13.1 C
United Kingdom
Sunday, June 7, 2026

More

    ਡਿਊਟੀਆਂ ਤਨਦੇਹੀ ਨਾਲ ਨਿਭਾਉਣ ਬਦਲੇ ਕੀਤਾ ਸਨਮਾਨਿਤ

    ਮਹਿਲ ਕਲਾਂ 7 ਸਤੰਬਰ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ 295) ਦੇ ਬਲਾਕ ਮਹਿਲ ਕਲਾਂ ਦਾ ਸਾਲਗਿਰਾ ਸਮਾਗਮ ਗੁਰਦੁਆਰਾ ਛੇਵੀ ਪਾਤਸ਼ਾਹੀ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਡਾ ਜਗਜੀਤ ਸਿੰਘ ਕਾਲਸਾਂ ਅਤੇ ਮੀਤ ਪ੍ਰਧਾਨ ਡਾ ਸੁਖਵਿੰਦਰ ਸਿੰਘ ਠੁੱਲੀਵਾਲ ਦੀ ਪ੍ਰਧਾਨਗੀ ਹੇਠ ਹੋਇਆ। ਜਿਸ ਵਿੱਚ ਬਲਾਕ ਮਹਿਲ ਕਲਾਂ, ਧੂਰੀ, ਮਲੇਰਕੋਟਲਾ, ਸ਼ੇਰਪੁਰ , ਅਹਿਮਦਗੜ੍ਹ ਮੰਡੀ, ਬਰਨਾਲਾ ਦੇ ਬਲਾਕ ਕਮੇਟੀਆਂ ਦੇ ਚੁਣੇ ਹੋਏ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਾਗ ਲਿਆ ।
    ਜਿਸ ਵਿੱਚ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ,ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ,,ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਸੂਬੇ ਦੇ ਮੀਤ ਪ੍ਰਧਾਨ ਡਾਕਟਰ ਅਨਵਰ ਖਾਨ ਭਸੌੜ ਅਤੇ ਸੂਬਾ ਮੀਤ ਪ੍ਰਧਾਨ ਧਰਮਪਾਲ ਸਿੰਘ ਭਵਾਨੀਗੜ੍ਹ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ।
    ਮੀਟਿੰਗ ਦੇ ਸ਼ੁਰੂ ਵਿੱਚ ਸੂਬਾ ਜਨਰਲ ਸਕੱਤਰ ਡਾ ਜਸਵਿੰਦਰ ਸਿੰਘ ਕਾਲਖ ਜੀ ਦੇ ਪਿਤਾ ਦੀ ਹੋਈ ਅਚਾਨਕ ਮੌਤ ਅਤੇ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੈਂਬਰ ਡਾਕਟਰ ਬਲਦੇਵ ਸਿੰਘ ਲੋਹਗੜ ਦੇ ਪਿਤਾ ਜੀ ਦੀ ਹੋਈ ਅਚਾਨਕ ਮੌਤ ਤੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ।ਇਸ ਮੌਕੇ ਸੰਬੋਧਨ ਕਰਦਿਆਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ,ਸੂਬਾ ਸੀਨੀਅਰ ਮੀਤ ਪ੍ਰਧਾਨ ਡਾ. ਮਿੱਠੂ ਮੁਹੰਮਦ ਮਹਿਲ ਕਲਾਂ,ਡਾ. ਅਨਵਰ ਖਾਨ ਭਸੌੜ ਅਤੇ ਧਰਮਪਾਲ ਸਿੰਘ ਭਵਾਨੀਗੜ੍ਹ ਨੇ ਵਿਸ਼ੇਸ਼ ਨੇ ਕਿਹਾ ਕਿ ਕੋਰੋਨਾਵਾਇਰਸ ਦੀ ਮਹਾਂਮਾਰੀ ਦੌਰਾਨ ਜਦੋਂ ਵੱਡੇ-ਵੱਡੇ ਹਸਪਤਾਲਾਂ ਦੇ ਦਰਵਾਜ਼ੇ ਬੰਦ ਹੋ ਗਏ ਸਨ ਤਾਂ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਸੂਬੇ ਭਰ ‘ਚ ਘਰ-ਘਰ ਜਾ ਕੇ ਲੋਕਾਂ ਨੂੰ ਮੱੁਢਲੀਆਂ ਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨੀਆ ਜਾਰੀ ਰੱਖੀਆ ਹਨ।ਉਨ੍ਹਾਂ ਕਿਹਾ ਕਿ ਅੱਜ ਐਸੋਸੀਏਸ਼ਨ ਵੱਲੋਂ ਇਸ ਮਾਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਜੋਖਮ ‘ਚ ਪਾ ਕੇ ਲੋਕਾਂ ਦੀ ਸੇਵਾ ਕਰਨ ਵਾਲੇ ਯੋਧਿਆਂ ਨੂੰ ‘ਲੋਕਾਂ ਦੇ ਮਸੀਹਾ ਡਾਕਟਰ’ ਦਾ ਵਿਸ਼ੇਸ਼ ਸਨਮਾਨ ਦਿੱਤਾ ਗਿਆ ਹੈ।
    ਇਸ ਮੌਕੇ ਸੂਬਾ ਮੀਤ ਪ੍ਰਧਾਨ ਧਰਮਪਾਲ ਸਿੰਘ ਭਵਾਨੀਗੜ੍ਹ,ਬਲਾਕ ਸ਼ੇਰਪੁਰ ਦੇ ਪ੍ਰਧਾਨ ਗੁਰਦੇਵ ਸਿੰਘ ਬੜੀ,ਬਲਾਕ ਧੂਰੀ ਦੇ ਪ੍ਰਧਾਨ ਡਾਕਟਰ ਅਮਜਦ ਖ਼ਾਨ,ਬਲਾਕ ਮਲੇਰਕੋਟਲਾ ਦੇ ਆਗੂ ਬਲਜਿੰਦਰ ਸਿੰਘ,ਬਲਾਕ ਅਹਿਮਦਗੜ੍ਹ ਦੇ ਆਗੂ ਅਮਰਜੀਤ ਸਿੰਘ,ਬਲਾਕ ਬਰਨਾਲਾ ਦੇ ਆਗੂ ਪਰਮੇਸ਼ਵਰ ਸਿੰਘ ਆਦਿ ਨੇ ਮੰਗ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰ ਲੋਕਾਂ ਨੂੰ ਮਾਸਕ,ਦਸਤਾਨੇ,ਸੈਨੇਟਾਈਜ਼ਰ ਵੰਡਣ ਦਾ ਕੰਮ ਜਾਰੀ ਰੱਖਣਗੇ।ਇਸ ਮੌਕੇ ਸਟੇਜ ਦੀ ਕਾਰਵਾਈ ਸੁਰਾਜਦੀਨ ਕੰਗਣਵਾਲ ਅਤੇ ਬਲਿਹਾਰ ਸਿੰਘ ਗੋਬਿੰਦਗੜ੍ਹ ਨੇ ਬਾਖੂਬੀ ਨਿਭਾਈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!