ਮਹਿਲ ਕਲਾਂ 26ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਕਰਨਾ ਵਾਇਰਸ ਦੀ ਲਪੇਟ ਵਿੱਚ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਮਿਲੀ ਜਾਣਕਾਰੀ ਅਨੁਸਾਰ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੀ ਟੀਮ ਵੱਲੋਂ ਬੀਤੇ ਦਿਨੀਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਸੈਂਪਲ ਲੈ ਕੇ ਕੋਵਿਡ 19 ਜਾਂਚ ਲਈ ਭੇਜਿਆ ਗਿਆ ਸੀ ਜਿਸ ਦੀ ਜਾਂਚ ਰਿਪੋਰਟ ਪਾਜ਼ੀਟਿਵ ਆਈ ਹੈ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਪੰਡੋਰੀ ਵਿਖੇ ਵਿਸ਼ੇਸ਼ ਤੌਰ ਤੇ ਪੁੱਜ ਕੇ ਵਿਧਾਇਕ ਪੰਡੋਰੀ ਦੀ ਧਰਮ ਪਤਨੀ ਸਮੇਤ ਬੱਚਿਆਂ ਅਤੇ ਸੁਰੱਖਿਆ ਕਰਮਚਾਰੀਆਂ ਦੇ ਜਾਚ ਲਈ ਸੈਂਪਲ ਭਰੇ ਜਾਣਗੇ ਸਿਹਤ ਵਿਭਾਗ ਦੀ ਟੀਮ ਨੇ ਵਿਧਾਇਕ ਪੰਡੋਰੀ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਨੂੰ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਵਿਖੇ ਪੁੱਜ ਕੇ ਆਪਣੀ ਜਾਂਚ ਕੋਵਿਡ 19 ਤਹਿਤ ਕਰਵਾਉਣ ਦੀ ਅਪੀਲ ਕੀਤੀ ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸੰਪਰਕ ਕਰਨ ਤੇ ਕਿਹਾ ਕਿ ਬੀਤੇ ਦਿਨੀਂ ਮੈਨੂੰ ਮਾਮੂਲੀ ਖੰਘ ਅਤੇ ਜ਼ੁਕਾਮ ਦੀ ਸ਼ਿਕਾਇਤ ਆਈ ਸੀ ਜਿਸ ਤੋਂ ਬਾਅਦ ਜਾਂਚ ਲਈ ਸੈਂਪਲ ਭਰਾਏ ਜਾਣ ਤੋਂ ਬਾਅਦ ਰਿਪੋਰਟ ਪਾਜ਼ੇਟਿਵ ਆਈ ਹੈ ਉਨ੍ਹਾਂ ਕਿਹਾ ਕਿ ਮਿੱਤਰਾਂ ਦੋਸਤਾਂ ਦੀਆਂ ਦੁਆਵਾਂ ਸਦਕਾ ਛੇਤੀ ਤੰਦਰੁਸਤ ਹੋ ਕੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਇੱਕ ਦਿਨ ਦੇ ਵਿਧਾਨ ਸਭਾ ਸੈਸ਼ਨ ਵਿੱਚ ਜਾਣ ਲਈ ਕਰੋਨਾ ਦੇ ਟੈਸਟ ਲੜੀ ਸੈਪਲ ਭਰਾਏ ਸੀ, ਉਹਨਾਂ ਨੇ ਦੱਸਿਆ ਕਿ ਉਹ ਵਿਧਾਨ ਸਭਾ ਸੈਸ਼ਨ ਵਿੱਚ ਆਪਣੇ ਹਲਕੇ ਦੀਆ ਸਮੱਸਿਆ ਅਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਸਕਣ। ਇਥੇ ਜਿਕਰਯੋਗ ਹੈ ਇਸ ਤੋਂ ਪਹਿਲਾਂ ਆਮ ਪਾਰਟੀ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਰਿਪੋਰਟ ਕਰੋਨਾ ਪਾਜੇਟਿਵ ਆਈ ਹੈ ਇਹ ਆਮ ਆਦਮੀ ਪਾਰਟੀ ਦੇ ਦੂਜੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਵੀ ਪਾਜੇਟਿਵ ਆਈ ਹੈ