ਮਹਿਲ ਕਲਾਂ 31 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

ਆਮ ਆਦਮੀ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪਿਛਲੇ ਦਿਨੀਂ ਕੋਰੋਨਾ ਰਿਪੋਰਟ ਪਾਜੇਟਿਵ ਆਈ ਸੀ। ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਵਲੋਂ ਉਸ ਦੀ ਪਤਨੀ,ਧੀ ਤੇ ਗੰਨਮੈਨ ਸਮੇਤ ਹੋਰ ਪਰਿਵਾਰ ਮੈਂਬਰਾਂ ਦੇ ਕੋਰੋਨਾ ਟੈਸਟ ਲਏ। ਜਿਸ ਦੇ ਚਲਦਿਆਂ ਅੱਜ ਵਿਧਾਇਕ ਪੰਡੋਰੀ ਦੀ ਪਤਨੀ, ਧੀ ਤੇ ਉਸ ਦੇ ਗੰਨਮੈਨ ਦੀ ਕੋਰੋਨਾ ਰਿਪੋਰਟ ਵੀ ਪਾਜੇਟਿਵ ਆ ਗਈ ਹੈ ਜਦਕਿ ਇਕ ਗੰਨਮੈਨ ਦੀ ਰਿਪੋਰੋਟ ਨੈਗੇਟਿਵ ਆਈ ਹੈ। ਸਿਹਤ ਵਿਭਾਗ ਦੀ ਟੀਮ ਵਲੋਂ ਵਿਧਾਇਕ ਪੰਡੋਰੀ ਸਮੇਤ ਉਸ ਦੇ ਪਰਿਵਾਰ ਨੂੰ ਆਈਸੋਲੇਟ ਕੀਤਾ ਗਿਆ ਹੈ ਤੇ ਇਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਲੋਕਾਂ ਦੀ ਲਿਸਟ ਤਿਆਰ ਕਰਕੇ ਕੋਰੋਨਾ ਟੈਸਟ ਕੀਤੇ ਜਾਣਗੇ।