ਅਸ਼ੋਕ ਵਰਮਾ
ਮਾਨਸਾ, 26ਅਗਸਤ: ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 4 ਮੁਲਜਮ ਗਿ੍ਰਫਤਾਰ ਕਰਕੇ ਉਹਨਾਂ ਵਿਰੁੱਧ 4 ਮੁਕੱਦਮੇ ਦਰਜ਼ ਕੀਤੇ ਗਏ ਹਨ। ਗਿ੍ਰਫਤਾਰ ਮੁਲਜਮਾਂ ਪਾਸੋੋਂ 4 ਕਿਲੋਗ੍ਰਾਮ ਭੁੱਕੀ ਚੂਰਾਪੋਸਤ, 39 ਨਸ਼ੀਲੀਆਂ ਗੋੋਲੀਆਂ ਅਤੇ 90 ਲੀਟਰ ਲਾਹਣ ਸਮੇਤ 2 ਮੋੋਟਰਸਾਈਕਲਾਂ ਦੀ ਬਰਾਮਦਗੀ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਹਰਿੰਦਰ ਸਿੰਘ ਉਰਫ ਭਾਂਤੀ ਪੁੱਤਰ ਜਗਸੀਰ ਸਿੰਘ ਅਤੇ ਵਿੱਕੀ ਸਿੰਘ ਪੁੱਤਰ ਮੇਘਾ ਸਿੰਘ ਵਾਸੀਆਨ ਟਾਂਡੀਆ ਨੂੰ ਮੋੋਟਰਸਾਈਕਲ ਹੀਰੋ ਡੀਲਕਸ ਸਮੇਤ ਕਾਬੂ ਕਰਕੇ 4 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ, ਜਿਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਮੁਲਜਮਾਂ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਨੇ ਇਹ ਭੁੱਕੀ ਚੂਰਾਪੋਸਤ 3600/- ਰੁਪਏ ਪ੍ਰਤੀ ਕਿਲੋੋਗ੍ਰਾਮ ਦੇ ਹਿਸਾਬ ਨਾਲ ਲਿਆਂਦੀ ਸੀ ਅਤੇ ਅੱਗੇ 6000/- ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵੇਚਣੀ ਸੀ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਗੁਰਦਾਸ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕੋਰਵਾਲਾ ਨੂੰ ਮੋੋਟਰਸਾਈਕਲ ਬੁੱਲਟ ਸਮੇਤ ਕਾਬੂ ਕਰਕੇ 39 ਨਸ਼ੀਲੀਆਂ ਗੋੋਲੀਆਂ ਬਰਾਮਦ ਹੋਣ ਤੇ ਮੁਲਜਮ ਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਇੰਨਾਂ ਮੁਕੱਦਮਿਆਂ ਵਿੱਚ ਗਿ੍ਰਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਿਆਂ ਵਿੱਚ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਵਜੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬਹਾਦਰਪੁਰ ਵਿਰੁੱਧ ਥਾਣਾ ਬਰੇਟਾ ਵਿਖੇ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ 60 ਲੀਟਰ ਲਾਹਣ ਬਰਾਮਦ ਕੀਤੀ, ਪਰ ਮੁਲਜਿਮ ਦੀ ਗਿ੍ਰਫਤਾਰੀ ਬਾਕੀ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮਹਿੰਦਰ ਸਿੰਘ ਉਰਫ ਮਿੰਦਾ ਪੁੱਤਰ ਬਖਤਾਵਰ ਸਿੰਘ ਵਾਸੀ ਲੋਹਗੜ ਵਿਰੁੱਧ ਥਾਣਾ ਸਰਦੂਲਗੜ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 30 ਲੀਟਰ ਲਾਹਣ ਬਰਾਮਦ ਕੀਤੀ ਗਈ।ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਿਆ ਜਾ ਰਿਹਾ ਹੈ।