17 C
United Kingdom
Saturday, June 27, 2026

More

    ਯੂਥ ਅਕਾਲੀ ਦਲ ‘ਸਾਡਾ ਹੱਕ ਇੱਥੇ ਰੱਖ’ ਅੰਦੋਲਨ ਜਲਦ ਕਰੇਗਾ ਸ਼ੁਰੂਆਤ -ਰੋਮਾਣਾ,ਬੀਹਲਾ

    ਮਹਿਲ ਕਲਾਂ26 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਮੰਤਰੀਆਂ ਦਾ ਓਦੋਂ ਘਿਰਾਓ ਕਰਨਗੇ, ਜਦੋਂ ਵੀ ਉਹ ਆਪਣੇ ਘਰਾਂ ਤੋਂ ਬਾਹਰ ਨਿਕਲਣਗੇ। ਹ ਵਿਚਾਰ ਯੂਥ ਅਕਾਲੀ ਦਲ ਦੇ ਪ੍ਰਧਾਨ ਸ.ਪਰਮਬੰਸ ਸਿੰਘ ਰੋਮਾਣਾ,ਆਕਾਲੀ ਆਗੂ ਤੇ ਸਮਾਜ ਸੇਵੀ ਦਵਿੰਦਰ ਸਿੰਘ ਬੀਹਲਾ ਅਤੇ ਨਵਇੰਦਰ ਪ੍ਰੀਤ ਸਿੰਘ ਲੋਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ “ਯੂਥ ਆਗੂ ਉਨ੍ਹਾਂ ਨੂੰ ਘਰ-ਘਰ ਨੌਕਰੀ, ਬੇਰੁਜ਼ਗਾਰੀ ਭੱਤਾ, ਆਪਣੀ ਗੱਡੀ ਆਪਣਾ ਰੋਜ਼ਗਾਰ ਸਮੇਤ ਮੁੱਖ ਮੰਤਰੀ ਦੁਆਰਾ ਪਵਿੱਤਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਰਾਜ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਯਾਦ ਕਰਾਉਣਗੇ।ਉਨ੍ਹਾਂ ਨੂੰ ਪਾਰਟੀ ਦਾ ਚੋਣ ਮਨੋਰਥ ਪੱਤਰ ਵਿਖਾਵਾਂਗੇ ਅਤੇ ਪੁੱਛਾਂਗੇ ਕਿ ਉਹ ਪੰਜਾਬ ਦੇ ਨੌਜਵਾਨਾਂ ਨਾਲ ਕੀਤੇ ਵਾਅਦੇ ਕਿਉਂ ਨਹੀਂ ਪੂਰੇ ਕਰ ਰਹੇ ? ਇਸ ਮੌਕੇ ਜਸਪਾਲ ਸਿੰਘ ਘਨੋਰ, ਅਮਨਦੀਪ ਸਿੰਘ, ਜਗਸੀਰ ਸਿੰਘ ਧਾਲੀਵਾਲ,ਹਰਦੀਪ ਸਿੰਘ, ਅਮਨਦੀਪ ਸਿੰਘ, ਸੁਖਬੀਰ ਸਿੰਘ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!