JEE ਅਤੇ NEET ਪ੍ਰੀਖਿਆਵਾਂ ਤੇ ਮੁੜ ਵਿਚਾਰ ਕੀਤਾ ਜਾਵੇ….
ਮਹਿਲ ਕਲਾਂ 29 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਆਲ ਇੰਡੀਆ ਕਾਂਗਰਸ ਦੇ ਮੈਂਬਰ ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸਰਪੰਚ ਜਸਵੰਤ ਸਿੰਘ ਜੌਹਲ ਪੰਡੋਰੀ ਅਤੇ ਡਿਪਟੀ ਚੇਅਰਮੈਨ ਹਰਵਿੰਦਰ ਕੁਮਾਰ ਜਿੰਦਲ ਨੇ ਕੇਂਦਰ ਸਰਕਾਰ ਵੱਲੋ JEE ਅਤੇ NEET ਪ੍ਰੀਖਿਆਵਾਂ ਲਏ ਜਾਣ ਦੇ ਫੈਸਲੇ ਪ੍ਰੀਖਿਆਵਾ ਮੁੜ ਵਿਚਾਰ ਕਰਨ ਸਬੰਧੀ ਕੇਂਦਰ ਸਰਕਾਰ ਦੇ ਨਾਂ ਉੱਪਰ ਸਬ ਤਹਿਸੀਲ ਮਹਿਲ ਕਲਾਂ ਦੇ ਨਾਇਬ ਤਹਿਸੀਲਦਾਰ ਨਵਤੇਜ ਤਿਵਾੜੀ ਨੂੰ ਇੱਕ ਮੰਗ ਪੱਤਰ ਦਿੱਤਾ ਇਸ ਮੌਕੇ ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦਾ ਮੰਗ ਪੱਤਰ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸਰਪੰਚ ਜਸਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀਆਂ ਹਦਾਇਤਾਂ ਅਨੁਸਾਰ ਆਲ ਇੰਡੀਆ ਕਾਂਗਰਸ ਦੀ ਮੈਂਬਰ ਤੇ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ JEE ਅਤੇ NEET ਪ੍ਰੀਖਿਆ ਮੁਲਤਵੀ ਕਰਨ ਸਬੰਧੀ ਵਿਦਿਆਰਥੀਆਂ ਦੀ ਬੇਨਤੀ ਤੇ ਹੀ ਗੰਭੀਰਤਾ ਨਾਲ ਵਿਚਾਰ ਕਰਨ ਲਈ ਕੇਂਦਰ ਸਰਕਾਰ ਦੇ ਨਾਂ ਉੱਪਰ ਨਸਲਦਾਰ ਮਹਿਲ ਕਲਾਂ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਅਤੇ ਅਸੀਂ ਉਨ੍ਹਾਂ ਦੀ ਸੁਰੱਖਿਆ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਾਂ ।ਉਨ੍ਹਾਂ ਕਿਹਾ ਕਿ ਸਰਕਾਰ JEE ਅਤੇ NEET ਦੀ ਪ੍ਰੀਖਿਆ ਮੁਲਤਵੀ ਕਰਨ ਲਈ ਵਿਦਿਆਰਥੀਆਂ ਦੀ ਬੇਨਤੀ ‘ਤੇ ਵਿਚਾਰ ਕਰੇ ਉਨ੍ਹਾਂ ਕਿਹਾ ਕਿ ਆਸਾਮ ਅਤੇ ਬਿਹਾਰ ਵਰਗੇ ਹੜ੍ਹ ਪ੍ਰਭਾਵਿਤ ਰਾਜਾਂ ਦੇ ਵਿਦਿਆਰਥੀਆਂ ਲਈ ਇਹ ਵਾਧੂ ਨੁਕਸਾਨ ਹੈ ਇਸ ਮੌਕੇ ਉੱਘੇ ਸਮਾਜਸੇਵੀ ਕੰਨਗੋ ਉਜਾਗਰ ਸਿੰਘ ਛਾਪਾ ਸਰਪੰਚ ਪਲਵਿੰਦਰ ਸਿੰਘ ਕਲਾਲਮਾਜਰਾ ਧਰਮਪਾਲ ਸਿੰਘ ਆਦਿ ਆਗੂ ਹਾਜ਼ਰ ਸਨ