7.5 C
United Kingdom
Sunday, March 8, 2026

More

    ਵੈਬੀਨਾਰ ਰਾਹੀਂ ਪ੍ਰਾਰਥੀਆਂ ਨੂੰ ਰੋਜ਼ਗਾਰ ਮੇਲਿਆਂ ਵਿੱਚ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ

    ਅਸ਼ੋਕ ਵਰਮਾ
    ਮਾਨਸਾ, 26 ਅਗਸਤ : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਮਹੀਨਾ ਸਤੰਬਰ 2020 ਦੌਰਾਨ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਨ-ਲਾਈਨ ਵੈਬੀਨਾਰ ਦਾ ਆਯੋਜਨ ਕਰਕੇ ਵੱਖ-ਵੱਖ ਵਿੱਦਿਅਕ ਸੰਸਥਾਵਾਂ, ਸਕਿੱਲ ਟ੍ਰੇਨਿੰਗ ਇੰਸਟੀਚਿਊਟਸ ਦੇ ਪ੍ਰਾਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਵੈਬੀਨਾਰ ਵਿੱਚ ਪ੍ਰਾਰਥੀਆਂ ਨਾਲ ਨਿੱਜੀ ਖੇਤਰ ਨਾਲ ਸਬੰਧਤ ਵੱਖ-ਵੱਖ ਅਸਾਮੀਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪ੍ਰਾਰਥੀ ਇਨ੍ਹਾਂ ਅਸਾਮੀਆਂ ਲਈ www.PGRKAM.com  ‘ਤੇ ਕਿਸ ਤਰ੍ਹਾਂ ਅਪਲਾਈ ਕਰ ਸਕਦੇ ਹਨ, ਇਸ ਬਾਰੇ ਵੀ ਟ੍ਰੇਨਿੰਗ ਦਿੱਤੀ ਗਈ।
    ਉਨ੍ਹਾਂ ਪ੍ਰਾਰਥੀਆਂ ਨੂੰ ਵਿਰਚੂਅਲ ਇੰਟਰਵਿਊ ਲਈ ਵੀ ਜਾਗਰੂਕ ਕੀਤਾ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਐਂਡ ਟ੍ਰੇਨਿੰਗ ਅਫ਼ਸਰ ਮਾਨਸਾ ਵੱਲੋਂ ਪ੍ਰਾਰਥੀਆਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਉਪਰੰਤ ਰੋਜ਼ਗਾਰ ਦੇ ਮੌਕੇ ਹਾਸਿਲ ਕਰਕੇ ਆਪਣਾ ਭਵਿੱਖ ਸਵਾਰਨ ਲਈ ਪ੍ਰੇਰਿਆ ਗਿਆ।ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਆਉਣ ‘ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 94641-78030 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!