚਨ ਸਿੰਘ ਵਾਸੀ ਖਿਆਲਾਂ ਕਲਾਂ ਪਾਸੋੋਂ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਪਰ ਗਿ੍ਰਫਤਾਰੀ ਬਾਕੀ ਹੈ।
                      ਥਾਣਾ ਬੋਹਾ ਦੀਆਂ ਪੁਲਿਸ ਪਾਰਟੀਆਂ ਨੇ ਸੁਖਦੀਪ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਸਤੀਕੇ ਪਾਸੋਂ 50 ਲੀਟਰ ਲਾਹਣ ਅਤੇ ਨਾਮਲੂਮ ਪਾਸੋੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀਆ ਪਰ ਦੋਨਾਂ ਦੀ ਗਿ੍ਰਫਤਾਰੀ ਬਾਕੀ ਹੈ। ਥਾਣਾ ਬਰੇਟਾ ਦੀਆਂ ਪੁਲਿਸ ਪਾਰਟੀਆਂ ਨੇ ਕਾਕੜੀ ਸਿੰਘ ਪੁੱਤਰ ਬੁੱਧ ਰਾਮ ਵਾਸੀ ਬਰੇਟਾ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਅਤੇ ਅੰਮਿ੍ਰਤਪਾਲ ਸਿੰਘ ਉਰਫ ਗੱਗੂ ਪੁੱਤਰ ਬੰਤ ਸਿੰਘ ਵਾਸੀ ਬਹਾਦਰਪੁਰ ਨੂੰ ਗਿ੍ਰਫਤਾਰ ਕਰਕੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀਆਂ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਧਰਮਪਾਲ ਸਿੰਘ ਪੁੱਤਰ ਜਰਨੈਲ ਸਿੰਘ ਅਤੇ ਦਰਸ਼ਨ ਸਿੰਘ ਪੁੱਤਰ ਤੇਜਾ ਸਿੰਘ ਵਾਸੀਆਨ ਫਤਿਹਪੁਰ ਨੂੰ ਮੋਟਰਸਾਈਕਲ ਹੀਰੋ ਸਮੇਤ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ ਹੈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਹੀ ਗੁਰਪਰੀਤ ਸਿੰਘ ਉਰਫ ਬੋਘੜੀ ਪੁੱਤਰ ਜਸਪਾਲ ਸਿੰਘ ਅਤੇ ਬਹਾਦਰ ਸਿੰਘ ਪੱੁਤਰ ਕਪੂਰ ਸਿੰਘ ਵਾਸੀਆਨ ਦਾਨੇਵਾਲਾ ਨੂੰ ਰਿਟਜ ਸਮੇਤ ਕਾਬੂ ਕਰਕੇ 20 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋੋਣ ਤੇ ਦੋਨਾਂ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਅਤੇ 188 ਹਿੰ:ਦੰ: ਤਹਿਤ ਕਾਰਵਾਈ ਕੀਤੀ ਗਈ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!