9.8 C
United Kingdom
Monday, June 8, 2026

More

    ਮਜਦੂਰ ਆਗੂ ਜਗਜੀਤ ਸਿੰਘ ਜੱਸੇਆਣਾ ‘ਤੇ ਹਮਲਾ ਕਰਨ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ

    ਅਸ਼ੋਕ ਵਰਮਾ
    ਬਠਿੰਡਾ,5 ਸਤੰਬਰ। ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਵਿੱਤ ਸਕੱਤਰ ਕਾਮਰੇਡ ਮਹੀਪਾਲ,  ਬਠਿੰਡਾ ਜਿਲਾ ਕਮੇਟੀ ਦੇ ਪ੍ਰਧਾਨ ਮਿੱਠੂ ਸਿੰਘ ਘੁੱਦਾ ਅਤੇ ਜਨਰਲ ਸਕੱਤਰ ਪ੍ਕਾਸ਼ ਸਿੰਘ ਨੰਦਗੜ  ਨੇ ਇੱਕ ਪ੍ਰੈਸ ਬਿਆਨ ਰਾਹੀਂ ਜੱਥੇਬੰਦੀ ਦੇ ਸੂਬਾਈ ਆਗੂ ਸਾਥੀ ਜਗਜੀਤ ਸਿੰਘ ਜੱਸੇਆਣਾ ਉੱਪਰ ਸ਼੍ਰੀ ਮੁਕਤਸਰ ਸਾਹਿਬ ਜਿਲੇ ਦੇ ਪਿੰਡ ਸੱਕਾਂ ਵਾਲੀ ਵਿਖੇ ਪਿੰਡ ਦੇ ਇੱਕ ਆਗੂ ਅਤੇ ਉਸ ਦੇ ਸਾਥੀਆਂ ਵਲੋਂ ਕੀਤੇ ਗਏ ਹਮਲੇ ਦੀ ਨਿਖੇਧੀ ਕਰਦਿਆਂ ਹਮਲਾਵਰਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੁਲਸ ਹਮਲੇ ਦੇ ਨਾਲ ਸਬੰਧਤ ਸਾਬਕਾ ਸਰਪੰਚ ਅਤੇ ਉਸ ਦੇ ਸਾਥੀਆਂ  ਨੂੰ ਬਚਾਉਣ ਦੀ ਨੀਤੀ ਨਾਲ ਯੋਗ ਕਾਨੂੰਨੀ ਕਾਰਵਾਈ ਕਰਨ ਤੋਂ ਆਨਾਕਾਨੀ ਕਰ ਰਹੀ ਹੈ।
                          ਉਨਾਂ ਐਲਾਨ ਕੀਤਾ ਕਿ ਜੱਥੇਬੰਦੀ ਹਮਲੇ ਅਤੇ ਪੁਲਿਸ ਵੱਲੋਂ ਕੀਤੇ ਜਾ ਰਹੇ ਕਥਿਤ ਪੱਖਪਾਤ ਖਿਲਾਫ਼ ਡਟਵੀਂ ਲੜਾਈ ਲੜੇਗੀ। ਆਗੂਆਂ ਨੇ ਦੱਸਿਆ ਕਿ ਸਾਥੀ ਜਗਜੀਤ ਜੱਸੇਆਣਾ, ਜੋ ਕਿ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਸੰਯੁਕਤ ਸਕੱਤਰ ਹਨ, 11 ਸਤੰਬਰ ਨੂੰ ਸ਼੍ਰੀ ਮੁਕਤਸਰ ਸਾਹਿਬ ਦੇ ਡੀ ਸੀ ਦਫਤਰ ਦਫਤਰ ਅੱਗੇ  ਦਿੱਤੇ ਜਾ ਰਹੇ ਧਰਨੇ  ਦੀ ਤਿਆਰੀ ਲਈ ਬੀਤੇ ਕੱਲੵ  ਪਿੰਡ ਸੱਕਾਂ ਵਾਲੀ ’ਚ ਮਜਦੂਰਾਂ ਨੂੰ ਮਿਲਣ ਲਈ ਗਏ ਸਨ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਜੋ ਆਪਣੇ ਆਪ ਨੂੰ ਅਕਾਲੀ ਆਗੂ ਵੀ ਦਸਦਾ ਹੈ, ਨੇ ਅਿਾਪਣੇ ਸਹਿਯੋਗੀਆਂ ਨਾਲ ਮਿਲ ਕੇ ਸਾਥੀ ਜੱਸੇਆਣਾ ਉੱਪਰ ਹੱਲਾ ਬੋਲ ਦਿੱਤਾ ਅਤੇ  ਕੁੱਟਮਾਰ ਕਰਨ ਦੇ ਨਾਲ ਨਾਲ ਜਾਤੀ ਸੂਚਕ ਅਪਸ਼ਬਦ ਬੋਲੇ।
                          ਉਨਾਂ ਦੱਸਿਆ ਕਿ ਹਮਲਾਵਰਾਂ ਨੇ ਉਸ ਦਾ ਮੋਬਾਇਲ ਅਤੇ ਮੋਟਰਸਾਈਕਲ ਦੀਆਂ ਚਾਬੀਆਂ ਖੋਹ ਲਈਆਂ ਅਤੇ ਧੂਹ ਕੇ ਕਿਸੇ ਦੇ ਘਰ ਲੈ ਗਏ। ਉਨਾਂ ਦੱਸਿਆ ਕਿ ਪੁਲਸ ਸਾਰੀ ਘਟਨਾ ਤੋਂ ਚੰਗੀ ਤਰਾਂ ਜਾਣੂ ਹੋਣ ਦੇ ਬਾਵਜੂਦ ਵੀ ਬਣਦੀ ਕਾਰਵਾਈ ਕਰਨ ਤੋਂ ਟਾਲਾ ਵੱਟ ਰਹੀ ਹੈ। ਉਨਾਂ ਦੱਸਿਆ ਕਿ ਇਸ ਵਿਉਂਤਬੱਧ ਹਮਲੇ  ਅਤੇ ਪੁਲਸ ਦੀ ਟਾਲ ਮਟੋਲ ਖਿਲਾਫ਼ ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਦੀ ਅਗਵਾਈ ਵਿੱਚ ਥਾਣਾ ਬਰੀਵਾਲਾ ਮੂਹਰੇ ਕਲੵ ਤੋਂ ਹੀ ਦਿਨ-ਰਾਤ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਆਗੂਆਂ ਨੇ ਇਸ ਧਰਨੇ ’ਚ ਮਜਦੂਰਾਂ ਨੂੰ ਪੁੱਜਣ ਦਾ ਸੱਦਾ ਵੀ ਦਿੱਤਾ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!