ਅਸ਼ੋਕ ਵਰਮਾ
ਮਾਨਸਾ, 30 ਅਗਸਤ : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਸਿਵਲ ਸਰਜਨ ਡਾ. ਜੀ.ਬੀ. ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਹਤ ਬਲਾਕ ਖਿਆਲਾ ਕਲਾਂ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ ਨਵਜੋਤਪਾਲ ਸਿੰਘ ਭੁੱਲਰ ਦੀ ਅਗਵਾਈ ਵਿੱਚ ਮਿਸ਼ਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਅਤੇ ਸਿਹਤઠਟੀਮਾਂ ਵੱਲੋਂ ਹਰ ਰੋਜ਼ ਖਿਆਲਾ ਕਲਾਂ ਅਤੇ ਭੀਖੀ ਹਸਪਤਾਲ ਵਿਚ ਕੋਰੋਨਾਂ ਜਾਂਚ ਲਈ ਮੁਫਤ ਟੈਸਟ ਕੀਤੇ ਜਾ ਰਹੇ ਹਨ।
ਇਸ ਸਬੰਧੀ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਖਿਆਲਾ ਕਲਾਂ ਵਿਖੇ ਟੈਸਟ ਕਰਾਉਣ ਆਏ ਵਿਅਕਤੀਆਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈઠਰੋਜਾਨਾ ਜਾਂਚ ਕੀਤੀ ਜਾ ਰਹੀ ਹੈ, ਜਿਸ ਤਹਿਤ ਮਿਸ਼ਨ ਫਤਿਹ ਅਧੀਨ ਅੱਜ 54 ਜਾਂਚ ਨਮੂਨੇ ਇਕੱਤਰ ਕੀਤੇ ਗਏ।
ਉਨਾਂ ਕਿਹਾ ਕਿ ਕੋਰੋਨਾ ਟੈਸਟ ਸਬੰਧੀ ਅਫਵਾਹਾਂ ਤੋਂ ਬਚਿਆ ਜਾਵੇ।ਉਨ੍ਹਾਂ ਦੱਸਿਆ ਕਿ ਜਾਂਚ ਰਿਪੋਰਟ ਪਾਜ਼ਿਟਿਵ ਆ ਜਾਣ ‘ਤੇ ਬਿਨ੍ਹਾਂ ਲੱਛਣ ਵਾਲੇ ਵਿਅਕਤੀ ਮੈਡੀਕਲ ਫਿਟਨੈੱਸ ਜਾਂਚ ਉਪਰੰਤ ਸਿੱਧੇ ਘਰ ਵਿਚ ਹੀ ਇਕਾਂਤਵਾਸ ਕੀਤੇ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਘਰੋਂ ਜਾਣ ਸਮੇਂ ਆਪਣਾ ਮੂੰਹ ਮਾਸਕ ਜਾਂ ਰੁਮਾਲ ਨਾਲ ਢਕ ਕੇ ਰੱਖਿਆ ਜਾਵੇ, ਭੀੜ ਵਾਲੀ ਜਗ੍ਹਾ ‘ਤੇ 6 ਫੁੱਟ ਦੀ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਪਾਣੀ ਨਾਲ ਧੋਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਜ਼ਰੂਰੀ ਸਾਵਧਾਨੀਆਂ ਵਰਤਣ ਦੇ ਨਾਲ-ਨਾਲ 10 ਸਾਲ ਤੋਂ ਛੋਟੀ ਉਮਰ ਦੇ ਬੱਚੇ, 65 ਸਾਲ ਤੋਂ ਵੱਡੀ ਉਮਰ ਦੇ ਬਜ਼ੁਰਗ, ਗਰਭਵਤੀ ਔਰਤਾਂ, ਗੰਭੀਰ ਬਿਮਾਰੀ ਤੋਂ ਪੀੜਤ ਵਿਅਕਤੀ ਘਰ ਅੰਦਰ ਹੀ ਰਹਿਣ ਨੂੰ ਤਰਜੀਹ ਦੇਣ।ਕੋਰੋਨਾ ਪਾਜ਼ਿਟਿਵ ਵਿਅਕਤੀ ਦੇ ਸੰਪਰਕ ‘ਚ ਆਉਣ ਵਾਲੇ ਵਿਅਕਤੀ ਨੂੰ ਪੰਜ ਦਿਨ ਤੱਕ ਘਰ ਵਿੱਚ ਇਕਾਂਤਵਾਸ ਹੋਣ ਤੋਂ ਬਾਅਦ ਲਾਜ਼ਮੀ ਕੋਰੋਨਾ ਟੈਸਟ ਕਰਾਉਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿઠਖਾਂਸੀ, ਜ਼ੁਕਾਮ, ਬੁਖ਼ਾਰ, ਸਾਹ ਲੈਣ ‘ਚ ਤਕਲ਼ੀਫ ਦੇ ਲੱਛਣ ਹੋਣ ‘ਤੇ ਵਿਅਕਤੀ ਆਪਣੀ ਕੋਰੋਨਾ ਜਾਂਚ ਨੇੜਲੇ ਸਿਹਤ ਕੇਂਦਰ ਵਿਚ ਮੁਫ਼ਤ ਕਰਵਾ ਸਕਦੇ ਹੈ।