ਕਰਨ ਸਿੰਘ
ਮਾਨਸਾ, 12 ਅਪ੍ਰੈਲ

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ, ਕੰਟਰੈਕਟ ਵਰਕਰਜ ਅਤੇ ਲੇਬਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਨੇ ਸਮੂਹ ਜਥੇਬੰਦੀ ਵੱਲੋਂ ਮੰਗ ਕੀਤੀ ਹੈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਵਿਜ ਕਰਫਿਊ ਲੱਗਿਆ ਹੋਇਆ ਹੈ। ਕਸਬਾ ਭੀਖੀ ਅੰਦਰ ਕਰਫਿਊ ਦੌਰਾਨ ਠੇਕੇਦਾਰੀ ਅਧੀਨ ਰੱਖੇ ਗਏ ਕਰਮਚਾਰੀ ਸੀਵਰੇਜ ਦੀ ਸਫਾਈ ਕਰ ਰਹੇ ਹਨ। ਕੋਰੋਨਾ ਤੋਂ ਬਚਾਅ ਲਈ ਕਾਮਿਆਂ ਕੋਲ ਕੋਈ ਸੈਨੇਟਾਈਜ਼ਰ, ਮਾਸਕ, ਦਸਤਾਨੇ ਆਦਿ ਦਾ ਕੋਈ ਪ੍ਰਬੰਧ ਨਹੀਂ ਹੈ। ਸਮੂਹ ਕਾਮਿਆਂ ਦੀਆਂ ਪਿਛਲੀਆਂ ਤਨਖਾਹਾਂ ਵੀ ਨਹੀਂ ਆਈਆਂ ਸੋ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਉਹਨਾਂ ਦੀਆਂ ਤਨਖਾਹਾਂ ਜਲਦ ਜਾਰੀ ਕੀਤੀਆਂ ਜੇਕਰ ਨਾ ਜਾਰੀ ਹੋਈਆਂ ਤਾਂ ਸਮੂਹ ਕਿਰਤੀ-ਕਾਮੇ ਆਪਣਾ ਕੰਮ ਬੰਦ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਗੋਗੀ ਸਿੰਘ, ਅਵਤਾਰ ਸਿੰਘ, ਦਰਸ਼ਨ ਸਿੰਘ, ਪ੍ਰਦੀਪ ਸਿੰਘ, ਕੁਲਦੀਪ ਸਿੰਘ, ਜਗਰੂਪ ਸਿੰਘ, ਭੁਪਿੰਦਰ ਸਿੰਘ, ਕੁਲਵੀਰ ਸਿੰਘ, ਗੁਰਪਿਆਰ ਸਿੰਘ, ਜਗਦੇਵ ਸਿੰਘ, ਹਰਪ੍ਰੀਤ ਸਿੰਘ,ਹਰੀਸ਼ ਕੁਮਾਰ ਆਦਿ ਹਾਜ਼ਰ ਸਨ।