7.5 C
United Kingdom
Sunday, March 8, 2026

More

    ਮੱਛੀ ਪਾਲਣ ਧੰਦੇ ਲਈ ਸਿਖਲਾਈ ਕੈਪ ਸ਼ੁਰੂ

    7 ਤੋਂ 11 ਸਤੰਬਰ ਤੱਕ ਚੱਲੇਗਾ ਸਿਖਲਾਈ ਕੈਪ-ਸੁਖਵਿੰਦਰ ਸਿੰਘ
    ਮੋਗਾ (ਮਿੰਟੂ ਖੁਰਮੀ)
    ઠ ਸਹਾਇਕ ਪ੍ਰੋਜੈਕਟ ਅਫ਼ਸਰ (ਮੱਛੀ ਪਾਲਣ), ਮੋਗਾ ਸ੍ਰੀ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਛੀ ਪਾਲਣ ਦਾ ਧੰਦਾ ਅਪਨਾਉਣ ਦੇ ਚਾਹਵਾਨ ਵਿਅਕਤੀਆਂ ਲਈ ਮੱਛੀ ਪਾਲਣ ਸਬੰਧੀ ਸਿਖਲਾਈ ਕੈਪ ਮਿਤੀ 7 ਸਤੰਬਰ ਤੋ 11 ਸਤੰਬਰ, 2020 ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਤਲੁਜ ਬਲਾਕ ਸਥਿਤ ਦਫ਼ਤਰ ਸਹਾਇਕ ਪ੍ਰੋਜੈਕਟ ਅਫਸਰ (ਮੱਛੀ ਪਾਲਣ), ਮੋਗਾ ઠਦੇ ਕਮਰਾ ਨੰਬਰ 321 ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੈਪ ਵਿੱਚ ਭਾਗ ਲੈਣ ਲਈ ਚਾਹਵਾਨ ਵਿਅਕਤੀ ਆਪਣੇ ਨਾਲ ਅਧਾਰ ਕਾਰਡ ਦੀ ਫੋਟੋ ਸਟੇਟ ਕਾਪੀ ਅਤੇ ਇੱਕ ਪਾਸਪੋਰਟ ਸਾਈਜ ਫੋਟੋ ਲੈ ਕੇ ਮਿਤੀ 8 ਸਤੰਬਰ, 2020 ਤੋ ਰਜਿਸਟ੍ਰੇਸਨ ਕਰਵਾਉਣ ਲਈ ਸਵੇਰੇ 09:30 ਵਜੇ ਤੋ ਸਾਮ 4 ਵਜੇ ਤੱਕ ਮੱਛੀ ਪਾਲਣ ਦਫ਼ਤਰ ਮੋਗਾ ਵਿਖੇ ਪਹੁੰਚਣ। ਉਨ੍ਹਾਂ ਦੱਸਿਆ ਕਿ ਸਫਲਤਾ ਪੂਰਵਕ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ 11 ਸਤੰਬਰ, 2020 ਨੂੰ ਸਰਟੀਫਿਕੇਟ ਤਕਸੀਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਵਾਲੇ ਵਿਅਕਤੀਆਂ ਨੂੰ ਬੈਕ ਪਾਸੋ ਆਸਾਨ ਕਿਸਤਾਂ ਤੇ ਕਰਜਾ ਮਹੱਈਆ ਕਰਵਾਇਆ ਜਾਵੇਗਾ ਅਤੇ ਵਿਭਾਗ ਵੱਲੋ ਮੱਛੀ ਪਾਲਣ ਤਲਾਬ ਦੀ ਪੁਟਾਈ ਅਤੇ ਖਾਦ ਖੁਰਾਕ ਲਈ ਸਬਸਿਡੀ ਵੀ ਦਿੱਤੀ ਜਾਵੇਗੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!