3.5 C
United Kingdom
Sunday, March 8, 2026

More

    ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਾਂਝੇ ਯਤਨ ਕੀਤੇ ਜਾਣ -ਢਾਡੀ ਸਭਾ ਪੰਜਾਬ

    ਮੋਗਾ (ਮਿੰਟੂ ਖੁਰਮੀ, ਸਤਪਾਲ ਭਾਗੀਕੇ)

    ਅੱਜ ਮੋਗਾ ਵਿੱਚ ਭਾਈ ਨੱਥਾ ਜੀ ਤੇ ਭਾਈ ਅਬਦੁੱਲਾ ਜੀ ਢਾਡੀ ਸਭਾ ਪੰਜਾਬ ਇਕਾਈ ਦੀ ਮੀਟਿੰਗ ਹੋਈ, ਜਿਸ ਵਿਚ ਭਾਈ ਗੁਰਭੇਜ ਸਿੰਘ ਜੈਮਲ ਵਾਲਾ ਤੇ ਭਾਈ ਸੁਖਮਿੰਦਰ ਸਿੰਘ ਸ਼ਾਂਤ ‌ ਸ਼ਹਿਰੀਂ ਪ੍ਰਧਾਨ ਫਿਰੋਜ਼ਪੁਰ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਡੂੰਘੀ ਵਿਚਾਰਾ ਚਰਚਾ ਕੀਤੀ ਗਈ। ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਕੀਤੀਆਂ ਜਾਂਦੀਆਂ ਧਾਂਦਲੀਆਂ ਤੇ ਵੀ ਵਿਚਾਰ ਚਰਚਾ ਕੀਤੀ ਗਈ, ਸਭਾ ਦੇ ਆਗੂਆਂ ਨੇ ਬੋਲਦਿਆਂ ਕਿਹਾ ਕਿ ਸਿੱਖੀ ਨੂੰ ਬਚਾਉਣ ਲਈ ਸਮੂਹ ਧਾਰਮਿਕ ਜਥੇਬੰਦੀਆਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਹੋਣਾ ਚਾਹੀਦਾ ਹੈ। ਤਾਂ ਜੋਂ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਾਂਝੇ ਯਤਨ ਕੀਤੇ ਜਾ ਸਕਣ। ਇਸ ਮੌਕੇ ਤੇ ਬੀਬੀ ਹਰਭਜਨ ਕੌਰ ਨੰਗਲ ਪੰਚਾਇਤ ਮੈਂਬਰ ਜੀ ਨੂੰ ਭਾਈ ਨੱਥਾ ਜੀ ਤੇ ਭਾਈ ਅਬਦੁੱਲਾ ਜੀ ਸਭਾ ਮੋਗਾ ਦੇ ਇਸਤਰੀ ਵਿੰਗ ਦੇ ਸਰਪ੍ਰਸਤ ਨਿਯੁਕਤ ਕੀਤਾ ਗਿਆ ਅਤੇ ਬੀਬੀ ਹਰਭਜਨ ਕੌਰ ਜੀ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤੇ ਬੀਬੀ ਮਨਪ੍ਰੀਤ ਕੌਰ ਧੂਰਕੋਟ, ਜਸਵਿੰਦਰ ਕੌਰ ਬਿੰਦੂ, ਕੁਲਵੀਰ ਕੌਰ, ਦਲਜੀਤ ਕੌਰ ਚੇਅਰਮੈਨ, ਸੁਰਿੰਦਰ ਸਿੰਘ, ਕੁਲਵਿੰਦਰ ਸਿੰਘ ਜਲਾਲਾਬਾਦੀ ਪ੍ਰਧਾਨ ਸਤਨਾਮ ਸਿੰਘ ਚੇਅਰਮੈਨ ਆਦਿ ਆਗੂ ਹਾਜਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!